ETV Bharat / city

550ਵਾਂ ਪ੍ਰਕਾਸ਼ ਪੁਰਬ : ਪੰਜਾਬ ਸਰਕਾਰ ਵੱਲੋਂ 6 ਨਵੰਬਰ ਨੂੰ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ - ਪੰਜਾਬ ਮੰਤਰੀ ਮੰਡਲ

ਪੰਜਾਬ ਮੰਤਰੀ ਮੰਡਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 6 ਨਵੰਬਰ ਨੂੰ 15ਵੀਂ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਣ ਦਾ ਫ਼ੈਸਲਾ ਕੀਤਾ ਹੈ।

ਫੋਟੋ
author img

By

Published : Oct 24, 2019, 10:40 PM IST

ਗੁਰਦਾਸਪੁਰ : ਪੰਜਾਬ ਮੰਤਰੀ ਮੰਡਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 6 ਨਵੰਬਰ ਨੂੰ 15ਵੀਂ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ ਕੀਤਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਭਾਰਤੀ ਸੰਵਿਧਾਨ ਦੀ ਧਾਰਾ 174 (1) ਤਹਿਤ ਸਦਨ ਦਾ 9ਵਾਂ ਇਜਲਾਸ ਬੁਲਾਉਣ ਲਈ ਰਾਜਪਾਲ ਨੂੰ ਸਿਫਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਸਾਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਲਈ ਇੱਥੇ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।

ਆਈ.ਡੀ.ਆਈ.ਪੀ.ਟੀ. ਪ੍ਰਾਜੈਕਟ ਨੂੰ ਮਿਲੀ ਮਨਜ਼ੂਰੀ :

ਇੱਕ ਹੋਰ ਫੈਸਲੇ ਵਿੱਚ ਸੈਰ ਸਪਾਟੇ ਲਈ ਬੁਨਿਆਦੀ ਢਾਂਚਾ ਨਿਵੇਸ਼ ਪ੍ਰੋਗਰਾਮ (ਆਈ.ਡੀ.ਆਈ.ਪੀ.ਟੀ.) ਅਧੀਨ ਭਾਗ-1 'ਚ ਲਏ ਗਏ ਉਪ-ਪ੍ਰਾਜੈਕਟਾਂ ਦੀ ਲਾਗਤ ਵਿੱਚ ਭਿੰਨਤਾ ਨੂੰ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਬਾਰੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਏਸ਼ੀਅਨ ਵਿਕਾਸ ਬੈਂਕ ਦੀ ਸਹਾਇਤਾ ਵਾਲੇ ਆਈ.ਡੀ.ਆਈ.ਪੀ.ਟੀ. ਦੇ ਉਪ-ਪ੍ਰਾਜੈਕਟਾਂ ਨੂੰ ਅਮਲ ਵਿੱਚ ਲਿਆਉਣ ਲਈ ਸੋਧੀ ਹੋਈ ਤਜਵੀਜ਼ ਮੁਤਾਬਕ ਲਿਆ ਗਿਆ ਹੈ। ਸੋਧੇ ਹੋਏ ਪ੍ਰਸਤਾਵ ਦਾ ਉਦੇਸ਼ ਆਈ.ਡੀ.ਆਈ.ਪੀ.ਟੀ. ਪ੍ਰਾਜੈਕਟ ਅਧੀਨ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣਾ ਅਤੇ ਸਮੇਂ ਸਿਰ ਮੁਕੰਮਲ ਕਰਨਾ ਹੈ। ਇਸ ਨਾਲ ਉਪ-ਪ੍ਰਾਜੈਕਟ ਦੀ ਕੀਮਤ ਦੀ 10 ਫੀਸਦੀ ਭਿੰਨਤਾ ਦੀ ਇਜਾਜ਼ਤ ਪ੍ਰਾਜੈਕਟ ਡਾਇਰੈਕਟਰ ਕੋਲ ਅਤੇ 15 ਫੀਸਦੀ ਤੱਕ ਪ੍ਰਸ਼ਾਸਨਿਕ ਸਕੱਤਰ ਕੋਲ ਹੋਵੇਗੀ। ਮੁੱਖ ਸਕੱਤਰ ਅਤੇ ਸੂਬਾ ਪੱਧਰੀ ਅਧਿਕਾਰ ਕਮੇਟੀ ਦੇ ਚੇਅਰਮੈਨ ਨੂੰ ਏਸ਼ੀਅਨ ਵਿਕਾਸ ਬੈਂਕ ਦੀ ਸਹਿਮਤੀ ਪ੍ਰਾਪਤ ਕਰਨ ਤੋਂ ਬਾਅਦ 15 ਫੀਸਦੀ ਤੱਕ ਦੀ ਇਜਾਜ਼ਤ ਦੇਣ ਲਈ ਅਧਿਕਾਰਤ ਕੀਤਾ ਗਿਆ ਹੈ।

ਮੋਹਾਲੀ ਮੈਡੀਕਲ ਕਾਲਜ ਦੀ ਭਰਤੀ ਨੂੰ ਪ੍ਰਵਾਨਗੀ :

ਇਸੇ ਦੌਰਾਨ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਅਤੇ ਜਾਂਚ ਸੇਵਾਵਾਂ ਮੁਹਇਆ ਕਰਵਾਉਣ ਅਤੇ ਮੈਡੀਕਲ ਸਿੱਖਿਆ ਨੂੰ ਪੇਸ਼ੇ ਵਜੋਂ ਚੁਣਨ ਲਈ ਵਿਦਿਆਰਥੀਆਂ ਨੂੰ ਮੌਕਾ ਦੇਣ ਲਈ ਮੰਤਰੀ ਮੰਡਲ ਨੇ ਮੋਹਾਲੀ ਵਿਖੇ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਲਈ ਅਧਿਆਪਕਾਂ, ਪੈਰਾ ਮੈਡੀਕਲ ਸਟਾਫ ਅਤੇ ਹੋਰ ਅਸਾਮੀਆਂ ਨੂੰ ਪੜਾਅਵਾਰ ਭਰਨ ਦੀ ਪ੍ਰਵਾਨਗੀ ਦਿੱਤੀ ਹੈ। ਇਸ ਕਾਲਜ ਵਿੱਚ ਐਮ.ਬੀ.ਬੀ.ਐਸ. ਕੋਰਸ ਦੀਆਂ 100 ਸੀਟਾਂ ਹੋਣਗੀਆਂ। ਇਸ ਫੈਸਲੇ ਨਾਲ ਸਾਲ 2020-21 ਵਿੱਚ ਨਵੇਂ ਕਾਲਜ ਦਾ ਪਹਿਲਾ ਸੈਸ਼ਨ ਚਲਾਏ ਜਾਣ ਦੇ ਰਾਹ ਖੁੱਲ੍ਹਣਗੇ

ਕਿੱਲਾ ਅੰਦਰੂਨ ਦੀ ਸੰਭਾਲ :

ਮੰਤਰੀ ਮੰਡਲ ਨੇ ਪਟਿਆਲਾ ਵਿੱਚ ਬੁਰਜ ਬਾਬਾ ਆਲਾ ਸਿੰਘ, ਕਿੱਲਾ ਅੰਦਰੂਨ ਵਿੱਚ 2 ਸਫਾਈ ਸੇਵਕ, ਇਕ ਰਾਗੀ ਅਤੇ ਇਕ ਫਰਾਸ਼ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਮੁੜ ਭਰਨ ਦੀ ਪ੍ਰਵਾਨਗੀ ਦਿੱਤੀ ਹੈ। ਇਸ ਕਿੱਲੇ 'ਚ ਕੁੱਲ 19 ਅਸਾਮੀਆਂ ਪ੍ਰਵਾਨਿਤ ਹਨ। ਇਸ ਕਿੱਲੇ ਦੀ ਸਾਂਭ-ਸੰਭਾਲ ਦਾ ਕੰਮ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਹੱਥਾਂ ਵਿੱਚ ਹੈ। ਜ਼ਿਕਰਯੋਗ ਹੈ ਕਿ ਸਾਲ 1763 ਵਿੱਚ ਬਾਬਾ ਆਲਾ ਸਿੰਘ ਜੋ ਕਿ ਪਟਿਆਲਾ ਰਾਜ ਵੰਸ਼ ਦੇ ਬਾਨੀ ਸਨ, ਵੱਲੋਂ ਕਿੱਲਾ ਮੁਬਾਰਕ ਨੂੰ ਕੱਚੀਗੜੀ ਵਜੋਂ ਬਣਾਇਆ ਗਿਆ ਸੀ ਅਤੇ ਬਾਅਦ ਵਿੱਚ ਇਸ ਨੂੰ ਦੁਬਾਰਾ ਪੱਕੀ ਇੱਟਾਂ ਨਾਲ ਤਿਆਰ ਕੀਤਾ ਗਿਆ ਸੀ

ਬੰਦ ਉਦਯੋਗਿਕ ਯੂਨਿਟਾਂ ਨੂੰ ਰਿਆਇਤਾਂ ਲਈ ਦਿਸ਼ਾ-ਨਿਰਦੇਸ਼ :

ਇਕ ਹੋਰ ਫੈਸਲੇ ਵਿੱਚ ਵੱਖ-ਵੱਖ ਉਦਯੋਗਿਕ ਨੀਤੀਆਂ ਅਧੀਨ ਪ੍ਰਵਾਨ ਕੀਤੇ ਪੂੰਜੀ ਉਪਦਾਨ ਲਈ ਸੂਬੇ ਦੀ ਦੇਣਦਾਰੀ ਦਾ ਨਿਪਟਾਰਾ ਕਰਨ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਸਾਲ 1978, 1987, 1989, 1992, 1996 ਅਤੇ 2003 ਦੀਆਂ ਉਦਯੋਗਿਕ ਨੀਤੀਆਂ ਅਧੀਨ ਸੂਬੇ ਵਿੱਚ ਬੰਦ ਪਏ ਸਨਅਤੀ ਯੂਨਿਟਾਂ ਨੂੰ ਪ੍ਰਵਾਨ ਕੀਤੀਆਂ। ਪੂੰਜੀ ਸਬਸਿਡੀਆਂ/ਨਿਵੇਸ਼ ਰਿਆਇਤਾਂ ਮੁੱਹਈਆ ਕਰਵਾਉਣ ਲਈ ਨਵੇਂ ਦਿਸ਼ਾ-ਨਿਰਦੇਸ਼ਾਂ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਯੋਗ ਅਤੇ ਹੱਕਦਾਰ ਉਦਯੋਗਿਕ ਯੂਨਿਟਾਂ ਨੂੰ ਪੂੰਜੀ ਸਬਸਿਡੀ ਦੇਣ ਨਾਲ ਸੂਬਾ ਆਪਣੀ ਦੇਣਦਾਰੀ ਨਿਪਟਾ ਲਵੇਗਾ। ਇਸ ਨਾਲ ਸਨਅਤਕਾਰਾਂ ਨੂੰ ਸੂਬੇ ਵਿੱਚ ਨਵੇਂ ਯੂਨਿਟ ਸਥਾਪਤ ਕਰਨ ਲਈ ਉਤਸ਼ਾਹ ਮਿਲੇਗਾ ਜਿਸ ਨਾਲ ਸੂਬੇ ਦੇ ਅਰਥਚਾਰੇ ਨੂੰ ਹੋਰ ਫਾਇਦਾ ਮਿਲੇਗਾ ਅਤੇ ਰੋਜ਼ਗਾਰ ਦੇ ਮੌਕੇ ਵਧਣਗੇ।

ਮੰਤਰੀ ਮੰਡਲ ਦੇ ਹੋਰ ਫੈਸਲੇ :

ਇਕ ਹੋਰ ਫੈਸਲੇ ਵਿੱਚ ਮੰਤਰੀ ਮੰਡਲ ਨੇ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਨਾਲ ਸਬੰਧਤ ਰੂਲ ਵਿੱਚ ਵੱਧ ਤੋਂ ਵੱਧ ਪੰਜ ਸਾਲ ਦੀ ਲਗਾਤਾਰ ਸਮੇਂ ਲਈ ਛੁੱਟੀ ਦੇ ਮੌਜੂਦਾ ਉਪਬੰਧ ਨੂੰ ਘਟਾ ਕੇ ਵੱਧ ਤੋਂ ਵੱਧ ਤਿੰਨ ਸਾਲ ਤੱਕ ਦੀ ਲਗਾਤਾਰ ਸਮੇਂ ਦੀ ਛੁੱਟੀ ਦਾ ਉਪਬੰਧ ਕਰਨ ਹਿੱਤ ਸੋਧ ਕਰਨ ਦਾ ਫੈਸਲਾ ਲਿਆ ਹੈ।ਇਸੇ ਤਰ੍ਹਾਂ ਪੰਜਾਬ ਰਾਜ ਭਵਨ, ਚੰਡੀਗੜ ਵਿਖੇ ਡਰਾਈਵਰਾਂ ਦੀਆਂ ਦੋ ਅਸਾਮੀਆਂ ਮੁੜ ਸੁਰਜੀਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਸਾਲ 2017-18 ਦੀਆਂ ਗਤੀਵਿਧੀਆਂ ਨੂੰ ਦਰਸਾਉਂਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

Intro:Body:

550th Prakash Purab 

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.