ਗੁਰਦਾਸਪੁਰ: ਕੋਰੋਨਾ ਮਹਾਂਮਾਰੀ ਦੇ ਸੰਕਟ ਨੂੰ ਵੇਖਦੇ ਹੋਏ ਸੂਬੇ 'ਚ ਕਰਫਿਊ ਜਾਰੀ ਹੈ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਹੋਰਨਾਂ ਸੂਬਿਆਂ ਤੇ ਸ਼ਹਿਰਾਂ ਤੋਂ ਆਉਣ ਵਾਲੇ ਲੋਕਾਂ ਦੀ ਸਕ੍ਰੀਨਿੰਗ ਜਾਰੀ ਹੈ। ਇਸ ਬਾਰੇ ਜ਼ਿਲ੍ਹੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ," ਸ਼ਹਿਰ 'ਚ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਸੰਭਾਲਣ ਲਈ ਸਿਹਤ ਵਿਭਾਗ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਚਲਦੇ ਹੋਰਨਾਂ ਸ਼ਹਿਰਾਂ ਤੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਦੀ ਸਕ੍ਰੀਨਿੰਗ ਲਗਾਤਾਰ ਜਾਰੀ ਹੈ। "ਇਸ ਦੇ ਤਹਿਤ ਸ਼ਹਿਰ 'ਚ ਹੋਰਨਾਂ ਸੂਬਿਆਂ ਤੋਂ ਕੁੱਲ 541 ਲੋਕ ਪੁਜੇ ਸਨ। ਇਨ੍ਹਾਂ ਦੀ ਸਕ੍ਰੀਨਿੰਗ ਲਈ ਸਿਹਤ ਵਿਭਾਗ ਵੱਲੋਂ 183 ਨਵੇਂ ਸੈਂਪਲ ਲਏ ਗਏ ਹਨ। ਇਨ੍ਹਾਂ ਚੋਂ 3 ਦੀ ਰਿਪੋਰਟ ਪੌਜ਼ੀਟਿਵ, 49 ਨੈਗੇਟਿਵ ਤੇ 131 ਦੀ ਰਿਪੋਰਟ ਆਉਂਣੀ ਬਾਕੀ ਹੈ।
ਡੀਸੀ ਨੇ ਦੱਸਿਆ ਕਿ ਤਖ਼ਤ ਸ੍ਰੀ ਹਜੂਰ ਸਾਹਿਬ, ਨਾਂਦੇੜ ਤੋਂ ਪੁਹੰਚੇ 488 ਸ਼ਰਧਾਲੂਆਂ ਵਿਚੋਂ 162 ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ। ਜਿਸ ਚੋਂ 3 ਵਿਅਕਤੀਆਂ ਦੀ ਰਿਪੋਰਟ ਨੈਗਟਿਵ (ਵਸਨੀਕ ਪਿੰਡ ਭੱਟੀਆਂ, ਕਾਹਨੂੰਵਾਨ) ਅਤੇ 37 ਸ਼ਰਧਾਲੂਆਂ ਦੀ ਰਿਪੋਰਟ ਨੈਗਟਿਵ ਆਈ ਹੈ। ਇਸ ਤੋਂ ਇਲਾਵਾ ਅਜੇ ਵੀ 122 ਸ਼ਰਧਾਲੂਆਂ ਦੀ ਰਿਪੋਰਟ ਆਉਂਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਕੋਟਾ ਤੋਂ 12 ਵਿਦਿਆਰਥੀਆਂ ਆਏ ਸਨ ਤੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕਰਫਿਊ ਦੀ ਪਾਲਣਾ ਕਰਦੇ ਹੋਏ ਘਰਾਂ 'ਚ ਰਹਿ ਕੇ ਕੋਵਿਡ-19 ਦੀ ਲੜਾਈ ਵਿਰੁੱਧ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ ਗਈ ਹੈ।