ਗੁਰਦਾਸਪੁਰ: ਜਿਥੇ ਈਦ ਦਾ ਪਵਿੱਤਰ ਤਿਉਹਾਰ ਪੂਰੀ ਦੁਨੀਆ 'ਚ ਮਨਾਇਆ ਜਾ ਰਿਹਾ ਹੈ। ਉਥੇ ਹੀ ਜ਼ਿਲ੍ਹਾ ਗੁਰਦਾਸਪੁਰ 'ਚ ਵੀ ਈਦ ਦਾ ਪਵਿੱਤਰ ਤਿਉਹਾਰ ਵੱਖ-ਵੱਖ ਥਾਵਾਂ 'ਤੇ ਬੜੀ ਸ਼ਰਧਾ ਭਾਵਨਾ ਨਾਲ ਮੁਸਲਿਮ ਭਾਈਚਾਰੇ ਵਲੋਂ ਕੋਰੋਨਾ ਮਹਾਂਮਾਰੀ ਨੂੰ ਧਿਆਨ 'ਚ ਰੱਖਦੇ ਹੋਏ ਆਪਣੇ ਆਪਣੇ ਘਰਾਂ ਵਿੱਚ ਹੀ ਮਨਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਲ ਇੰਡੀਆ ਮਹਾਂਸਭਾ ਗੁਰਦਾਸਪੁਰ ਪੰਜਾਬ ਦੇ ਪ੍ਰਧਾਨ ਸੂਰਮੂਦੀਨ ਨੇ ਦੱਸਿਆ ਕਿ ਈਦ ਦੇ ਪਵਿੱਤਰ ਦਿਹਾੜੇ 'ਤੇ ਅਸੀਂ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹਾਂ। ਅਸੀਂ ਖੁਦਾ ਅੱਗੇ ਦੁਆ ਕੀਤੀ ਹੈ ਕਿ ਇਸ ਕੋਰੋਨਾ ਮਹਾਂਮਾਰੀ ਤੋਂ ਅਵਾਮ ਨੂੰ ਬਚਾਇਆ ਜਾਵੇ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਨੇ ਕੋਰੋਨਾ ਮਹਾਂਮਾਰੀ ਨੂੰ ਧਿਆਨ 'ਚ ਰੱਖਦਿਆਂ ਹੋਇਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਨੂੰ ਵੀ ਧਿਆਨ 'ਚ ਰੱਖਦਿਆਂ ਆਪਣੇ ਘਰਾਂ 'ਚ ਹੀ ਆਪਣੇ ਪਰਿਵਾਰ ਦੇ ਨਾਲ ਇਸ ਦਿਹਾੜੇ ਨੂੰ ਮਨਾਇਆ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਉਹ ਪੂਰੀ ਦੁਨੀਆਂ ਦੇ ਆਵਾਮ ਨੂੰ ਕਹਿਣਾ ਚਾਹੁੰਦੇ ਹਨ ਕਿ ਇਸ ਕੋਰੋਨਾ ਮਹਾਂਮਾਰੀ ਵਿੱਚ ਸਰਕਾਰਾਂ ਦਾ ਸਾਥ ਦੇਣ, ਮਾਸਕ ਪਾਉਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਜ਼ਰੂਰੀ ਹੋਵੇ ਤਾਂ ਹੀ ਘਰੋਂ ਬਾਹਰ ਨਿਕਲਿਆ ਜਾਵੇ।
ਇਹ ਵੀ ਪੜ੍ਹੋ:ਕੋਰੋਨਾ ਕਾਲ ਦੌਰਾਨ ਬਰਨਾਲਾ ’ਚ 8 ਵੈਂਟੀਲੇਟਰ, ਪਰ ਸਾਰੇ ਚਿੱਟੇ ਹਾਥੀ