ਗੁਰਦਾਸਪੁਰ: ਬਟਾਲਾ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਪਹੁੰਚੇ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਇਸ ਮੌਕੇ ਮੋਦੀ ਸਰਕਾਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਜੰਮ ਕੇ ਨਿਸ਼ਾਨੇ ਸਾਧੇ।
ਲੋਕਾਂ ਦੇ ਮਨ ਦੀ ਵੀ ਗੱਲ ਸੁਣੋਂ.....
ਬਾਜਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਆਪਣੇ 'ਮਨ ਕੀ ਬਾਤ' ਨੂੰ ਛੱਡ ਕੇ ਕਿਸਾਨਾਂ ਤੇ ਆਮ ਜਨਤਾ ਦੀ ਮਨ ਕੀ ਬਾਤ ਸੁਣਨੀ ਚਾਹੀਦੀ ਹੈ ਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰ ਦੇਣੇ ਚਾਹੀਦੇ ਹਨ। ਬਾਜਵਾ ਨੇ ਕਿਹਾ ਕਿ ਮੌਤ 'ਤੇ ਕਿਸੇ ਦਾ ਵੀ ਜ਼ੋਰ ਨਹੀਂ ਹੈ ਪਰ ਕਿਸਾਨ ਅੰਦੋਲਨ 'ਚ ਸ਼ਹਾਦਤ ਪਾ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 5-5 ਲੱਖ ਦੀ ਮਾਲੀ ਮਦਦ ਦਿੱਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਬੀਤੇ 1 ਮਹੀਨੇ ਤੋਂ ਵੀ ਵੱਧ ਸਮੇਂ ਤੋਂ ਕਿਸਾਨ ਦਿੱਲੀ ਸਰਹੱਦ 'ਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧਰਨੇ 'ਤੇ ਬੈਠੇ ਹੋਏ ਹਨ। ਕੜਾਕੇ ਦੀ ਠੰਢ 'ਚ ਬੈਠੇੇ ਇਨ੍ਹਾਂ ਕਿਸਾਨਾਂ ਦੇ ਸੰਘਰਸ਼ 'ਚ ਸ਼ਾਮਲ ਹੋਣ ਲਈ ਦੇਸ਼ ਸਣੇ ਵਿਦੇਸ਼ਾਂ ਤੋਂ ਵੀ ਲੋਕ ਸਾਹਮਣੇ ਆ ਰਹੇ ਹਨ।