ਗੁਰਦਾਸਪੁਰ: ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਸਿਵਲ ਹਸਪਤਾਲ ਨੇੜੇ ਬੱਬਰੀ ਬਾਈਪਾਸ ਵਿਖੇ ਲੱਗ ਰਹੇ ਆਕਸੀਜਨ ਪਲਾਂਟ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਇੱਥੇ 500 ਐੱਲ.ਪੀ.ਐੱਮ ਦੀ ਸਮਰੱਥਾ ਵਾਲੇ ਆਕਸੀਜਨ ਪਲਾਂਟ ਨਾਲ ਜ਼ਿਲ੍ਹੇ ਅੰਦਰ ਆਕਸੀਜਨ ਦੀ ਹੋਰ ਸਪਲਾਈ ਵਧੇਗੀ, ਜਿਸ ਨਾਲ ਦੇਸ਼ ‘ਚ ਆ ਰਹੀ ਆਕਸੀਜਨ ਦੀ ਦਿੱਕਤ ਨੂੰ ਦੂਰ ਕਰਨ ‘ਚ ਵੱਡੀ ਮਦਦ ਮਿਲੇਗੀ।
ਇਸ ਅਕਾਸੀਜਨ ਪਲਾਂਟ ਨਾਲ ਕਰੀਬ 100 ਵੱਡੇ ਆਕਸੀਜਨ ਦੇ ਸਿਲੰਡਰ ਭਰੇ ਜਾ ਸਕਣਗੇ, ਜਿਸ ਨਾਲ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਨੂੰ ਆਕਸੀਜਨ ਮੁਹੱਈਆ ਕਰਵਾਈ ਜਾ ਸਕੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾਂ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਤੇ ਮਾਸਕ ਲਾਜ਼ਮੀ ਤੌਰ ‘ਤੇ ਪਾਉਣ ਤਾਂ ਜੋ ਕੋਰੋਨਾ ਨੂੰ ਹਰਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੇਸ਼ ‘ਚ ਵੱਧ ਰਹੇ ਕੋਰੋਨਾ ਦੇ ਮਾਮਲਿਆ ‘ਤੇ ਚਿੰਤਾ ਪ੍ਰਗਟਾਉਦੇ ਕਿਹਾ ਕਿ ਕੋਰੋਨਾ ਇੱਕ ਖ਼ਤਰਨਾਕ ਬਿਮਾਰੀ ਹੈ। ਜਿਸ ਨੇ ਸਾਰੀ ਦੁਨੀਆਂ ਨੂੰ ਆਪਣੀ ਚਪੇਟ ‘ਚ ਲਿਆ ਹੈ।
ਇਹ ਵੀ ਪੜੋ: ਕੋਰੋਨਾ ਕਾਲ ਦੌਰਾਨ ਗੁਰੂ ਨਗਰੀ ’ਚ ਨੌਜਵਾਨਾਂ ਵਲੋਂ ਵਿਲੱਖਣ ਸੇਵਾ