ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ’ਚ ਕਿਸਾਨ ਮਹਾਂ ਸਭਾਵਾਂ ਕਰਵਾਈਆਂ ਜਾ ਰਹੀਆਂ ਹਨ। ਜਿਸ ਤਹਿਤ ਗੁਰਦਾਸਪੁਰ ਦੀ ਦਾਣਾ ਮੰਡੀ ਵਿੱਚ ਵੀ ਕਿਸਾਨ ਮਹਾਂਸਭਾ ਕਰਵਾਈ ਗਈ ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ, ਨੌਜਵਾਨਾਂ, ਔਰਤਾਂ ਸਮੇਤ ਹਰ ਵਰਗ ਦੇ ਲੋਕਾਂ ਨੇ ਹਿੱਸਾ ਲਿਆ।
ਇਹ ਵੀ ਪੜੋ: ਪ੍ਰਾਈਵੇਟ ਸਕੂਲ ਵੱਲੋਂ ਲਏ ਜਾਂਦੇ ਵਾਧੂ ਖ਼ਰਚਿਆਂ ਵਿਰੁੱਧ ਮਾਪਿਆਂ ਨੇ ਕੀਤਾ ਰੋਸ ਪ੍ਰਦਰਸ਼ਨ
ਇਸ ਮੌਕੇ ਤੇ ਸੰਬੋਧਨ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਵਿਰੋਧੀ ਕਾਨੂੰਨ ਬਣਾ ਕੇ ਕਿਸਾਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕਿਸਾਨ ਹੁਣ ਕੇਂਦਰ ਦੀਆਂ ਕੋਝੀਆਂ ਚਾਲਾਂ ਨੂੰ ਸਮਝ ਚੁੱਕਿਆ ਹੈ ਇਸ ਲਈ ਕਿਸਾਨ ਹੁਣ ਪਿੱਛੇ ਹਟਣ ਵਾਲੇ ਨਹੀਂ ਹਨ। ਉਹਨਾਂ ਨੇ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਵੱਲੋਂ ਇਹ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।
ਇਸ ਮੌਕੇ ਤੇ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਅੱਜ ਵੀ ਕੇਂਦਰ ਸਰਕਾਰ ਦੇ ਨਾਲ ਗੱਲਬਾਤ ਕਰਨ ਨੂੰ ਤਿਆਰ ਹਨ ਪਰ ਉਨ੍ਹਾਂ ਦੀ ਮੰਗ ਇੱਕੋ ਹੈ ਕਿ ਇਹ ਖੇਤੀ ਕਾਨੂੰਨ ਰੱਦ ਕੀਤੇ ਜਾਣ। ਉਹ ਇਨ੍ਹਾਂ ਕਾਨੂੰਨਾਂ ਵਿੱਚ ਸੋਧ ਨਹੀਂ ਚਾਹੁੰਦੇ ਜੇਕਰ ਕੇਂਦਰ ਸਰਕਾਰ ਉਨ੍ਹਾਂ ਦੀ ਗੱਲ ਮੰਨਣ ਨੂੰ ਤਿਆਰ ਹੈ ਤਾਂ ਉਹ ਕੇਂਦਰ ਦੇ ਨਾਲ ਗੱਲਬਾਤ ਜ਼ਰੂਰ ਕਰਨਗੇ। ਲੱਖਾ ਸਿਧਾਣਾ ਦੇ ਭਰਾਂ ਨਾਲ ਦਿੱਲੀ ਪੁਲਿਸ ਵੱਲੋਂ ਕੀਤੇ ਗਏ ਤਸ਼ਦਤ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ ਇਸ ਮੌਕੇ ਤੇ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਸਿਆਸੀ ਕੋਰੋਨਾ ਫੈਲਾ ਰਹੀ ਹੈ ਕੋਈ ਕੋਰੋਨਾ ਨਹੀਂ ਹੈ।
ਇਹ ਵੀ ਪੜੋ: ਮਾਨਸਾ ਵਿਖੇ ਸਲੱਮ ਏਰੀਆ ’ਚ ਸ਼ੁਰੂ ਕੀਤੀ ਗਈ ਡੋਰ ਟੂ ਡੋਰ ਕੋਰੋਨਾ ਵੈਕਸੀਨੇਸ਼ਨ ਮੁਹਿੰਮ