ਗੁਰਦਾਸਪੁਰ: ਆਮ ਆਦਮੀ ਪਾਰਟੀ ਪੰਜਾਬ ਵਿੱਚ ਲਗਾਤਾਰ ਆਪਣੇ ਆਪ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ ਕਰ ਰਹੀ ਹੈ। ਜਿਸ ਦੇ ਚੱਲਦਿਆਂ ਬੀਤੇ ਦਿਨੀਂ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਪਹੁੰਚੇ ਸਨ। ਜਿੱਥੇ ਉਹਨਾਂ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ਵਿੱਚ ਉਹਨਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਪੰਜਾਬ ਵਿੱਚ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣਗੇ। ਇਸ ਮਾਮਲੇ ਸਬੰਧੀ ਜਦੋ ਗੁਰਦਾਸਪੁਰ ਦੇ ਲੋਕਾਂ ਨਾਲ ਈਟੀਵੀ ਭਾਰਤ ਵਲੋਂ ਗੱਲਬਾਤ ਕੀਤੀ ਗਈ ਤਾਂ ਲੋਕਾਂ ਦਾ ਰਲਿਆ ਮਿਲਿਆ ਪ੍ਰਤੀਕਰਮ ਦੇਖਣ ਨੂੰ ਮਿਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਦਾ ਬਿਲ ਭਰਨ ਲਈ ਆਏ ਖਪਤਕਾਰਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ 'ਚ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਹਨ, ਉਨ੍ਹਾਂ ਨੂੰ ਪੂਰਾ ਕੀਤਾ ਹੈ। ਇਸ ਲਈ ਪੰਜਾਬ 'ਚ ਵੀ ਕੇਜਰੀਵਾਲ ਸਰਕਾਰ ਨੂੰ ਮੌਕਾ ਦੇਣਾ ਚਾਹੀਦਾ ਹੈ।
ਦੂਜੇ ਪਾਸੇ ਕੁੱਝ ਲੋਕਾਂ ਨੇ ਕਿਹਾ ਕਿ ਜਿਸ ਤਰ੍ਹਾਂ ਦੂਸਰੀਆਂ ਪਾਰਟੀਆਂ ਨੇ ਲੋਕਾਂ ਨਾਲ ਝੂਠੇ ਵਾਅਦੇ ਚੋਣਾਂ ਦੌਰਾਨ ਕੀਤੇ ਸਨ, ਇਹ ਆਮ ਆਦਮੀ ਪਾਰਟੀ ਵੀ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਚੋਣਾਂ ਜਿੱਤਣ ਤੋਂ ਬਾਅਦ ਇਹਨਾਂ ਨੇ ਵੀ ਵਾਅਦੇ ਪੂਰੇ ਨਹੀਂ ਕਰਨੇ। ਇਸ ਲਈ ਉਹਨਾਂ ਕਿਹਾ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਲੋਕਾਂ ਨੂੰ ਲੁੱਟਣ ਆਈਆਂ ਹਨ, ਜਿਸ ਤਰ੍ਹਾਂ ਪਹਿਲਾਂ ਦੂਸਰੀਆਂ ਪਾਰਟੀਆਂ ਨੇ ਲੁੱਟਿਆ ਹੈ।
ਇਹ ਵੀ ਪੜ੍ਹੋ:ਜਾਣੋ : ਮੁਫਤ ਬਿਜਲੀ ਦੇ ਏਜੰਡੇ 'ਤੇ ਇੱਕ ਸਵਾਲ ਤੋਂ ਕੇਜਰੀਵਾਲ ਨੂੰ ਕਿਵੇਂ ਲੱਗਿਆ ਕਰੰਟ ?