ਗੁਰਦਾਸਪੁਰ:ਬੀਤੇ ਕੁਝ ਦਿਨ ਪਹਿਲਾਂ ਗੁਰਦਾਸਪੁਰ ਦੇ ਹਲਕਾ ਕਾਹਨੂੰਵਾਨ ਵਿਖੇ ਸਥਿਤ ਇਕ ਗੈਸ ਏਜੰਸੀ ਦੇ ਮੁਲਾਜ਼ਮ ਤੋਂ 2 ਲੱਖ 74 ਹਜਾਰ ਰੁਪਏ ਦੀ ਲੁੱਟ ਹੋਈ ਸੀ। ਇਸ ਮਾਮਲੇ ਵਿੱਚ ਗੁਰਦਾਸਪੁਰ ਪੁਲਿਸ ਨੇ 5 ਵਿਅਕਤੀਆਂ ਨੂੰ ਗਿਰਫ਼ਤਾਰ ਕਰ ਲਿਆ ਹੈ (loot in gurdaspur, five arrested)। ਪੁਲਿਸ ਨੇ ਲੁੱਟ ਦੀ ਰਕਮ ਵਿੱਚੋਂ 64 ਹਜ਼ਾਰ ਰੁਪਏ ਬਰਾਮਦ ਕੀਤੇ ਹਨ ਅਤੇ ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਗੈਸ ਏਜੰਸੀ ਦੇ ਇਕ ਪੁਰਾਣੇ ਮੁਲਾਜ਼ਮ ਪਰਮਿੰਦਰ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਦਿੱਤਾ ਹੈ। ਪੁਲਿਸ ਮੁਤਾਬਕ ਪਰਮਿੰਦਰ ਸਿੰਘ ਗੈਸ ਏਜੰਸੀ ਨੂੰ ਛੱਡ ਚੁੱਕਾ ਸੀ।
ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਮੁਕੇਸ਼ ਕੁਮਾਰ ਨੇ ਦੱਸਿਆ ਕਿ ਬੀਤੇ ਕੁਝ ਦਿਨ ਪਹਿਲਾਂ ਦੌਲਤ ਸਿੰਘ ਨਾਮਕ ਵਿਅਕਤੀ ਨੇ ਥਾਣਾ ਕਾਹਨੂੰਵਾਨ ਦੀ ਪੁਲਿਸ ਨੂੰ ਬਿਆਨ ਦਰਜ ਕਰਵਾਏ ਸਨ ਕਿ ਉਹ ਗੈਸ ਏਜੰਸੀ (ex employee of gas agency involved)ਵਿੱਚ ਨੌਕਰੀ ਕਰਦਾ ਹੈ ਅਤੇ ਡਿਲੀਵਰ ਕੀਤੇ ਗਏ ਸਿਲੰਡਰਾਂ ਦੀ ਰਕਮ ਕਰੀਬ 2 ਲੱਖ 74 ਹਜਾਰ ਰੁਪਏ ਦਫ਼ਤਰ ਵਿਚ ਜਮ੍ਹਾਂ ਕਰਵਾਉਣ ਦੇ ਲਈ ਜਾ ਰਿਹਾ ਸੀ।
ਪੁਲਿਸ ਮੁਤਾਬਕ ਜਦੋਂ ਦੌਲਤ ਸਿੰਘ ਪਿੰਡ ਬਸੰਤਗੜ੍ਹ ਨਜ਼ਦੀਕ ਪਹੁੰਚਿਆ ਤਾਂ ਕਾਹਨੂੰਵਾਨ ਸਾਈਡ ਤੋਂ ਇਕ ਚਿੱਟੇ ਰੰਗ ਦੀ ਕਾਰ ਉਸ ਦੇ ਕੋਲ ਆ ਕੇ ਖੜ੍ਹੀ ਹੋ ਗਈ, ਜਿਸ ਵਿੱਚੋਂ ਤਿੰਨ ਤੋਂ ਚਾਰ ਨੌਜਵਾਨ ਨਿਕਲੇ ਅਤੇ ਉਸ ਨੂੰ ਧੱਕਾ ਦੇ ਕੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ। ਇਸ ਮਾਮਲੇ ਵਿੱਚ ਗੁਰਦਾਸਪੁਰ ਦੀ ਪੁਲਸ ਨੇ ਅੱਜ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਨੇ ਘਟਨਾ ਵਿਚ ਵਰਤੀ ਗਈ ਕਾਰ ਅਤੇ ਖੋਹ ਕੀਤੀ ਗਈ ਰਕਮ ਵਿਚੋਂ 64 ਹਜ਼ਾਰ ਰੁਪਏ ਬਰਾਮਦ ਕਰ ਲਏ ਹਨ ਅਤੇ ਦੋਸ਼ੀਆਂ ਕੋਲੋਂ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ ਪੁਲਸ ਨੇ ਖੁਲਾਸਾ ਕੀਤਾ ਹੈ ਕਿ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਗੈਸ ਏਜੰਸੀ ਦੇ ਇਕ ਪੁਰਾਣੇ ਮੁਲਾਜ਼ਮ ਪਰਮਿੰਦਰ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅੰਜਾਮ ਦਿੱਤਾ ਹੈ ਜੋ ਕਿ ਗੈਸ ਏਜੰਸੀ ਨੂੰ ਛੱਡ ਚੁੱਕਾ ਸੀ।
ਇਹ ਵੀ ਪੜ੍ਹੋ:ਸੀਐੱਮ ਚੰਨੀ ਦੇ ਭਾਣਜੇ ਹਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਕਰਵਾਇਆ ਭਰਤੀ