ਗੁਰਦਾਸਪੁਰ: ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਤੋਂ ਲੋਕ ਕਾਫ਼ੀ ਪਰੇਸ਼ਾਨ ਹਨ। ਜਿਸ ਦੇ ਚੱਲਦਿਆਂ ਗੁਰਦਾਸਪੁਰ ਦੇ ਪਿੰਡਾਂ ਦੇ ਕਿਸਾਨਾਂ ਨੂੰ ਵੀ ਇਸਦੀ ਮਾਰ ਝੱਲਣੀ ਪੈ ਰਹੀ ਹੈ। ਸਰਕਾਰ ਵਲੋਂ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੇਣ ਦੀ ਗੱਲ ਆਖੀ ਗਈ ਸੀ, ਪਰ ਬਾਵਜੂਦ ਇਸਦੇ ਕਿਸਾਨਾਂ ਨੂੰ ਮਹਿਜ਼ ਚਾਰ ਤੋਂ ਪੰਜ ਘੰਟੇ ਹੀ ਬਿਜਲੀ ਦੀ ਸਪਲਾਈ ਮਿਲ ਰਹੀ ਹੈ। ਜਿਸ ਕਿਾਰਨ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਸਬੰਧੀ ਪਿੰਡ ਛੀਨਾ ਰੇਲਵਾਲਾ ਅਤੇ ਨੌਸ਼ਹਿਰਾ ਮਝਾ ਸਿੰਘ ਦੇ ਕਿਸਾਨਾਂ ਦਾ ਕਹਿਣਾ ਕਿ ਸਰਕਾਰ ਦੇ ਲਾਰਿਆਂ ਕਾਰਨ ਉਨ੍ਹਾਂ ਨੂੰ ਫਸਲ ਪੱਖੋਂ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਿਜਲੀ ਨਾ ਆਉਣ ਕਾਰਨ ਝੋਨਾ, ਗੰਨਾ, ਮੱਕੀ , ਸਬਜੀ ਆਦਿ ਦੀ ਫਸਲ ਸੁੱਕਣੀ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਕਿਸਾਨਾਂ ਦੀ ਸਾਰ ਨਹੀਂ ਲੈ ਰਹੀ, ਜਿਸ ਕਾਰਨ ਉਨ੍ਹਾਂ ਨੂੰ ਮੰਦਹਾਲੀ ਦੇ ਦੌਰ 'ਚ ਗੁਜਰਨਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਫੂਕਣ ਲਈ ਮਜ਼ਬੂਰ ਹਨ। ਇਸ ਲਈ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਬਿਜਲੀ ਦਿੱਤੀ ਜਾਵੇ।
ਇਹ ਵੀ ਪੜ੍ਹੋ:ਬਿਜਲੀ ਸੰਕਟ ਲਈ ਕੈਪਟਨ ਦੀ ਨਾਲਾਇਕੀ ਜ਼ਿੰਮੇਵਾਰ : ਸੁਖਬੀਰ