ਗੁਰਦਾਸਪੁਰ: ਦੇਸ਼ ਵਿੱਚ ਡਾਕਟਰਾਂ ਉੱਪਰ ਹੋ ਰਹੇ ਜਾਨਲੇਵਾ ਹਮਲਿਆਂ ਦੇ ਵਿਰੋਧ ਵਿੱਚ ਅਤੇ ਬਾਬਾ ਰਾਮਦੇਵ ਵੱਲੋਂ ਡਾਕਟਰਾਂ ਦੇ ਖ਼ਿਲਾਫ਼ ਦਿੱਤੇ ਜਾ ਰਹੇ ਗਲਤ ਬਿਆਨਾਂ ਦੇ ਵਿਰੋਧ 'ਚ ਡਾਕਟਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ 'ਤੇ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਡਾਕਟਰਾਂ ਦੇ ਉੱਪਰ ਹੋ ਰਹੇ ਹਮਲਿਆਂ ਨੂੰ ਰੋਕਿਆ ਜਾਵੇ ਅਤੇ ਹਮਲੇ ਕਰਨ ਵਾਲਿਆ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਬਾਬਾ ਰਾਮਦੇਵ ਜੋ ਕਿ ਡਾਕਟਰਾਂ ਦੇ ਖ਼ਿਲਾਫ਼ ਗਲਤ ਬਿਆਨਬਾਜ਼ੀ ਕਰ ਰਿਹਾ, ਉਸਦੇ ਖਿਲਾਫ਼ ਸਖਤ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਇਸ ਮੌਕੇ ਡਾਕਟਰਾਂ ਨੇ ਕਿਹਾ ਕਿ ਆਏ ਦਿਨ ਹੀ ਡਾਕਟਰਾਂ ਦੇ ਉਪਰ ਹਮਲੇ ਹੋ ਰਹੇ ਹਨ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਡਾਕਟਰਾਂ ਉੱਪਰ ਹਮਲੇ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਬਾਬਾ ਰਾਮਦੇਵ ਵੱਲੋਂ ਦਿੱਤੇ ਗਏ ਬਿਆਨਾਂ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਬਾਬਾ ਰਾਮਦੇਵ ਜਾਣਬੁੱਝ ਕੇ ਡਾਕਟਰਾਂ ਖ਼ਿਲਾਫ਼ ਗਲਤ ਬਿਆਨਬਾਜ਼ੀ ਕਰ ਰਿਹਾ ਹੈ। ਡਾਕਟਰਾਂ ਦਾ ਕਹਿਣਾ ਕਿ ਰਾਜਨੀਤਿਕ ਸ਼ਹਿ ਹੋਣ ਕਾਰਨ ਉਸਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਜਿਸ ਕਰਕੇ ਸਮੁੱਚੇ ਡਾਕਟਰਾਂ 'ਚ ਭਾਰੀ ਰੋਸ ਹੈ। ਇਸ ਲਈ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਬਾਬਾ ਰਾਮਦੇਵ ਦੇ ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਇਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਰੋਸ਼ ਵਜੋਂ ਡਾਕਟਰਾਂ ਨੇ ਕਾਲੇ ਬਿੱਲੇ ਲਗਾ ਕੇ ਆਪਣੇ ਦਫ਼ਤਰਾਂ ਵਿੱਚ ਕੰਮ ਕੀਤਾ। ਉਹਨਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਗੌਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਉਹ ਵੱਡਾ ਸੰਘਰਸ਼ ਉਲੀਕਣਗੇ।
ਇਹ ਵੀ ਪੜ੍ਹੋ:Scholarship Scam: ETV BHARAT ਦੇ ਸਵਾਲ ਤੋਂ ਭੱਜੇ AAP ਆਗੂ ਰਾਘਵ ਚੱਢਾ