ਚੰਡੀਗੜ੍ਹ: ਪੰਜਾਬ ਵਿੱਚ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਹਰ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਦਾ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਦੀਨਾਨਗਰ ਸੀਟ (Dinanagar Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।
ਦੀਨਾਨਗਰ ਸੀਟ (Dinanagar Assembly Constituency)
ਜੇਕਰ ਦੀਨਾਨਗਰ ਸੀਟ (Dinanagar Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਹ ਰਾਖਵੀਂ ਸੀਟ ਹੈ, ਜਿੱਥੇ ਹੁਣ ਇਸ ਸਮੇਂ ਕਾਂਗਰਸ ਦੀ ਕੈਬਨਿਟ ਮੰਤਰੀ ਅਰੁਣਾ ਚੌਧਰੀ (Aruna Chaudhary) ਮੌਜੂਦਾ ਵਿਧਾਇਕਾ ਹਨ। ਵਿਧਾਇਕਾ ਅਰੁਣਾ ਚੌਧਰੀ ਲਗਾਤਾਰ ਦੋ ਵਾਰ ਇਸ ਸੀਟ ਤੋਂ ਜਿੱਤ ਹਾਸਲ ਕਰ ਚੁੱਕੇ ਹਨ। ਜਿਸ ਕਾਰਨ ਉਨ੍ਹਾਂ ਦੀ ਮਜ਼ਬੂਤੀ ਇਸ ਸੀਟ 'ਤੇ ਦੇਖੀ ਜਾ ਸਕਦੀ ਹੈ।
ਇਹ ਵੀ ਪੜ੍ਹੋ : Punjab Assembly Election 2022: ਕੀ ਮੁੜ ਚੱਲੇਗਾ 'ਆਪ' ਦਾ ਯਾਦੂ, ਜਾਣੋਂ ਕਿਸ-ਕਿਸ 'ਚ ਹੋਵੇਗਾ ਮੁਕਾਬਲਾ
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਦੀਨਾਨਗਰ ਸੀਟ (Dinanagar Assembly Constituency) ’ਤੇ 72.17 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ ਦੀ ਅਰੁਣਾ ਚੌਧਰੀ (Aruna Chaudhary) ਵਿਧਾਇਕਾ ਚੁਣੇ ਗਏ ਸਨ। ਅਰੁਣਾ ਚੌਧਰੀ ਨੇ ਉਸ ਸਮੇਂ ਦੀ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਬਿਸ਼ਨ ਦਾਸ (Bishan Dass) ਨੂੰ ਹਰਾਇਆ ਸੀ।
ਇਸ ਦੌਰਾਨ ਕਾਂਗਰਸ ਦੀ ਉਮੀਦਵਾਰ ਅਰੁਣਾ ਚੌਧਰੀ ਨੂੰ 72176 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਅਕਾਲੀ ਭਾਜਪਾ ਦੇ ਗਠਜੋੜ ਦੇ ਉਮੀਦਵਾਰ ਬਿਸ਼ਨ ਦਾਸ ਨੂੰ 40259 ਵੋਟਾਂ ਤੇ ਤੀਜੇ ਨੰਬਰ 'ਤੇ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੋਗਿੰਦਰ ਸਿੰਘ ਨੂੰ 10258 ਵੋਟਾਂ ਪਈਆਂ ਸਨ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਕਾਂਗਰਸ (Congress) ਨੂੰ ਸਭ ਤੋਂ ਵੱਧ 55.82 ਫੀਸਦ ਵੋਟ ਸ਼ੇਅਰ ਰਿਹਾ, ਜਦਕਿ ਅਕਾਲੀ ਭਾਜਪਾ ਗਠਜੋੜ ਦਾ 31.14 ਫੀਸਦ ਵੋਟ ਸ਼ੇਅਰ ਤੇ ਆਮ ਆਦਮੀ ਪਾਰਟੀ ਦਾ 7.93 ਵੋਟ ਸ਼ੇਅਰ ਰਿਹਾ ਸੀ।
ਇਹ ਵੀ ਪੜ੍ਹੋ : Punjab Assembly Election 2022: ਦਿੜ੍ਹਬਾ ਦੀ ਸੀਟ 'ਤੇ ਦਿਖੇਗਾ ਦਮ, ਜਾਣੋ ਇੱਥੋਂ ਦਾ ਸਿਆਸੀ ਹਾਲ....
2012 ਵਿਧਾਨ ਸਭਾ ਦੇ ਚੋਣ ਨਤੀਜੇ
2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਦੀਨਾਨਗਰ ਸੀਟ (Dinanagar Assembly Constituency) 'ਤੇ 74.14 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਕਾਂਗਰਸ (Congress) ਦੀ ਅਰੁਣਾ ਚੌਧਰੀ (Aruna Chaudhary) ਦੀ ਜਿੱਤ ਹੋਈ ਸੀ ਜਿਹਨਾਂ ਨੂੰ 65993 ਵੋਟਾਂ ਪਈਆਂ ਸਨ। ਉਥੇ ਹੀ ਦੂਜੇ ਨੰਬਰ 'ਤੇ ਰਹੇ ਉਸ ਸਮੇਂ ਦੀ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਬਿਸ਼ਨ ਦਾਸ (Bishan Dass) ਨੂੰ 53066 ਵੋਟਾਂ ਪਈਆਂ ਸਨ ਤੇ ਇਸ ਦੇ ਨਾਲ ਹੀ ਤੀਜੇ ਨੰਬਰ ’ਤੇ ਸੀ.ਪੀ.ਆਈ (CPI) ਦੇ ਉਮੀਦਵਾਰ ਸੁਭਾਸ਼ ਚੰਦਰ (Subash Chander) ਨੂੰ 3142 ਵੋਟਾਂ ਪਈਆਂ ਸਨ।
2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਦੀਨਾਨਗਰ ਸੀਟ (Dinanagar Assembly Constituency) 'ਤੇ ਕਾਂਗਰਸ ਦਾ ਵੋਟ ਸ਼ੇਅਰ 52.91 ਫੀਸਦ ਸੀ, ਜਦਕਿ ਅਕਾਲੀ ਭਾਜਪਾ ਗਠਜੋੜ ਦਾ 42.55 ਫੀਸਦ ਤੇ ਸੀ.ਪੀ.ਆਈ (CPI) ਦਾ 2.52 ਫੀਸਦੀ ਵੋਟ ਸ਼ੇਅਰ ਸੀ।
ਦੀਨਾਨਗਰ ਸੀਟ (Dinanagar Assembly Constituency) ਦਾ ਸਿਆਸੀ ਸਮੀਕਰਨ
ਜੇਕਰ ਇਸ ਸੀਟ ਦਾ ਮੌਜੂਦਾ ਸਮੀਕਰਨ ਦੇਖੀਏ ਤਾਂ ਹੁਣ ਤੱਕ ਕਾਂਗਰਸ ਵਲੋਂ ਇਸ ਸੀਟ 'ਤੇ ਮੁੜ ਤੋਂ ਅਰੁਣਾ ਚੌਧਰੀ ਨੂੰ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਇਸ ਕਾਰਨ ਕਾਂਗਰਸ ਹੀ ਹੁਣ ਤੱਕ ਮਜ਼ਬੂਤ ਨਜ਼ਰ ਆ ਰਹੀ ਹੈ, ਕਿਉਂਕਿ ਅਰੁਣਾ ਚੌਧਰੀ ਲਗਾਤਾਰ ਦੋ ਵਾਰ ਇਸ ਸੀਟ ਤੋਂ ਵੱਡੇ ਫਰਕ ਨਾਲ ਜਿੱਤ ਦਰਜ ਕਰ ਚੁੱਕੇ ਹਨ।
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਟੁੱਟਣ ਤੋਂ ਬਾਅਦ ਜਿਥੇ ਇਹ ਸੀਟ ਬਹੁਜਨ ਸਮਾਜ ਪਾਰਟੀ ਦੇ ਹਿੱਸੇ ਇਹ ਸੀਟ ਆਈ ਹੈ ਅਤੇ ਬਸਪਾ ਵਲੋਂ ਕਮਲਜੀਤ ਚਾਵਲਾ ਮਹਾਸ਼ਾ ਭਾਈਚਾਰਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਦੇ ਨਾਲ ਹੀ ਭਾਜਪਾ ਵਲੋਂ ਬਿਸ਼ਨ ਦਾਸ ਮੁੜ ਤੋਂ ਦੀਨਾਨਗਰ ਸੀਟ ਤੋਂ ਉਮੀਦਵਾਰ ਹੋ ਸਕਦੇ ਹਨ।
ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵਲੋਂ ਸ਼ਮਸ਼ੇਰ ਸਿੰਘ ਨੂੰ ਆਪਣਾ ਉਮੀਦਵਾਰ ਖੜਾ ਕੀਤਾ ਗਿਆ ਹੈ, ਜਦਕਿ ਇਸ ਤੋਂ ਪਹਿਲਾਂ 2017 ਦੀਆਂ ਚੋਣਾਂ ਮੌਕੇ ਜੋਗਿੰਦਰ ਸਿੰਘ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਸੀ।
ਇਹ ਵੀ ਪੜ੍ਹੋ : Punjab Assembly Election 2022: ਬਠਿੰਡਾ ਦਿਹਾਤੀ ਦੀ ਰਾਖਵੀਂ ਸੀਟ ਤੋਂ ਕੌਣ ਜਿੱਤੇਗਾ ਚੋਣ ਦੰਗਲ, ਜਾਣੋਂ ਇਥੋਂ ਦਾ ਸਿਆਸੀ ਹਾਲ..