ਗੁਰਦਾਸਪੁਰ:ਕਿਸਾਨੀ ਸੰਘਰਸ਼ ਦੀ ਹਿਮਾਇਤ ਕਰਨ ਵਾਲਿਆਂ ਦੀਪ ਸਿੱਧੂ ਤੇ ਨੋਦੀਪ ਕੌਰ ਸਣੇ 26 ਜਨਵਰੀ ਨੂੰ ਵਾਪਰੀ ਦਿੱਲੀ ਹਿੰਸਾ ਨੂੰ ਲੈ ਕੇ ਦਿੱਲੀ ਪੁਲਿਸ ਨੇ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਿਸਾਨਾਂ ਦੇ ਹੱਕ 'ਚ "ਸਿੱਖ ਯੂਥ ਆਫ ਪੰਜਾਬ " ਨੇ ਮੋਟਰਸਾਈਕਲ ਰੈਲੀ ਕੱਢੀ।
ਇਸ ਮੋਟਰਸਾਈਕਲ ਰੈਲੀ ਦੌਰਾਨ ਵੱਡੀ ਗਿਣਤੀ 'ਚ ਨੌਜਵਾਨਾਂ ਸ਼ਾਮਲ ਹੋਏ। ਨੌਜਵਾਨਾਂ ਵਲੋਂ ਦੀਪ ਸਿੱਧੂ ,ਨੌਦੀਪ ਕੌਰ 'ਤੇ ਹੋਰਨਾਂ ਕਿਸਾਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨੂੰ ਲੈ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਨੌਜਵਾਨਾਂ ਕਿਸਾਨੀ ਸੰਘਰਸ਼ ਦੇ ਹਿਮਾਇਤੀਆਂ ਤੇ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਰਿਹਾਈ ਦੀ ਮੰਗ ਕੀਤੀ।
ਇਸ ਮੋਟਰਸਾਈਕਲ ਰੈਲੀ ਦੀ ਅਗਵਾਈ ਕਰ ਰਹੇ "ਸਿੱਖ ਯੂਥ ਆਫ ਪੰਜਾਬ " ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਅਤੇ ਦਲ ਖਾਲਸਾ ਦੇ ਆਗੂ ਪਰਮਜੀਤ ਸਿੰਘ ਨੇ ਕਿਹਾ ਕਿ ਦਿਲੀ ਪੁਲਿਸ ਤੇ ਕੇਂਦਰ ਸਰਕਾਰ ਦਾ ਰਵਈਆ ਬਹੁਤ ਹੰਕਾਰੀ ਹੈ। ਉਨ੍ਹਾਂ ਕਿਸਾਨਾਂ 'ਤੇ ਦਰਜ ਕੀਤੇ ਝੂਠੇ ਕੇਸਾਂ ਦਾ ਵਿਰੋਧ ਕੀਤਾ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਦਬਾਉਣ ਲਈ ਕੋਝੀਆਂ ਚਾਲਾਂ ਚੱਲ ਰਹੀ ਹੈ। ਦਿੱਲੀ ਹਿੰਸਾ ਲਈ ਉਨ੍ਹਾਂ ਨੇ ਦਿੱਲੀ ਪੁਲਿਸ ਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ।
ਇਹ ਵੀ ਪੜ੍ਹੋ : ਦਿੱਲੀ ‘ਚ ਗ੍ਰਿਫ਼ਤਾਰ ਕੀਤੇ ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਕੀਤਾ ਪ੍ਰਦਰਸ਼ਨ