ETV Bharat / city

ਰੋਚਕ ਹੋਵੇਗਾ ਡੇਰਾ ਬਾਬਾ ਨਾਨਕ ਦਾ ਮੁਕਾਬਲਾ, ਮੁੱਖ ਮੰਤਰੀ ਦੀ ਕੁਰਸੀ ਤੋਂ ਖੁੰਝੇ ਰੰਧਾਵਾ ਫੇਰ ਕਾਂਗਰਸ ਵੱਲੋਂ ਮੈਦਾਨ ਵਿੱਚ

Punjab Assembly Election 2022: ਕੀ ਡੇਰਾ ਬਾਬਾ ਨਾਨਕ ਸੀਟ 'ਤੇ ਚਿਹਰਾ ਬਦਲਕੇ ਇਸ ਵਾਰ ਜਿੱਤ ਹਾਸਲ ਕਰ ਸਕੇਗਾ ਅਕਾਲੀ ਦਲ ਜਾਂ ਫੇਰ ਰੰਧਾਵਾ ਰੱਖਣਗੇ ਬਣਾਉਣਗੇ ਹੈਟ੍ਰਿਕ, ਜਾਣੋਂ ਇਥੋਂ ਦਾ ਸਿਆਸੀ ਹਾਲ...Assembly Election 2022: ਵਿਧਾਨ ਸਭਾ ਚੋਣਾਂ 2017 ਵਿੱਚ ਡੇਰਾ ਬਾਬਾ ਨਾਨਕ (Dera Baba Nanak Constituency) ’ਤੇ ਕਾਂਗਰਸ ਦੇ ਵਿਧਾਇਕ ਤੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਜਿੱਤ ਹਾਸਲ ਕੀਤੀ ਸੀ। ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...

ਮੁੱਖ ਮੰਤਰੀ ਦੀ ਕੁਰਸੀ ਤੋਂ ਖੁੰਝੇ ਰੰਧਾਵਾ ਫੇਰ ਕਾਂਗਰਸ ਵੱਲੋਂ ਮੈਦਾਨ ਵਿੱਚ

author img

By

Published : Jan 17, 2022, 7:18 PM IST

ਚੰਡੀਗੜ੍ਹ: ਪੰਜਾਬ ਵਿੱਚ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਹਰ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਦਾ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਡੇਰਾ ਬਾਬਾ ਨਾਨਕ ਸੀਟ (Dera Baba Nanak Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।

ਡੇਰਾ ਬਾਬਾ ਨਾਨਕ (Dera Baba Nanak Assembly Constituency)

ਜੇਕਰ ਕਾਦੀਆਂ ਡੇਰਾ ਬਾਬਾ ਨਾਨਕ (Dera Baba Nanak Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਹ ਜਨਰਲ ਸੀਟ ਹੈ, ਜਿੱਥੇ ਹੁਣ ਇਸ ਸਮੇਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਮੌਜੂਦਾ ਵਿਧਾਇਕ ਹਨ। ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ 2017 ਵਿੱਚ ਚੋਣ ਲੜੇ ਤੇ ਜਿੱਤੇ ਸੀ। ਇਸ ਤੋਂ ਪਹਿਲਾਂ 2012 ਵਿੱਚ ਵੀ ਉਹ ਇਥੋਂ ਚੋਣ ਲੜੇ ਸੀ ਤੇ ਉਨ੍ਹਾਂ ਨੇ ਜਿੱਤ ਹਾਸਲ ਕੀਤੀ ਸੀ, ਹਾਲਾਂਕਿ ਦੋਵੇਂ ਵਾਰ ਉਨ੍ਹਾਂ ਸਾਹਮਣੇ ਸ਼੍ਰੋਮਣੀ ਅਕਾਲੀ ਦਲ ਦੇ ਸੁੱਚਾ ਸਿੰਘ ਲੰਗਾਹ ਸੀ ਅਤੇ ਜਿੱਤ ਹਾਰ ਦਾ ਅੰਤਰ ਕੋਈ ਜਿਆਦਾ ਨਹੀਂ ਸੀ। ਸੁੱਚਾ ਸਿੰਘ ਲੰਗਾਹ ਵਿਰੁੱਧ ਇੱਕ ਮਹਿਲਾ ਨੇ ਜਬਰ ਜਨਾਹ ਦਾ ਦੋਸ਼ ਲਗਾਇਆ ਸੀ ਤੇ ਇੱਕ ਵੀਡੀਓ ਵਾਇਰਲ ਹੋਈ ਸੀ। ਇਸ ਕਾਰਨ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਸੀ। ਜਿਥੇ ਕਾਂਗਰਸ ਵੱਲੋਂ ਸੁਖਜਿੰਦਰ ਰੰਧਾਵਾ ਤੀਜੀ ਵਾਰ ਚੋਣ ਮੈਦਾਨ ਵਿੱਚ ਹਨ, ਉਥੇ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਫਤਿਹਗੜ ਚੂੜੀਆਂ ਦੇ ਉਮੀਦਵਾਰ ਰਹੇ ਸਾਬਕਾ ਮੰਤਰੀ ਨਿਰਮਲ ਸਿੰਘ ਕਾਹਲੋਂ ਦੇ ਬੇਟੇ ਰਵੀਕਰਣ ਸਿੰਘ ਕਾਹਲੋਂ ਨੂੰ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਬਣਾਇਆ ਹੈ ਤੇ ਲੰਗਾਹ ਦਾ ਪੱਤਾ ਕੱਟ ਦਿੱਤਾ ਗਿਆ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਡੇਰਾ ਬਾਬਾ ਨਾਨਕ ਤੋਂ ਬਦਲੇ ਸਿਆਸੀ ਸਮੀਕਰਣਾਂ ਵਿੱਚ ਕੌਣ ਬਾਜੀ ਮਾਰੇਗਾ।

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਡੇਰਾ ਬਾਬਾ ਨਾਨਕ ਸੀਟ (era Baba Nanak Assembly Constituency) ’ਤੇ 77.24ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਵਿਧਾਇਕ ਚੁਣੇ ਗਏ ਸੀ। ਸੁਖਜਿੰਦਰ ਸਿੰਘ ਰੰਧਾਵਾ ਨੇ ਉਸ ਸਮੇਂ ਦੀ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਸੁੱਚਾ ਸਿੰਘ ਲੰਗਾਹ (Sucha Singh Langah) ਨੂੰ ਹਰਾਇਆ ਸੀ।

ਇਸ ਦੌਰਾਨ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ 60385 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਅਕਾਲੀ ਭਾਜਪਾ ਦੇ ਗਠਜੋੜ ਦੇ ਉਮੀਦਵਾਰ ਸੁੱਚਾ ਸਿੰਘ ਲੰਗਾਹ ਨੂੰ 59191 ਵੋਟਾਂ ਤੇ ਤੀਜੇ ਨੰਬਰ 'ਤੇ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਨੂੰ 17222 ਵੋਟਾਂ ਪਈਆਂ ਸਨ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਕਾਂਗਰਸ (Congress) ਨੂੰ ਸਭ ਤੋਂ ਵੱਧ 43.12ਫੀਸਦ ਵੋਟ ਸ਼ੇਅਰ ਰਿਹਾ, ਜਦਕਿ ਅਕਾਲੀ ਭਾਜਪਾ ਗਠਜੋੜ ਦਾ 42.27 ਫੀਸਦ ਵੋਟ ਸ਼ੇਅਰ ਰਿਹਾ ਸੀ।

2012 ਵਿਧਾਨ ਸਭਾ ਦੇ ਚੋਣ ਨਤੀਜੇ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਡੇਰਾ ਬਾਬਾ ਨਾਨਕ (Dera Baba Nanak Assembly Constituency) 'ਤੇ 80.89 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਕਾਂਗਰਸ ਦੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ 66294 ਵੋਟਾਂ ਲੈ ਕੇ ਜਿੱਤ ਪ੍ਰਾਪਤ ਕੀਤੀ ਸੀ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ (SAD-BJP) ਦੇ ਸੁੱਚਾ ਸਿੰਘ ਲੰਗਾਹ (Sucha Singh Langah) ਨੂੰ ਹਰਾਇਆ ਸੀ ਜਿਹਨਾਂ ਨੂੰ 63354 ਵੋਟਾਂ ਪਈਆਂ ਸਨ। ਤੀਜੇ ਨੰਬਰ ’ਤੇ ਰਹੇ ਬਹੁਜਨ ਸਮਾਜ ਪਾਰਟੀ ਨੂੰ ਸਿਰਫ 980 ਵੋਟਾਂ ਪਈਆਂ ਸਨ।

2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਡੇਰਾ ਬਾਬਾ ਨਾਨਕ ਸੀਟ (Dera Baba Nanak Assembly Constituency) 'ਤੇ ਕਂਗਰਸ ਦਾ ਵੋਟ ਸ਼ੇਅਰ 50.22 ਸੀ ਤੇ ਸ਼੍ਰੋਮਣੀ ਅਕਾਲੀ ਦਲ ਦਾ ਵੋਟ ਸ਼ੇਅਰ 47.99 ਫੀਸਦ ਸੀ ਜਦੋਂਕਿ ਬਹੁਜਨ ਸਮਾਜ ਪਾਰਟੀ ਦਾ ਵੋਟ ਸ਼ੇਅਰ 0.742 ਰਿਹਾ ਸੀ।

ਡੇਰਾ ਬਾਬਾ ਨਾਨਕ ਸੀਟ (Dera Baba Nanak Assembly Constituency) ਦਾ ਸਿਆਸੀ ਸਮੀਕਰਨ

ਜੇਕਰ ਇਸ ਸੀਟ ਦਾ ਮੌਜੂਦਾ ਸਮੀਕਰਨ ਦੇਖੀਏ ਤਾਂ ਹੁਣ ਤੱਕ ਕਾਂਗਰਸ ਵਲੋਂ ਇਸ ਸੀਟ 'ਤੇ ਤੀਜੀ ਵਾਰ ਇੱਕੋ ਵਿਅਕਤੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁੜ ਟਿਕਟ ਦਿੱਤੀ ਗਈ ਹੈ, ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਉਪਰੰਤ ਉਨ੍ਹਾਂ ਦਾ ਮੁੱਖ ਮੰਤਰੀ ਬਣਨਾ ਲਗਭਗ ਤੈਅ ਸੀ ਪਰ ਪਾਸਾ ਪਲਟ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਨੇ ਇਥੋਂ ਸੁੱਚਾ ਸਿੰਘ ਲੰਗਾਹ ਦੀ ਥਾਂ ਹੁਣ ਸਾਬਕਾ ਪੰਚਾਇਤ ਮੰਤਰੀ ਨਿਰਮਲ ਸਿੰਘ ਕਾਹਲੋਂ (nirmal singh kahlon)ਦੇ ਬੇਟੇ ਰਵੀਕਰਨ ਸਿੰਘ ਕਾਹਲੋਂ ਨੂੰ ਉਮੀਦਵਾਰ ਬਣਾਇਆ ਹੈ। ਕਾਹਲੋਂ ਫਤਿਹਗੜ ਚੂੜੀਆਂ ਤੋਂ ਚੋਣ ਲੜਦੇ ਰਹੇ ਹਨ ਤੇ ਦੋ ਵਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਹੱਥੋਂ ਚੋਣ ਹਾਰ ਗਏ ਤੇ ਇਸ ਵਾਰ ਉਨ੍ਹਾਂ ਨੂੰ ਟਿਕਟ ਨਾ ਦੇ ਕੇ ਗੁਆਂਢੀ ਵਿਧਾਨਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਨ੍ਹਾਂ ਦੇ ਬੇਟੇ ਰਵੀਕਰਨ ਸਿੰਘ ਕਾਹਲੋਂ ਨੂੰ ਉਮੀਦਵਾਰ ਬਣਾਇਆ ਹੈ। ਉਥੇ ਆਮ ਆਦਮੀ ਪਾਰਟੀ ਨੇ ਗੁਰਦੀਪ ਸਿੰਘ ਰੰਧਾਵਾ ਨੂੰ ਟਿਕਟ ਦੇ ਕੇ ਮੁਕਾਬਲਾ ਰੋਚਕ ਬਣਾਉਣ ਦੀ ਕੋਸ਼ਿਸ਼ ਕੀਤੀ ਹੈ।

ਇਹ ਵੀ ਪੜ੍ਹੋ:'ਆਪ' ਉਮੀਦਵਾਰ ਵਲੋਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ

ETV Bharat Logo

Copyright © 2024 Ushodaya Enterprises Pvt. Ltd., All Rights Reserved.