ਚੰਡੀਗੜ੍ਹ:ਵਿਧਾਨ ਸਭਾ ਹਲਕਾ ਹਰਗੋਬਿੰਦਪੁਰ ਤੋਂ ਕਾਂਗਰਸੀ ਵਿਧਾਇਕ(MLA Hargobindpur) ਬਲਵਿੰਦਰ ਸਿੰਘ ਲਾਡੀ ਸੋਮਵਾਰ ਨੂੰ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਹ ਕਰੀਬ ਇਕ ਹਫਤਾ ਪਹਿਲਾਂ ਹੀ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸੀ। ਉਨ੍ਹਾਂ ਕਾਂਗਰਸ ਵਿੱਚ ਘਰ ਵਾਪਸੀ ਕੀਤੀ (MLA Balwinder Laddi rejoins congress)ਹੈ। ਮੁੜ ਕਾਂਗਰਸ ਵਿੱਚ ਸ਼ਾਮਲ ਹੋਣ ਬਾਰੇ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਬੀਤੇ ਕੱਲ੍ਹ ਪੰਜਾਬ ਦੇ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲੇ ਸੀ।
ਵਿਧਾਇਕ ਲਾਡੀ ਨੇ ਦੱਸਿਆ ਸੀਐਮ ਚੰਨੀ ਨਾਲ ਮੁਲਾਕਾਤ ਕਰਨ ਉਪਰੰਤ ਹੀ ਉਨ੍ਹਾਂ ਨੇ ਕਾਂਗਰਸ ਵਿੱਚ ਵਾਪਸੀ ਕੀਤੀ ਹੈ। ਘਰ ਵਾਪਸੀ ਪਿੱਛੇ ਹਲਕੇ ਦੇ ਵੋਟਰਾਂ ਅਤੇ ਸਮਰਥਕਾਂ ਦਾ ਦਬਾਅ ਦੱਸਦਿਆਂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਨੇ ਭਰੋਸਾ ਦਿਵਾਇਆ ਹੈ ਕਿ ਜੋ ਉਹ ਕਹਿਣਗੇ, ਪਾਰਟੀ ਉਹੀ ਕਰੇਗੀ। ਲਾਡੀ ਨੇ ਇਹ ਵੀ ਕਿਹਾ ਕਿ ਕੇਂਦਰ ਤੋਂ ਬਿਨਾ ਸੂਬਾ ਸਰਕਾਰ ਤਰੱਕੀ ਨਹੀਂ ਕਰ ਸਕਦੀ ਤੇ ਪੰਜਾਬ ਦੀ ਹਾਲਤ ਬਹੁਤੀ ਵਧੀਆ ਨਹੀਂ ਹੈ ਤੇ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੋਣ ਕਾਰਨ ਹੀ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਦਾ ਫੈਸਲਾ ਲਿਆ ਸੀ।
ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕਰ ਲਈ ਸੀ ਪਰ ਇਸ ਪਿੱਛੋਂ ਉਨ੍ਹਾਂ ਦੇ ਸਮਰਥਕਾਂ ਨੇ ਉਨ੍ਹਾਂ ਨੂੰ ਵਾਪਸ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਦਬਾਅ ਬਣਾਇਆ। ਲਾਡੀ ਨੇ ਕਿਹਾ ਕਿ ਉਨ੍ਹਾਂ ਦਾ ਹਲਕਾ ਨਿਰੋਲ ਪੇਂਡੂ ਹਲਕਾ ਹੈ ਤੇ ਲਗਭਗ ਇਹ ਹਲਕਾ ਪੰਥਕ ਹਲਕਾ ਹੈ ਤੇ ਅਜਿਹੇ ਵਿੱਚ ਵੀ ਕਾਂਗਰਸ ਵਿੱਚ ਵਾਪਸੀ ਕੀਤੀ ਹੈ ਤੇ ਉਹ ਆਪਣੇ ਸਮਰਥਕਾਂ ਅਤੇ ਹਲਕੇ ਨੂੰ ਕਿਸੇ ਵੀ ਹਾਲਤ ਵਿੱਚ ਨਰਾਜ਼ ਨਹੀਂ ਕਰ ਸਕਦੇ।
ਲਾਡੀ ਨੇ ਕਿਹਾ ਕਿ ਉਨ੍ਹਾਂ ਹਲਕੇ ਨੂੰ ਤਰਜੀਹ ਦਿੱਤੀ ਹੈ ਤੇ ਜੋ ਵੀ ਫੈਸਲਾ ਲਿਆ ਹੈ ਉਹ ਹਲਕੇ ਦੀ ਭਲਾਈ ਅਤੇ ਤਰੱਕੀ ਲਈ ਲਿਆ ਸੀ ਤੇ ਹੁਣ ਵੀ ਕਾਂਗਰਸ ਵਿੱਚ ਵਾਪਸੀ ਆਪਣੇ ਹਲਕੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਹੀ ਕੀਤੀ ਹੈ।
ਇਹ ਵੀ ਪੜ੍ਹੋ:ਮੁੜ ਸ਼ੁਰੂ ਹੋਇਆ ਕਾਂਗਰਸ ’ਚ ਕਲੇਸ਼: ਨਵਜੋਤ ਸਿੰਘ ਸਿੱਧੂ ’ਤੇ ਵਰ੍ਹੇ ਰੰਧਾਵਾ, ਕਿਹਾ...