ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਜੋ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ ਉਸ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਇਸ ਦੇ ਚੱਲਦੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਉਹ 26 ਜੂਨ ਨੂੰ ‘ਕਿਸਾਨ ਬਚਾਓ, ਲੋਕਤੰਤਰ ਬਚਾਓ’ ਦਿਵਸ ਮਨਾਉਣਗੇ ਅਤੇ ਚੰਡੀਗੜ੍ਹ ਵਿੱਚ ਗਵਰਨਰ ਦਾ ਘਿਰਾਓ ਕਰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਭੇਜਣਗੇ। ਇਸੇ ਦੇ ਮੱਦੇਨਜ਼ਰ ਗੁਰਦਾਸਪੁਰ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਜਥਾ ਚੰਡੀਗੜ੍ਹ ਲਈ ਰਵਾਨਾ ਹੋਇਆ ਅਤੇ ਕਿਸਾਨਾਂ ਨੇ ਕਿਹਾ ਕਿ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਦੇ ਧਰਨੇ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ।
ਇਹ ਵੀ ਪੜੋ: Farmers Protest: ਖੁਫੀਆ ਏਜੰਸੀਆਂ ਨੇ ਦਿੱਲੀ ਪੁਲਿਸ ਤੇ ਹੋਰਨਾਂ ਏਜੰਸੀਆਂ ਨੂੰ ਕੀਤਾ ਅਲਰਟ
ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਖੇਤੀ ਕਾਨੂੰਨ ਪਾਸ ਕੀਤੇ ਹਨ ਉਨ੍ਹਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰ ਰਹੀਆਂ ਹਨ, ਪਰ ਕੇਂਦਰ ਸਰਕਾਰ ਵੱਲੋਂ ਇਹ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ ਹਨ, ਜਿਸ ਕਰਕੇ ਕਿਸਾਨਾਂ ਦੇ ਵਿੱਚ ਰੋਸ ਦੀ ਲਹਿਰ ਲਗਾਤਾਰ ਵਧਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ 26 ਜੂਨ ਨੂੰ ‘ਕਿਸਾਨ ਬਚਾਓ ਲੋਕਤੰਤਰ ਬਚਾਓ’ ਦਿਵਸ ਮਨਾਇਆ ਜਾਵੇਗਾ ਜਿਸ ਦੇ ਤਹਿਤ ਚੰਡੀਗੜ੍ਹ ਵਿਖੇ ਜਾ ਕੇ ਸ੍ਰੀ ਅੰਬ ਸਾਹਿਬ ਤੋਂ ਗਵਰਨਰ ਹਾਊਸ ਤੱਕ ਪੈਦਲ ਮਾਰਚ ਕਰ ਗਵਰਨਰ ਹਾਊਸ ਦਾ ਘਿਰਾਓ ਕੀਤਾ ਜਾਵੇਗਾ ਅਤੇ ਪੰਜਾਬ ਦੇ ਗਵਰਨਰ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਜਾਵੇਗਾ।