ETV Bharat / city

ਮਾਝਾ ਕਿਸਾਨ ਸੰਘਰਸ਼ ਕਮੇਟੀ ਨੇ ਪਿੰਡ-ਪਿੰਡ ਜਾ ਕੇ ਕਿਸਾਨ ਅੰਦੋਲਨ ਲਈ ਦਿੱਤਾ ਹੋਕਾ

ਗੁਰਦਾਸਪੁਰ ਤੇ ਬਟਾਲਾ ਵਿੱਚ "ਮਾਝਾ ਕਿਸਾਨ ਸੰਘਰਸ਼ ਕਮੇਟੀ " ਵੱਲੋਂ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦਿੱਲੀ ਵਿਖੇ ਜਾਰੀ ਕਿਸਾਨ ਅੰਦੋਲਨ (farmer protest) ਲਈ ਹੋਕਾ ਦਿੱਤਾ ਜਾ ਰਿਹਾ ਹੈ। ਕਿਸਾਨ ਆਗੂਆਂ ਮੁਤਾਬਕ ਇਸ ਹੋਕੇ ਦਾ ਮੁਖ ਮਕਸਦ ਕਿਸਾਨਾਂ ਨੂੰ ਨੂੰ ਦਿੱਲੀ ਵਿਖੇ ਜਾਰੀ ਕਿਸਾਨ ਅੰਦੋਲਨ ਲਈ ਪ੍ਰੇਰਤ ਕਰਨਾ ਹੈ।

ਪਿੰਡ-ਪਿੰਡ ਜਾ ਕੇ ਕਿਸਾਨ ਅੰਦੋਲਨ ਲਈ ਦਿੱਤਾ ਹੋਕਾ

author img

By

Published : May 31, 2021, 6:21 PM IST

ਗੁਰਦਾਸਪੁਰ:ਜ਼ਿਲ੍ਹੇ ਦੇ ਕਿਸਾਨਾਂ ਵਲੋਂ "ਮਾਝਾ ਕਿਸਾਨ ਸੰਘਰਸ਼ ਕਮੇਟੀ " ਦੇ ਬੈਨਰ ਹੇਠ ਪਿਛਲੇ ਕਰੀਬ 5 ਮਹੀਨਿਆਂ ਤੋਂ ਗੁਰਦਾਸਪੁਰ ਦੇ ਪਿੰਡ ਛੀਨਾ ਵਿਖੇ ਤਿਆਰ ਹੋ ਰਹੇ ਸਾਈਲੋ ਪਲਾਂਟ ਦੀ ਉਸਾਰੀ ਕੰਮ ਬੰਦ ਕਰਵਾ ਕੇ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੁਣ ਗੁਰਦਾਸਪੁਰ ਦੀ ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਦਿੱਲੀ ਵਿਖੇ ਜਾਰੀ ਕਿਸਾਨ ਅੰਦੋਲਨ (farmer protest) ਲਈ ਪ੍ਰੇਰਤ ਕੀਤਾ ਜਾ ਰਿਹਾ ਹੈ।

ਪਿੰਡ-ਪਿੰਡ ਜਾ ਕੇ ਕਿਸਾਨ ਅੰਦੋਲਨ ਲਈ ਦਿੱਤਾ ਹੋਕਾ

ਮਾਝਾ ਕਿਸਾਨ ਸੰਗਰਸ਼ ਕਮੇਟੀ (Majha kisan sangharsh committee) ਨਾਲ ਜੁੜੇ ਕਿਸਾਨਾਂ ਵਲੋਂ ਬਟਾਲਾ ਤੇ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ 'ਚ ਜਾ ਕੇ ਢੋਲ ਤੇ ਸਪੀਕਰ ਲਗਾ ਕੇ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਕਿਸਾਨ ਅੰਦੋਲਨ ਲਈ ਹੋਕਾ ਦਿੱਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਅਜਿਹਾ ਕਰਨ ਨਾਲ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਬਾਰਡਰਾਂ 'ਤੇ ਜਾਰੀ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਕਰਨਗੇ। ਇਸ ਨਾਲ ਸਰਕਾਰ ਉੱਤੇ ਦਬਾਅ ਪਵੇਗਾ।

ਉਨ੍ਹਾਂ ਆਖਿਆ ਕਿ ਪੰਜਾਬ 'ਚ ਵਾਢੀ ਤੋਂ ਵਿਹਲੇ ਹੋ ਚੁੱਕੇ ਕਿਸਾਨ ਵੱਡੀ ਗਿਣਤੀ 'ਚ ਦਿੱਲੀ ਲਈ ਚਾਲੇ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੰਦੀ ਤੇ ਐਮਐਸਪੀ ਲਈ ਨਵਾਂ ਕਾਨੂੰਨ ਨਹੀਂ ਤਿਆਰ ਕਰਦੀ, ਉਦੋਂ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ। ਹੁਣ ਵੱਡੀ ਗਿਣਤੀ 'ਚ ਕਿਸਾਨ ਆਪੋ ਆਪਣੇ ਪਰਿਵਾਰਾਂ ਨਾਲ ਮੋਦੀ ਸਰਕਾਰ ਦੇ ਖਿਲਾਫ ਸੰਘਰਸ਼ ਕਰਨਗੇ।

ਇਹ ਵੀ ਪੜ੍ਹੋਂ: Patiala:Kinnar ਸਮਾਜ ਨੇ ਕੀਤਾ ਪ੍ਰਦਰਸ਼ਨ

ETV Bharat Logo

Copyright © 2024 Ushodaya Enterprises Pvt. Ltd., All Rights Reserved.