ਗੁਰਦਾਸਪੁਰ:ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਨੂੰ ਦੇਖਦੇ ਹੋਏ ਜ਼ਿਲ੍ਹਾਂ ਗੁਰਦਾਸਪੁਰ ਵਿੱਚ ਦੇਰ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਉ ਲਾਗੂ ਕਰ ਦਿੱਤਾ ਗਿਆ ਹੈ। ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਜੇਕਰ ਹਾਲਾਤ ਜ਼ਿਆਦਾ ਖ਼ਰਾਬ ਹੁੰਦੇ ਹਨ ਤਾਂ ਸਰਕਾਰ ਵੱਲੋਂ ਸੂਬੇ ਵਿੱਚ ਲੌਕਡਾਊਨ ਕੀਤਾ ਜਾ ਸਕਦਾ ਹੈ।
ਦੱਸਣਯੋਗ ਹੈ ਕਿ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਟਾਲਾ ਵਿਖੇ ਹੰਸਲੀ 'ਚ ਬਣ ਰਹੀ ਡਬਲ ਲੇਨ ਰੋਡ ਦੇ ਕੰਮ ਦਾ ਜਾਇਜ਼ਾ ਲੈਣ ਪੁੱਜੇ। ਇਹ ਰੋਡ ਤਕਰੀਬਨ 19 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾ ਰਹੀ ਹੈ।
ਇਸ ਮੌਕੇ ਮੀਡੀਆ ਨਾਲ ਰੁਬਰੂ ਹੁੰਦੇ ਹੋਏ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਬਦਕਿਸਮਤੀ ਨਾਲ ਪੰਜਾਬ ਕੋਰੋਨਾ ਦੀ ਦੂਜੀ ਲਹਿਰ 'ਚ ਆ ਚੁੱਕਾ ਹੈ। ਗੁਰਦਾਸਪੁਰ ਵਿੱਚ ਰੋਜ਼ਾਨਾ 100 ਮਰੀਜ਼ ਕੋਰੋਨਾ ਪੌਜ਼ੀਟਿਵ ਪਾਏ ਜਾ ਰਹੇ ਹਨ। ਇਸ ਦੇ ਚਲਦੇ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਸਣੇ ਸੂਬੇ ਦੇ 9 ਜ਼ਿਲ੍ਹਿਆਂ 'ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਉ ਲਗਾਇਆ ਗਿਆ ਹੈ। ਬਾਜਵਾ ਨੇ ਕਿਹਾ ਕਿ ਜੇਕਰ ਪੰਜਾਬ ਦੇ ਹਲਾਤਾ ਜ਼ਿਆਦਾ ਖ਼ਰਾਬ ਹੋਏ ਤਾਂ ਸੂਬਾ ਸਰਕਾਰ ਲੌਕਡਾਊਨ ਲਗਾ ਸਕਦੀ ਹੈ। ਉਨ੍ਹਾਂ ਆਮ ਲੋਕਾਂ ਨੂੰ ਕੋਰੋਨਾ ਗਾਈਡਲਾਈਨਜ਼ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਮਹਾਂਮਾਰੀ ਤੋਂ ਆਪਣਾ ਬਚਾਅ ਕਰ ਸਕਣ।