ਗੁਰਦਾਸਪੁਰ: ਪੰਜਾਬ ਕਿਸਾਨ ਯੂਨੀਅਨ ਵੱਲੋਂ ਫਤਿਹ ਰੈਲੀ (Fateh Rally by Kisan Union) ਸਨਮਾਨ ਸਮਾਰੋਹ ਡੇਰਾ ਬਾਬਾ ਨਾਨਕ ਵਿਖੇ ਕਰਵਾਇਆ ਗਿਆ। ਜਿਸ ਵਿੱਚ ਇਲਾਕੇ ਭਰ ਤੋਂ ਸੈਂਕੜੇ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਫਤਹਿ ਰੈਲੀ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।
ਇਹ ਵੀ ਪੜੋ: ਕਿਸਾਨਾਂ ਦੀ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਹੋਵੇਗੀ ਬੈਠਕ, ਇਹ ਹਨ ਮੰਗਾਂ...
ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਦਿੱਲੀ ਦੀਆ ਸਰਹੱਦਾਂ ਤੇ ਜੋ ਕਿਸਾਨ ਅੰਦੋਲਨ ਦੀ ਜਿੱਤ ਹੋਈ ਹੈ ਉਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਕਿਰਪਾ ਨਾਲ ਹੋਈ ਹੈ ਅਤੇ ਉਹ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਕੋਰੀਡੋਰ ਦਰਸ਼ਨ ਸਥਲ ਨਤਮਸਤਕ ਹੋਣ ਆਏ ਹਨ ਅਤੇ ਉਸ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਆਏ ਹਨ।
ਇਸ ਦੇ ਨਾਲ ਹੀ ਪੱਤਰਕਾਰਾਂ ਦੇ ਸਵਾਲ ਤੇ ਉਹਨਾਂ ਕਿਹਾ ਕਿ ਪੰਜਾਬ ਚ ਕਿਸਾਨ ਜਥੇਬੰਦੀਆਂ ਚੋਣ ਮੈਦਾਨ ’ਚ ਉਤਰਨ ਇਸ ਮਾਮਲੇ ਤੇ ਵਿਚਾਰ ਕੀਤੀ ਜਾ ਰਹੀ ਹੈ ਅਤੇ ਮੀਟਿੰਗ ਚਲ ਰਹੀਆਂ ਹਨ ਜਦਕਿ ਫੈਸਲਾ ਹੋਣਾ ਬਾਕੀ ਹੈ। ਇਸ ਦੇ ਨਾਲ ਹੀ ਕਿਸਾਨ ਆਗੂ ਬਲਬੀਰ ਸਿੰਘ ਰਜੇਵਾਲ ਦੇ ਆਪ ’ਚ ਸ਼ਾਮਿਲ ਹੋਣ ਅਤੇ ਮੁੱਖ ਮੰਤਰੀ ਦਾ ਚਿਹਰਾ ਦੀ ਚਰਚਾ ਹੋਣ ’ਤੇ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਜੇਕਰ ਪੰਜਾਬ ਦਾ ਮੁੱਖ ਮੰਤਰੀ ਕਿਸਾਨ ਜੱਥੇਬੰਦੀ ਦਾ ਆਗੂ ਹੋਵੇ (farmer leader is the Chief Minister) ਤਾਂ ਕਿਸਾਨਾਂ ਦੇ ਹੱਕਾਂ ਲਈ ਕਿਸੇ ਕੋਲੋਂ ਮੰਗਾ ਨਹੀਂ ਮੰਗਣਿਆਂ ਪੈਣਗੀਆਂ ਸਾਰੇ ਮਾਮਲਿਆਂ ਦਾ ਹੱਲ ਹੋ ਜਾਵੇਗਾ।
ਇਹ ਵੀ ਪੜੋ: ਅਲਵਿਦਾ-2021: ਸਦਾ ਲਈ ਸੌਂ ਗਏ ਪੰਜਾਬ ਦੇ ਇਹ ਹੀਰੇ