ਗੁਰਦਾਸਪੁਰ :ਬਟਾਲਾ ਸ਼ਹਿਰ 'ਚ ਮੁੜ ਖਾਕੀ ਦੇ ਸ਼ਰਮਸਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬਟਾਲਾ ਵਿਖੇ ਏਐਸਆਈ ਰਾਜਕੁਮਾਰ ਦੀ ਸ਼ਰਾਬੀ ਹਾਲਤ ਵਿੱਚ ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਈਟੀਵੀ ਭਾਰਤ ਉੱਤੇ ਖ਼ਬਰ ਨਸ਼ਰ ਹੋਣ ਮਗਰੋਂ ਉਸ ਖਿਲਾਫ ਸਖ਼ਤ ਐਕਸ਼ਨ ਲੈਂਦੇ ਹੋਏ ਉਕਤ ਏਐਸਆਆਈ ਦਾ ਡਿਮੋਸ਼ਨ ਕਰ ਦਿੱਤਾ ਗਿਆ। ਉਸ ਨੂੰ ਏਐਸਆਈ ਤੋਂ ਹੈਡ ਕਾਂਸਟੇਬਲ ਬਣਾ ਦਿੱਤਾ ਗਿਆ ਹੈ ਤੇ ਵਿਭਾਗੀ ਕਾਰਵਾਈ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ ਹਨ। ਉੱਚ ਅਧਿਕਾਰੀ ਨੇ ਕਿਹਾ ਇਸ ਤਰ੍ਹਾਂ ਦੀ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਬਟਾਲਾ ਪੁਲਿਸ ਦੇ ਏਐਸਆਈ ਰਾਜ ਕੁਮਾਰ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜੋ ਨਜ਼ਦੀਕੀ ਪਿੰਡ ਤਾਰਾਗੜ ਵਿੱਚ ਸ਼ਰਾਬ ਪੀ ਕੇ ਲੋਕਾਂ ਨਾਲ ਮਾੜਾ ਵਿਵਹਾਰ ਕਰ ਰਿਹਾ ਸੀ। ਵੀਡੀਓ ’ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਏਐਸਆਈ ਰਾਜ ਕੁਮਾਰ ਸ਼ਰੇਆਰ ਗਾਲ੍ਹਾ ਕੱਢ ਰਿਹਾ ਹੈ।
ਵਾਇਰਲ ਵੀਡੀਓ ਮਾਮਲੇ ਉੱਤੇ ਸਖ਼ਤ ਐਕਸ਼ਨ ਲੈਂਦੇ ਹੋਏ ਆਈ ਜੀ ਸੁਰਿੰਦਰਪਾਲ ਸਿੰਘ ਪਰਮਾਰ ਨੇ ਰਾਜਕੁਮਾਰ ਨੂੰ ਸਸਪੈਂਡ ਕਰ ਦਿੱਤਾ ਹੈ। ਉਨ੍ਹਾਂ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਆਈਜੀ ਪਰਮ ਪਾਲ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਡਿਊਟੀ ਦੌਰਾਨ ਸ਼ਰਾਬ ਪੀ ਕੇ ਖਰੂਦ ਪਾਉਣ ਵਾਲੇ ਰਾਜ ਕੁਮਾਰ ਏਐਸਆਈ ਨੂੰ ਵਿਭਾਗੀ ਜਾਂਚ ਤੱਕ ਸਸਪੈਂਡ ਕਰ ਦਿਤਾ ਗਿਆ ਹੈ ਅਤੇ ਉਸ ਨੂੰ ਏਐਸਆਈ ਤੋਂ ਹੈਡ ਕਾਂਸਟੇਬਲ ਬਣਾ ਦਿੱਤਾ ਗਿਆ ਹੈ। ਉਨ੍ਹਾਂ ਵਿਭਾਗੀ ਕਾਰਵਾਈ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।