ETV Bharat / city

550 ਸਾਲਾ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਭਾਰਤ ਸਰਕਾਰ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਜਾ ਰਹੀ ਹੈ। ਲਾਂਘੇ ਦੇ ਕੰਮ ਦਾ ਜਾਇਜ਼ਾ ਲੈਣ ਆਏ ਗ੍ਰਹਿ ਮੰਤਰਾਲੇ ਦੇ ਵਧੀਕ ਸੱਕਤਰ ਗੋਵਿੰਦ ਮੋਹਨ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਫ਼ੋਟੋ
author img

By

Published : Sep 16, 2019, 4:55 PM IST

Updated : Sep 16, 2019, 7:54 PM IST

ਡੇਰਾ ਬਾਬਾ ਨਾਨਕ: ਕਰਤਾਰਪੁਰ ਲਾਂਘੇ ਦੇ ਕੰਮ ਨੂੰ ਲੈ ਕੇ ਦੋਹਾਂ ਹੀ ਦੇਸ਼ਾਂ ਵਿਚਾਲੇ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਭਾਰਤ ਦੇ ਗ੍ਰਹਿ ਮੰਤਰਾਲੇ ਦੇ ਵਧੀਕ ਸੱਕਤਰ ਗੋਵਿੰਦ ਮੋਹਨ ਨੇ ਸੋਮਵਾਰ ਨੂੰ ਕਰਤਾਰਪੁਰ ਲਾਂਘੇ ਦੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਬੈਠਕ ਕਰਨ ਤੋਂ ਬਾਅਦ ਕਿਹਾ ਕਿ 11 ਨਵੰਬਰ ਤੱਕ ਕਰਤਾਰਪੁਰ ਲਾਂਘੇ ਨੂੰ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ।

ਫ਼ੋਟੋ।
ਫ਼ੋਟੋ।

ਇਸ ਮੌਕੇ ਗੋਵਿੰਦ ਮੋਹਨ ਨੇ ਕਿਹਾ ਕਿ ਗੁਰਦਾਸਪੁਰ-ਬਟਾਲਾ ਰਾਜਮਾਰਗ ਤੋਂ ਸਰੱਹਦ ਪੁਆਇੰਟ ਤੱਕ 3.5 ਕਿਲੋਮੀਟਰ ਦਾ ਵਾਧੂ ਹਾਈਵੇਅ ਬਣਾਇਆ ਜਾ ਰਿਹਾ ਹੈ, ਇਸ ਦਾ 70% ਕੰਮ ਪੂਰਾ ਹੋ ਗਿਆ ਹੈ। ਇਸ ਦਾ ਬਾਕਿ ਦਾ ਕੰਮ 31 ਅਕਤੂਬਰ ਤੱਕ ਪੂਰਾ ਹੋ ਜਾਵੇਗਾ। ਦੱਸਣਯੋਗ ਹੈ ਕਿ ਕਰਤਾਰਪੁਰ ਜਾਣ ਲਈ 28 ਅਕਤੂਬਰ ਤੋਂ ਵੀਜ਼ਾ ਦੀ ਪ੍ਰਕਿਰਿਆ ਸ਼ੁਰੂ ਹੋ ਰਹੀ ਹੈ। ਇਸ ਤੋਂ ਪਹਿਲਾ ਪਾਕਿਸਤਾਨ ਨੇ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਭਾਰਤੀ ਸ਼ਰਧਾਲੂਆਂ ਤੋਂ 1400 ਰੁਪਏ ਯਾਨੀ ਕਿ 20 ਡਾਲਰ ਸਰਵਿਸ ਫ਼ੀਸ ਵਸੂਲ ਕਰਨ ਦੀ ਸ਼ਰਤ ਰੱਖੀ ਹੈ।

ਫ਼ੋਟੋ।
ਫ਼ੋਟੋ

ਪਾਕਿਸਤਾਨ ਦੇ ਪ੍ਰੋਜੈਕਟ ਡਾਇਰੈਕਟਰ ਆਤੀਫ਼ ਮਜੀਦ ਨੇ ਦੱਸਿਆ ਕਿ ਪਾਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੀ ਸਾਰੀ ਤਿਅਰੀਆਂ ਮੁੁਕੰਮਲ ਕਰ ਲਈਆਂ ਜਾਣਗੀਆਂ ਤੇ 9 ਨਵੰਬਰ ਨੂੰ ਪਾਕਿ ਵੱਲੋਂ ਲਾਂਘੇ ਦਾ ਉਦਘਾਟਨ ਕੀਤਾ ਜਾਵੇਗਾ।।

ਫ਼ੋਟੋ।
ਫ਼ੋਟੋ।

ਕਰਤਾਰਪੁਰ ਲਾਂਘਾ: ਦਰਸ਼ਨਾਂ ਲਈ 20 ਡਾਲਰ ਸਰਵਿਸ ਫੀਸ ਵਸੂਲੇਗਾ ਪਾਕਿ

Intro:Body:

neha

Conclusion:
Last Updated : Sep 16, 2019, 7:54 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.