ਗੁਰਦਾਸਪੁਰ: ਪੰਜਾਬ ਰੋਡਵੇਜ਼ (Punjab Roadways) ਅਤੇ ਪਨਬੱਸ ਕੰਟ੍ਰੈਕਟ ਵਰਕਰ ਯੂਨੀਅਨ (PUNBUS CONTRACT WORKERS UNION) ਵੱਲੋਂ ਆਪਣੀਆਂ ਮੰਗਾਂ ਨੂੰ ਪੰਜਾਬ ਸਰਕਾਰ (Government of Punjab) ਦੇ ਖ਼ਿਲਾਫ਼ ਗੁਰਦਾਸਪੁਰ ਦੇ ਕਸਬਾ ਕਾਦੀਆਂ ਵਿਖੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ (Tripat Rajinder Singh Bajwa) ਦੀ ਕੋਠੀ ਦਾ ਘਿਰਾਓ ਕੀਤਾ ਤੇ ਪੰਜਾਬ ’ਚ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੁੱਖ ਮੰਗ ਨੂੰ ਲੈਕੇ ਪੰਜਾਬ ਸਰਕਾਰ (Government of Punjab) ਦੇ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ। ਉਥੇ ਹੀ ਮੰਤਰੀ ਤ੍ਰਿਪਤ ਬਾਜਵਾ ਨੇ ਨੇ ਧਰਨਾ ਦੇ ਰਹੇ ਮੁਲਾਜਮਾਂ ਕੋਲੋਂ ਮੰਗ ਪੱਤਰ ਲੈਕੇ ਉਹਨਾਂ ਦੀਆਂ ਮੰਗਾ ਜਲਦ ਪੂਰੀਆ ਕਰਨ ਦਾ ਭਰੋਸਾ ਦਿੱਤਾ।
ਇਹ ਵੀ ਪੜੋ: 'ਕੇਂਦਰ ਸਰਕਾਰ ਦੀ ਕਿਸਾਨਾਂ ਪ੍ਰਤੀ ਬੇਰੁਖੀ'
ਨਿਜੀਕਰਨ ਦੀਆਂ ਮਾਰੂ ਨੀਤੀਆਂ
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸੱਤਾ ਹਾਸਿਲ ਕਰਨ ਤੋਂ ਪਹਿਲਾਂ ਉਹਨਾਂ ਦੇ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ, ਪਰੰਤੂ ਉਹ ਪਿਛਲੇ ਕਈ ਸਾਲਾਂ ਤੋਂ ਨਿਗੁਣੀਆਂ ਤਨਖਾਹਾਂ ’ਤੇ ਸੇਵਾਵਾਂ ਦੇ ਰਹੇ ਹਨ, ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਲੋਕ ਵਿਰੋਧੀ ਨੀਤੀਆਂ ਤਹਿਤ ਨਿਜੀਕਰਨ ਦੀਆਂ ਮਾਰੂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਰੱਦ ਕਰਵਾਉਣ ਅਤੇ ਆਪਣੀਆਂ ਲੰਬੇ ਸਮੇ ਤੋਂ ਲਟਕ ਰਹੀਆਂ ਮੰਗਾ ਨੂੰ ਪੂਰਾ ਕਰਵਾਉਣ ਨੂੰ ਲੈਕੇ ਉਹਨਾਂ ਵੱਲੋਂ ਸੰਗਰਸ਼ ਜਾਰੀ ਰਹੇਗਾ।
ਤਿੰਨ ਦਿਨ ਕਰਾਂਗੇ ਚੱਕਾ ਜਾਮ
ਇਸ ਦੇ ਨਾਲ ਹੀ ਇਹਨਾਂ ਆਗੂਆਂ ਦਾ ਕਹਿਣਾ ਸੀ ਕਿ ਉਹਨਾਂ ਵਲੋਂ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਘਰ ਦਾ ਘਿਰਾਓ ਕੀਤਾ ਗਿਆ ਹੈ, ਜਦਕਿ ਭਲਕੇ ਪੰਜਾਬ ਦੀ ਟ੍ਰਾਂਸਪੋਰਟ ਮੰਤਰੀ ਦੇ ਖ਼ਿਲਾਫ਼ ਮਾਲੇਰਕੋਟਲਾ ਵਿਖੇ ਧਰਨਾ ਦਿੱਤਾ ਜਾਵੇਗਾ ਅਤੇ ਇਹਨਾਂ ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਦਾ ਹੱਲ ਜਲਦ ਨਾ ਕੀਤਾ ਤਾਂ ਉਹਨਾਂ ਵੱਲੋਂ ਤਿੰਨ ਦਿਨ 27, 28, 29 ਜੂਨ ਨੂੰ ਪੰਜਾਬ ਭਰ ’ਚ ਪਨਬੱਸ ਦਾ ਚੱਕਾ ਜਾਮ ਕਰ ਮੁਕੰਮਲ ਹੜਤਾਲ ਕੀਤੀ ਜਾਵੇਗੀ।
ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ
ਉਧਰ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ (Tripat Rajinder Singh Bajwa) ਵੱਲੋਂ ਧਰਨਾ ਦੇ ਰਹੇ ਇਹਨਾਂ ਮੁਲਾਜ਼ਮਾਂ ਕੋਲੋਂ ਮੰਗ ਪੱਤਰ ਲਿਆ ਗਿਆ ਅਤੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ (Tripat Rajinder Singh Bajwa) ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਮਰਿੰਦਰ ਸਿੰਘ ਅਤੇ ਉਹਨਾਂ ਦੀ ਸਰਕਾਰ ਵੱਲੋਂ ਜਲਦ ਇਹਨਾਂ ਦੀਆਂ ਮੰਗਾਂ ’ਤੇ ਵਿਚਾਰ ਕਰ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।