ਗੁਰਦਾਸਪੁਰ: ਕੇਂਦਰ ਦੇ ਪਾਸ ਕੀਤੇ ਕਾਨੂੰਨਾਂ ਦੇ ਵਿਰੋਧ 'ਚ ਹੁਣ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਕਿਸਾਨ ਕੱਟੜਾ- ਦਿੱਲੀ ਐਕਸਪ੍ਰੈਸ ਵੇਅ ਲਈ ਨੈਸ਼ਨਲ ਹਾਈਵੇ ਲਈ ਥਾਂ ਨਾ ਦੇਣ ਦੀ ਗੱਲ ਕਰ ਰਹੇ ਹਨ।
ਦਿੱਲੀ- ਕੱਟੜਾ ਹਾਈਵੇ
ਦਿੱਲੀ ਤੋਂ ਕੱਟੜਾ ਤੱਕ ਇੱਕ ਨਵਾਂ ਹਾਈਵੇ ਬਣਾਇਆ ਜਾਣਾ ਸੀ। ਇਹ ਪ੍ਰੋਗਰਾਮ ਕੇਂਦਰ ਸਰਕਾਰ ਨੇ ਉਲੀਕਿਆ ਸੀ। ਇਸ ਦੇ ਤਹਿਤ ਦਿੱਲੀ ਤੋਂ ਹਰਿਆਣਾ ਤੇ ਪੰਜਾਬ ਦੇ ਵੱਖ- ਵੱਖ ਜ਼ਿਲ੍ਹਿਆਂ 'ਚ ਹੁੰਦਾ ਹੋਇਆ ਜੰਮੂ ਦਾਖਿਲ ਹੋਣਾ ਸੀ।
ਖੇਤੀ ਕਾਨੂੰਨਾਂ ਦੇ ਚੱਲਦੇ ਹੋ ਰਿਹੈ ਵਿਰੋਧ
ਖੇਤੀ ਕਾਨੂੰਨਾਂ ਦੇ ਚੱਲਦੇ ਕਿਸਾਨ ਇਸ ਦਾ ਵਿਰੋਧ ਕਰ ਰਹੇ ਹਨ। ਪੰਜਾਬ ਦੇ ਵੱਖ- ਵੱਖ ਜ਼ਿਲ੍ਹਿਆਂ ਦੇ ਕਰੀਬ 180 ਪਿੰਡਾਂ 'ਚੋਂ ਕਿਸਾਨਾਂ ਦੀ ਜ਼ਮੀਨ ਲਈ ਜਾਣੀ ਸੀ ਤੇ ਕੇਂਦਰ ਸਰਕਾਰ ਨੇ ਇਸ ਨੂੰ ਲੈ ਕੇ ਨੋਟਿਫਿਕੇਸ਼ਨ ਵੀ ਜਾਰੀ ਕਰ ਦਿੱਤੀ ਹੈ। ਪਰ ਕਿਸਾਨਾਂ ਨੇ ਇਤਰਾਜ਼ ਜਾਰੀ ਕਰ ਦਿੱਤਾ ਹੈ ਜਿਸ ਤੋਂ ਬਾਅਦ ਸਰਕਾਰ ਨੇ ਕਾਗਜ਼ੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕਿਸਾਨਾਂ ਦਾ ਇਸ 'ਤੇ ਪੱਖ
- ਇਨ੍ਹਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਇੱਕ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਕੇਂਦਰ ਨੇ ਇਸ ਦੇ ਬਾਬਤ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਹਨ ਤੇ ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਨੇ ਇਸ 'ਤੇ ਇਤਰਾਜ਼ ਪਾਏ ਹਨ ਕਿ ਉਨ੍ਹਾਂ ਦੀ ਜ਼ਮੀਨਾਂ ਖੋਹੀਆਂ ਜਾ ਰਹੀਆਂ ਹਨ ਤੇ ਉਨ੍ਹਾਂ ਨੂੰ ਬਣਦਾ ਮੁੱਲ ਨਹੀਂ ਦਿੱਤਾ ਜਾ ਰਿਹਾ ਹੈ।
- ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਤੱਦ ਤੱਕ ਉਹ ਇਸ ਪ੍ਰੋਜੇਕਟ ਲਈ ਆਪਣੀਆਂ ਜ਼ਮੀਨਾਂ ਨਹੀਂ ਦੇਣਗੇ।