ਗੁਰਦਾਸਪੁਰ: ਕਾਂਗਰਸ ਨੇ ਆਪਣੇ 4 ਸਾਲਾਂ ਦੌਰਾਨ ਗੁਰਦਾਸਪੁਰ ਵਿੱਚ ਕਈ ਨਵੇਂ ਪ੍ਰੋਜੈਕਟ ਲਿਆਂਦੇ ਹਨ ਅਤੇ ਵਿਕਾਸ ਦੇ ਕੰਮ ਵੀ ਲਗਾਤਾਰ ਚਲ ਰਹੇ ਹਨ। ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੱਲੋਂ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਨੂੰ ਦੂਰ ਕਰਨ ਲਈ 14 ਕਰੋੜ ਦੀ ਲਾਗਤ ਨਾਲ ਨਵਾਂ ਬੱਸ ਅੱਡਾ ਬਣਾਇਆ ਜਾ ਰਿਹਾ ਹੈ। ਗੁਰਦਾਸਪੁਰ ਵਿੱਚ ਪਾਰਕਾਂ ਦਾ ਸੁੰਦਰੀਕਰਨ ਅਤੇ ਚੌਂਕਾ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ ਤਾਂ ਜੋ ਗੁਰਦਾਸਪੁਰ ਸ਼ਹਿਰ ਨੂੰ ਨਵੀਂ ਦਿੱਖ ਦਿੱਤੀ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਧਾਇਕ ਪਾਹੜਾ ਵੱਲੋਂ ਲਗਾਤਾਰ ਜਤਨ ਕੀਤੇ ਜਾ ਰਹੇ ਹਨ। ਕਰੋੜਾਂ ਰੁਪਏ ਖਰਚ ਕਰ ਸ਼ਹਿਰ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ।
ਗੁਰਦਾਸਪੁਰ 'ਚ ਕਿਹੜੇ ਕਿਹੜੇ ਕੰਮ ਚਲ ਰਹੇ
- ਗੁਰਦਾਸਪੁਰ ਸ਼ਹਿਰ ਦੀ ਟ੍ਰੈਫਿਕ ਸੱਮਸਿਆ ਨੂੰ ਦੂਰ ਕਰਨ ਲਈ ਸ਼ਹਿਰ ਦੇ ਤਿਬੜੀ ਰੋਡ 7 ਨੰਬਰ ਸਕੀਮ ਨੇੜੇ 14 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਬੱਸ ਅੱਡਾ ਬਣਾਇਆ ਜਾ ਰਿਹਾ।
- ਸ਼ਹਿਰ ਦੀ ਸਭ ਤੋਂ ਪੁਰਾਣੀ ਸ਼ਹੀਦ ਮੇਜ਼ਰ ਬਲਵਿੰਦਰ ਸਿੰਘ ਪਾਰਕ (ਫਿਸ਼ ਪਾਰਕ) ਅਤੇ ਸ਼ਹਿਰ ਦੀ ਗੁਰੂ ਨਾਨਕ ਪਾਰਕ ਦਾ ਵੀ ਸੁੰਦਰੀਕਰਨ ਕੀਤਾ ਜਾ ਰਿਹਾ ਹੈ।
- ਗੁਰਦਾਸਪੁਰ ਦੇ ਹਨੂੰਮਾਨ ਚੌਂਕ ਵਿੱਚ 14 ਲੱਖ ਰੁਪਏ ਦੀ ਲਾਗਤ ਨਾਲ ਕਲਾਕ ਟਾਵਰ ਬਣਾਇਆ ਜਾ ਰਿਹਾ ਹੈ। ਜਿਸਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ।
- ਗੁਰਦਾਸਪੁਰ ਵਿੱਚ ਹਿੰਦੂ ਭਾਈਚਾਰੇ ਦੀ ਮੰਗ ਨੂੰ ਦੇਖਦੇ ਹੋਏ ਸ਼੍ਰੀ ਪਰਸ਼ੁਰਾਮ ਚੌਂਕ ਬਣਾਇਆ ਗਿਆ ਹੈ।
- ਜੇਲ੍ਹ ਰੋਡ ਉੱਤੇ ਰਵਿਦਾਸ ਚੌਂਕ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ। ਸ਼ਹਿਰ ਵਿੱਚ ਸੁੰਦਰ ਲਾਈਟਾਂ ਵੀ ਲਗਾਈਆਂ ਜਾ ਰਹੀਆਂ ਹਨ। ਇਹ ਸਾਰੇ ਪ੍ਰੋਜੈਕਟ 6 ਮਹੀਨਿਆਂ ਦੇ ਅੰਦਰ-ਅੰਦਰ ਤਿਆਰ ਕਰ ਜਨਤਾ ਨੂੰ ਸਮਰਪਿਤ ਕਰ ਦਿੱਤੇ ਜਾਣਗੇ।