ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਜ਼ਾਰੀ ਕੀਤੇ ਗਏ ਵੱਖ-ਵੱਖ ਆਰਡੀਨੈਂਸ ਦੇ ਵਿਰੋਧ ਵਿੱਚ ਅੱਜ ਕਿਸਾਨਾਂ ਵੱਲੋਂ ਪਿੰਡ ਧਾਰੋਵਾਲੀ ਵਿਖੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਦਾ ਘਿਰਾਓ ਕਰ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂਆਂ ਨੇ ਇਸ ਦੌਰਾਨ ਮੰਤਰੀ ਦੇ ਨਾਮ ਇੱਕ ਮੰਗ ਪੱਤਰ ਸੌਂਪਿਆ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਤਿੰਨ ਆਰਡੀਨੈਂਸ ਜਾਰੀ ਕੀਤੇ ਹਨ। ਉਹ ਕਿਸਾਨ ਅਤੇ ਮਜਦੂਰ ਵਿਰੋਧੀ ਹਨ। ਇਸ ਲਈ ਸਰਕਾਰ ਨੂੰ ਇਨ੍ਹਾਂ ਆਰਡੀਨੈਂਸ ਨੂੰ ਜਲਦ ਰੱਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਨਹੀਂ ਕੀਤਾ ਗਿਆ ਤਾਂ ਉਹ ਆਉਂਣ ਵਾਲੇ ਦਿਨਾਂ 'ਚ ਸੰਘਰਸ਼ ਹੋਰ ਤੇਜ਼ ਕਰ ਦੇਣਗੇ।
ਕਿਸਾਨ ਆਗੂ ਨੇ ਕਿਹਾ ਕਿ ਇਹ ਕਾਲੇ ਕਾਨੂੰਨ ਹਨ। ਇਸ ਲਈ ਉਨ੍ਹਾਂ ਦੀ ਮੰਗ ਹੈ ਕਿ ਇਹ ਆਰਡੀਨੈਂਸ ਰੱਦ ਕੀਤੇ ਜਾਣ। ਕਿਸਾਨ ਆਗੂਆਂ ਨੇ ਆਖਿਆ ਕਿ ਅੱਜ ਉਹ ਪੰਜਾਬ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂਅ ਇਹ ਮੰਗ ਪੱਤਰ ਦੇਣ ਪਹੁਚੇ ਹਨ, ਤਾਂ ਜੋਂ ਉਹ ਪੰਜਾਬ ਦੇ ਮੰਤਰੀ ਆਪਣੇ ਮੁੱਖ ਮੰਤਰੀ ਨੂੰ ਦਬਾਅ ਪਾਉਣ ਕਿ ਪੰਜਾਬ ਸਰਕਾਰ ਵੱਲੋਂ ਇੱਕ ਵਿਸ਼ੇਸ਼ ਇਜਲਾਸ ਸਦਕੇ ਇਨ੍ਹਾਂ ਆਰਡੀਨੈਂਸ ਨੂੰ ਰੱਦ ਕਰਵਾਉਣ ਦੇ ਹੱਕ 'ਚ ਅਵਾਜ ਚੁੱਕਣ।