ਗੁਰਦਾਸਪੁਰ: ਕੈਬਿਨੇਟ ਮੰਤਰੀ ਸੁਖਜਿੰਦਰ ਰੰਧਾਵਾ ਦੀ ਵਾਇਰਲ ਵੀਡੀਓ ਮਾਮਲੇ 'ਚ ਅਕਾਲੀ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਗੁਰਦਾਸਪੁਰ ਦੇ ਹਲਕਾ ਕਾਦੀਆਂ ਵਿੱਚ ਅਕਾਲੀ ਦਲ ਦੇ ਜਥੇਬੰਦੀ ਸਕੱਤਰ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਵਿੱਚ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਸੁਖਜਿੰਦਰ ਰੰਧਾਵਾਂ ਦਾ ਪੁਤਲਾ ਸਾੜ 295 A ਦਾ ਮਾਮਲਾ ਦਰਜ ਕਰਨ ਅਤੇ ਮੰਤਰੀ ਅਹੁਦੇ ਤੋਂ ਲਾਉਣ ਦੀ ਮੰਗ ਕੀਤੀ ਹੈ।
ਗੁਰਇਕਬਾਲ ਸਿੰਘ ਨੇ ਕਿਹਾ ਕਿ ਰੰਧਾਵਾਂ ਦੀ ਵਾਇਰਲ ਵੀਡੀਓ 'ਚ ਉਨ੍ਹਾਂ ਦੀ ਸ਼ਰਮਨਾਕ ਹਰਕਤ ਸਾਹਮਣੇ ਆਈ ਹੈ। ਰੰਧਾਵਾਂ ਵੀਡੀਓ ਵਿੱਚ ਬਾਬੇ ਨਾਨਕ ਦੀ ਤੁਲਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਰਦੇ ਹੋਏ ਵਿਖਾਈ ਦੇ ਰਹੇ ਹਨ, ਜੋ ਕਿ ਬੜੀ ਹੀ ਸ਼ਰਮਨਾਕ ਹੈ।
ਇਸ ਨਾਲ ਸਿੱਖ ਸੰਗਤ ਦੀ ਭਾਵਨਾ ਨੂੰ ਠੇਸ ਪਹੁੰਚੀ ਹੈ। ਇਸ ਲਈ ਰੰਧਾਵਾ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਮੰਗ ਕਰਦੇ ਹੋਏ ਰੰਧਾਵਾਂ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਮੰਤਰੀ ਅਹੁਦੇ ਤੋਂ ਲਾਇਆ ਜਾਵੇ।