ਗੁਰਦਾਸਪੁਰ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਧਰਨੇ 'ਤੇ ਬੈਠੇ ਹੋਏ ਹਨ। ਸੁਪਰੀਮ ਕੋਰਟ ਨੇ ਇਨ੍ਹਾਂ ਕਾਨੂੰਨਾਂ ਨੂੰ ਅਣਮਿੱਥੇ ਸਮੇਂ ਲਈ ਰੱਦ ਕਰ ਦਿੱਤਾ ਹੈ। ਇਸ ਫ਼ੈਸਲੇ ਦਾ ਸਥਾਨਕ ਕਿਸਾਨ ਆਗੂਆਂ ਨੇ ਸਵਾਗਤ ਕੀਤਾ ਹੈ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਫ਼ੈਸਲਾ ਕਿਸਾਨਾਂ ਦੇ ਪੱਖ 'ਚ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇਸ ਫ਼ੈਸਲੇ ਦਾ ਸਵਾਗਤ ਕਰਦੇ ਹਨ ਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਅਗਲੀ ਰਣਨੀਤੀ ਤੈਅ ਕਰੇਗਾ।
26 ਜਨਵਰੀ ਦਾ ਪ੍ਰੋਗਰਾਮ ਅਟਲ
ਗਣਤੰਤਰ ਦਿਹਾੜੇ ਹੋਣ ਵਾਲੀ ਟਰੈਕਟਰ ਰੈਲੀ ਅਟਲ ਹੈ। ਉਨ੍ਹਾਂ ਨੇ ਕਿਹਾ ਕਿ 26 ਜਨਵਰੀ ਨੂੰ ਵੱਡੇ ਜੱਥੇ ਪੰਜਾਬ ਤੋਂ ਦਿੱਲੀ ਨੂੰ ਕੂਚ ਕਰਨਗੇ। ਉਨ੍ਹਾਂ ਨੇ ਕਿਹਾ ਦਿੱਲੀ ਜਾਣ ਦੀਆਂ ਤਿਆਰੀਆਂ ਸ਼ੁਰੂ ਹੈ ਤੇ ਉਹ ਉੱਥੇ ਜਾ ਕੇਂਦਰ ਸਰਕਾਰ ਦੇ ਹੋਸ਼ ਉਡਾਏ ਜਾਣਗੇ।
ਕਮੇਟੀ 'ਚ ਨਹੀਂ ਸ਼ਾਮਿਲ ਹੋਵਾਂਗੇ
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਨ ਪਰ ਉਹ ਉਨ੍ਹਾਂ ਦੀ ਬਣਾਈ ਕਮੇਟੀ 'ਚ ਸ਼ਾਮਿਲ ਨਹੀਂ ਹੋਣਗੇ।ਉਨ੍ਹਾਂ ਨੇ ਇਸ ਦਾ ਕਾਰਨ ਇਹ ਦੱਸਿਆ ਕਿ ਉਹ ਇਸ ਮੁੱਦੇ 'ਤੇ ਹੋਰ ਬਹਿਸ ਨਹੀਂ ਕਰਨਾ ਚਾਹੁੰਦੇ।