ਗੁਰਦਾਸਪੁਰ: ਜ਼ਿਲ੍ਹੇ ਦੇ ਬਾਈਪਾਸ ’ਤੇ ਸਥਿਤ ਇੱਕ ਨਿੱਜੀ ਸਕੂਲ ’ਚ 4 ਸਾਲਾਂ ਬੱਚੀ ਨਾਲ ਜਬਰਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਮਾਪਿਆਂ ਨੇ ਮਾਮਲੇ ਸਬੰਧੀ ਸਕੂਲ ’ਤੇ ਇਲਜ਼ਾਮ ਲਗਾਇਆ ਹੈ। ਰੋਸ ਪ੍ਰਦਰਸ਼ਨ ਕਰ ਰਹੇ ਮਾਪਿਆਂ ਵੱਲੋਂ ਅੰਮ੍ਰਿਤਸਰ-ਜੰਮੂ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਗਿਆ।
ਮਿਲੀ ਜਾਣਕਾਰੀ ਮੁਤਾਬਿਕ 4 ਸਾਲਾਂ ਬੱਚੀ ਗੁਰਦਾਸਪੁਰ ਦੇ ਇੱਕ ਨਿੱਜੀ ਸਕੂਲ ਵਿੱਚ ਐਲਕੇਜੀ (LKG) ਜਮਾਤ ਵਿੱਚ ਪੜਦੀ ਹੈ, ਜਦੋ ਉਹ ਕੱਲ ਘਰ ਗਈ ਤਾਂ ਉਸ ਨੇ ਆਪਣੀ ਮਾਂ ਨੂੰ ਦੱਸਿਆ ਕਿ ਉਸਦੇ ਸਰੀਰ 'ਚ ਦਰਦ ਹੋ ਰਿਹਾ ਹੈ। ਇਸ ਤੋਂ ਬਾਅਦ ਬੱਚੀ ਦੀ ਮਾਤਾ ਵੱਲੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ।
ਪੀੜਤ ਮਾਪਿਆਂ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਬੱਚੀ ਦੇ ਨਾਲ ਹੋਇਆ ਹੈ ਅਤੇ ਕੱਲ ਕਿਸੇ ਹੋਰ ਬੱਚੀ ਦੇ ਨਾਲ ਇਹ ਸਭ ਕੁਝ ਵਾਪਰ ਸਕਦਾ ਹੈ। ਪਰ ਸਕੂਲ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਜਿਸ ਕਾਰਨ ਉਨ੍ਹਾਂ ਨੇ ਰੋਡ ਜਾਮ ਕੀਤਾ ਹੈ। ਫਿਲਹਾਲ ਪੀੜਤ ਮਾਪਿਆਂ ਨੇ ਇਨਸਾਫ ਦੀ ਗੁਹਾਰ ਲਗਾਈ ਹੈ।
ਇਸ ਸਬੰਧੀ ਮੌਕੇ ’ਤੇ ਸਕੂਲ ਵਿਚ ਪਹੁੰਚੇ ਡੀਐਸਪੀ ਸੁਖਪਾਲ ਸਿੰਘ ਨੇ ਕਿਹਾ ਕਿ ਪੀੜਤ ਬੱਚੀ ਦੇ ਮਾਤਾ-ਪਿਤਾ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਜਾਮ ਖੁੱਲ੍ਹਵਾ ਦਿਤਾ ਗਿਆ ਹੈ ਅਤੇ ਬੱਚੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਸਕੂਲ ਅੰਦਰ ਲੱਗੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਿ ਜਾਂਚ ਪੜਤਾਲ ਕਰਨ ਤੇ ਦੋਸ਼ੀ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ: ਕਲਯੁੱਗੀ ਮਾਂ-ਪਿਓ ਨੇ ਆਪਣੀ ਤਿੰਨ ਮਹੀਨਿਆਂ ਦੀ ਬੱਚੀ ਨੂੰ ਉਤਾਰਿਆ ਮੌਤ ਦੇ ਘਾਟ