ETV Bharat / city

ਪਤਨੀ ਤੇ ਸੁਹਰੇ ਪਰਿਵਾਰ ਤੋਂ ਤੰਗ ਆਏ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ - ਪਤਨੀ ਤੇ ਸੁਹਰੇ ਪਰਿਵਾਰ ਤੋਂ ਤੰਗ ਆਏ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਗੁਰਦਾਸਪੁਰ ਦੇ ਪਿੰਡ ਦੋਸਤਪੁਰ ਵਿਖੇ ਇੱਖ ਵਿਅਕਤੀ ਨੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਮ੍ਰਿਤਕ ਦੀ ਪਤਨੀ ਤੇ ਸੁਹਰੇ ਪਰਿਵਾਰ ਉੱਤੇ ਉਸ ਨੂੰ ਤੰਗ ਪਰੇਸ਼ਾਨ ਕਰਨ ਤੇ ਖ਼ੁਦਕੁਸ਼ੀ ਲਈ ਮਜਬੂਰ ਕੀਤੇ ਜਾਣ ਦੇ ਦੋਸ਼ ਲਾਏ ਹਨ। ਪੁਲਿਸ ਕਾਰਵਾਈ 'ਚ ਦੇਰੀ ਹੋਣ 'ਤੇ ਰਿਸ਼ਤੇਦਾਰਾਂ ਨੇ ਮ੍ਰਿਤਕ ਦੀ ਲਾਸ਼ ਟਰਾਲੀ 'ਚ ਰੱਖ ਸੜਕ 'ਤੇ ਰੋਸ ਪ੍ਰਦਰਸ਼ਨ ਕੀਤਾ । ਜਦੋਂ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਜਾਰੀ ਹੋਣ ਦੀ ਗੱਲ ਕਹੀ ਗਈ ਹੈ।

ਪਤਨੀ ਤੇ ਸੁਹਰੇ ਪਰਿਵਾਰ ਤੋਂ ਤੰਗ ਆਏ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

author img

By

Published : Sep 25, 2020, 1:37 PM IST

ਗੁਰਦਾਸਪੁਰ : ਜ਼ਿਲ੍ਹੇ ਦੇ ਸਰਹੱਦੀ ਪਿੰਡ ਦੋਸਤਪੁਰ ਵਿਖੇ ਇੱਕ ਵਿਅਕਤੀ ਨੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਉਸ ਦੀ ਪਤਨੀ ਤੇ ਸੁਹਰੇ ਪਰਿਵਾਰ ਉੱਤੇ ਉਸ ਨੂੰ ਤੰਗ ਪਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ 'ਚ ਦੇਰੀ ਹੋਣ ਦੇ ਚਲਦੇ ਪਿੰਡ ਦੇ ਬਾਹਰ ਸੜਕ 'ਤੇ ਮ੍ਰਿਤਕ ਦੀ ਲਾਸ਼ ਇੱਕ ਟਰਾਲੀ 'ਚ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਮ੍ਰਿਤਕ ਦੀ ਪਛਾਣ ਕਰਮਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਰਿਸ਼ਤੇਦਾਰਾਂ ਨੇ ਦੱਸਿਆ ਕਿ ਕਰਮਜੀਤ ਦੀ ਪਤਨੀ ਰਜਿੰਦਰ ਕੌਰ ਅਕਸਰ ਉਸ ਨਾਲ ਝਗੜਾ ਕਰਦੀ ਰਹਿੰਦੀ ਸੀ। ਜਿਸ ਕਾਰਨ ਹਮੇਸ਼ਾਂ ਹੀ ਘਰੇਲੂ ਕਲੇਸ਼ ਦਾ ਮਾਹੌਲ ਰਹਿੰਦਾ ਸੀ। ਪਤਨੀ ਦੇ ਨਾਲ ਲਗਾਤਾਰ ਝਗੜੇ ਹੋਣ ਕਾਰਨ ਪਰੇਸ਼ਾਨ ਕਰਮਜੀਤ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਸ ਦੀ ਸਿਹਤ ਵਿਗੜ ਗਈ। ਰਿਸ਼ਤੇਦਾਰਾਂ ਨੂੰ ਜਦ ਉਸ ਦੀ ਸਿਹਤ ਖ਼ਰਾਬ ਹੋਣ ਬਾਰੇ ਪਤਾ ਲੱਗਾ ਤਾਂ ਉਸ ਨੂੰ ਸਥਾਨਕ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ ਗਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਗਈ ਸੀ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਉਸ ਦੀ ਪਤਨੀ ਤੇ ਸਹੁਰਾ ਪਰਿਵਾਰ 'ਤੇ ਉਸ ਨੂੰ ਤੰਗ-ਪਰੇਸ਼ਾਨ ਕਰਨ, ਕੁੱਟਮਾਰ ਅਤੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਲਾਏ। ਉਨ੍ਹਾਂ ਪੁਲਿਸ ਕੋਲੋਂ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ ਕੀਤੀ ਹੈ।

ਪਤਨੀ ਤੇ ਸੁਹਰੇ ਪਰਿਵਾਰ ਤੋਂ ਤੰਗ ਆਏ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਇਸ ਮਾਮਲੇ ਬਾਰੇ ਦੱਸਦੇ ਹੋਏ ਗੁਰਦਾਸਪੁਰ ਦੇ ਡੀਐਸਪੀ ਭਾਰਤ ਭੂਸ਼ਣ ਨੇ ਦੱਸਿਆ ਕਿ ਉਨ੍ਹਾਂ ਮ੍ਰਿਤਕ ਦੇ ਪਰਿਵਾਰ ਵੱਲੋਂ ਮ੍ਰਿਤਕ ਦੀ ਲਾਸ਼ ਇੱਕ ਟਰਾਲੀ 'ਚ ਰੱਖ ਕੇ ਸੜਕ 'ਤੇ ਰੋਸ ਪ੍ਰਦਰਸ਼ਨ ਕਰਨ ਦੀ ਸੂਚਨਾ ਮਿਲੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਦੇਰ ਰਾਤ ਹੀ ਸੂਚਨਾ ਮਿਲਣ ਮਗਰੋਂ ਮਾਮਲਾ ਦਰਜ ਕਰ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਤਿੰਨ ਟੀਮਾਂ ਬਣਾ ਕੇ ਮੁਲਜ਼ਮਾਂ ਦੀ ਭਾਲ 'ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.