ETV Bharat / city

ਬਿਜਲੀ ਟਰਾਂਸਫਾਰਮਰ 'ਚੋ ਤੇਲ ਚੋਰੀ ਦੀਆਂ ਵੱਧ ਰਹੀਆਂ ਵਾਰਦਾਤਾਂ

ਐਸਡੀਓ ਜਗੀਰ ਸਿੰਘ ਨੇ ਦੱਸਿਆ ਕਿ ਚੋਰਾਂ ਵਲੋਂ ਟਰਾਂਸਫਾਰਮਰਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਬਿਜਲੀ ਜਾਣ ਸਬੰਧੀ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਅਤੇ ਜਦੋਂ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਤਾਂ ਚੋਰਾਂ ਵਲੋਂ ਟਰਾਂਸਫਾਰਮਰ 'ਚੋਂ ਤੇਲ ਚੋਰੀ ਕੀਤਾ ਹੋਇਆ ਸੀ, ਜਿਸ ਕਾਰਨ ਬਿਜਲੀ ਪ੍ਰਭਾਵਿਤ ਹੋਈ ਹੈ।

ਬਿਜਲੀ ਟਰਾਂਸਫਾਰਮਰ 'ਚੋ ਤੇਲ ਚੋਰੀ ਦੀਆਂ ਵੱਧ ਰਹੀਆਂ ਵਾਰਦਾਤਾਂ
ਬਿਜਲੀ ਟਰਾਂਸਫਾਰਮਰ 'ਚੋ ਤੇਲ ਚੋਰੀ ਦੀਆਂ ਵੱਧ ਰਹੀਆਂ ਵਾਰਦਾਤਾਂ
author img

By

Published : Jun 7, 2021, 11:23 AM IST

ਬਟਾਲਾ: ਚੋਰਾਂ ਦੇ ਚੌਂਸਲੇ ਦਿਨ ਪਰ ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਆਪਣੀ ਜਾਨ ਨੂੰ ਜ਼ੋਖਮ 'ਚ ਪਾ ਕੇ ਵੀ ਉਹ ਚੋਰੀ ਕਰਦੇ ਹਨ। ਅਜਿਹਾ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ, ਜਿਥੇ ਚੋਰਾਂ ਵਲੋਂ ਬਿਜਲੀ ਦੇ ਟਰਾਂਸਫਾਰਮਰਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਚੋਰਾਂ ਵਲੋਂ ਹੁਣ ਤੱਕ ਚਾਰ ਦੇ ਕਰੀਬ ਚੱਲਦੇ ਟਰਾਂਸਫਾਰਮਰਾਂ ਤੋਂ ਤੇਲ ਚੋਰੀ ਕਰ ਲਿਆ ਗਿਆ ਹੈ। ਜਿਸ ਨੂੰ ਲੈਕੇ ਲੋਕਾਂ 'ਚ ਚੋਰੀ ਦੀਆਂ ਵਾਰਦਾਤਾਂ ਨੂੰ ਲੈਕੇ ਪ੍ਰਸ਼ਾਸਨ ਖਿਲਾਫ਼ ਰੋਸ ਹੈ।

ਬਿਜਲੀ ਟਰਾਂਸਫਾਰਮਰ 'ਚੋ ਤੇਲ ਚੋਰੀ ਦੀਆਂ ਵੱਧ ਰਹੀਆਂ ਵਾਰਦਾਤਾਂ

ਇਸ ਸਬੰਧੀ ਐਸਡੀਓ ਜਗੀਰ ਸਿੰਘ ਨੇ ਦੱਸਿਆ ਕਿ ਚੋਰਾਂ ਵਲੋਂ ਟਰਾਂਸਫਾਰਮਰਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਬਿਜਲੀ ਜਾਣ ਸਬੰਧੀ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਅਤੇ ਜਦੋਂ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਤਾਂ ਚੋਰਾਂ ਵਲੋਂ ਟਰਾਂਸਫਾਰਮਰ 'ਚੋਂ ਤੇਲ ਚੋਰੀ ਕੀਤਾ ਹੋਇਆ ਸੀ, ਜਿਸ ਕਾਰਨ ਬਿਜਲੀ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦਾ ਕਹਿਣਾ ਕਿ ਮਹਿਕਮੇ ਕੋਲ ਪਹਿਲਾਂ ਹੀ ਤੇਲ ਦੀ ਕਮੀ ਚੱਲ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਵੱਧ ਰਹੀਆਂ ਚੋਰੀਆਂ ਕਾਰਨ ਉਨ੍ਹਾਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਸਬੰਧੀ ਉਨ੍ਹਾਂ ਪੁਲਿਸ ਨੂੰ ਸੂਚਨਾ ਵੀ ਦਿੱਤੀ ਹੈ।

ਇਸ ਸਬੰਧੀ ਸਥਨਕ ਲੋਕਾਂ ਦਾ ਕਹਿਣਾ ਕਿ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਦਾ ਘਰ ਵੀ ਨਜ਼ਦੀਕ ਹੈ, ਜਿਥੇ ਚੋਰੀ ਹੋਈ ਹੈ। ਉਨ੍ਹਾਂ ਦਾ ਕਹਿਣਾ ਕਿ ਚੋਰਾਂ ਦੇ ਹੌਂਸਲੇ ਬੁਲੰਦ ਹੋ ਚੁੱਕੇ ਹਨ, ਜਿਸ ਕਾਰਨ ਆਮ ਜਨਤਾ ਨੂੰ ਡਰ ਹੈ ਕਿ ਚੋਰ ਅੱਗੇ ਚੱਲ ਕੇ ਲੋਕਾਂ ਦੇ ਘਰਾਂ ਨੂੰ ਨਿਸ਼ਾਨਾ ਨਾ ਬਣਾਵੇ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰਾਂ 'ਤੇ ਜਲਦੀ ਠੱਲ ਪਾਈ ਜਾਵੇ।

ਇਹ ਵੀ ਪੜ੍ਹੋ:Ram Rahim ਕੋਰੋਨਾ ਪੌਜ਼ੀਟਿਵ, ਹਨੀਪ੍ਰੀਤ ਨੂੰ ਮਿਲਣ ਦੀ ਜਤਾਈ ਇੱਛਾ-ਸੂਤਰ

ETV Bharat Logo

Copyright © 2024 Ushodaya Enterprises Pvt. Ltd., All Rights Reserved.