ਗੁਰਦਾਸਪੁਰ: ਬਟਾਲਾ ਵਿਖੇ ਸ੍ਰੀ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ ਗਿਆ। ਗਈ। ਇਸ 'ਚ ਭਾਰੀ ਗਿਣਤੀ 'ਚ ਸੰਗਤਾਂ ਨੇ ਹਿੱਸਾ ਲਿਆ।
ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤੇ ਪੰਜ ਪਿਆਰੀਆਂ ਦੀ ਅਗਵਾਈ 'ਚ ਕੱਢੀ ਗਿਆ। ਇਹ ਨਗਰ ਕੀਰਤਨ ਪੂਰੇ ਸ਼ਹਿਰ ਦੀ ਪਰਿਕਰਮਾ ਤੋਂ ਬਾਅਦ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ 'ਚ ਸੰਗਤ ਨੇ ਹਿੱਸਾ ਲਿਆ। ਇਸ ਦੌਰਾਨ ਸੰਗਤ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਾਏ ਗਏ।
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਸ੍ਰੀ ਰਵਿਦਾਸ ਕਮੇਟੀ ਦੇ ਪ੍ਰਬੰਧਕਾਂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਹਮੇਸ਼ਾ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਸੀ ਅਤੇ ਉਨ੍ਹਾਂ ਨੇ ਹਮੇਸ਼ਾ ਸਾਰੇ ਧਰਮਾਂ ਨੂੰ ਬਰਾਬਰੀ ਦਾ ਦਰਜਾ ਦੇਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਹਮੇਸ਼ਾ ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਲਈ ਆਪਣਾ ਪੂਰਾ ਜੀਵਨ ਸਮਰਪਿਤ ਕੀਤਾ। ਗੁਰੂ ਜੀ ਦੀ ਸਿੱਖਿਆਵਾਂ ਮੁਤਾਬਕ ਸਾਨੂੰ ਆਪਣੇ ਜੀਵਨ ਨੂੰ ਸਫਲ ਬਣਾਉਣ ਲਈ ਭਲਾਈ ਦੇ ਰਸਤੇ ਚਲਣਾ ਚਾਹੀਦਾ ਹੈ।