ਗੁਰਦਾਸਪੁਰ: ਬਲਾਕ ਕਾਹਨੂੰਵਾਨ ਦੇ ਪਿੰਡ ਮੁੱਲਾਂਵਾਲ ਦੇ ਇਕ ਫੌਜੀ ਜਵਾਨ ਦੀ ਡੇਂਗੂ ਕਾਰਨ ਮੌਤ ਹੋ ਗਈ ਸੀ ਜਿਸ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਫੌਜੀ ਮਨਪ੍ਰੀਤ ਸਿੰਘ ਦੇ ਪਿਤਾ ਸੁੱਚਾ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਕਰੀਬ ਢਾਈ ਸਾਲ ਪਹਿਲਾਂ ਹੀ ਫੌਜੀ ਵਿੱਚ ਭਰਤੀ ਹੋਇਆ ਸੀ। ਜੋ ਕਿ ਕੁੱਝ ਦਿਨ ਪਹਿਲਾਂ ਹੀ ਘਰ ਤੋਂ ਛੁੱਟੀ ਕੱਟ ਕੇ ਡਿਊਟੀ ਲਈ ਮੁੰਬਈ ਗਿਆ ਸੀ। ਜੋ ਡਿਉਟੀ ਤੇ ਪਹੁੰਚਣ ਤੋਂ ਬਾਅਦ ਡੇਂਗੂ ਤੋਂ ਪੀੜਤ ਹੋ ਗਿਆ ਅਤੇ ਬੀਤੇ ਦਿਨ ਅਚਾਨਕ ਉਸ ਦੀ ਮੌਤ ਹੋ ਗਈ।
ਨੌਜਵਾਨ ਸਿਪਾਹੀ ਮਨਪ੍ਰੀਤ ਸਿੰਘ ਦੀ ਮੌਤ ਨਾਲ ਜਿੱਥੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ ਉਸਦੇ ਨਾਲ ਇਲਾਕੇ ਦੇ ਲੋਕਾਂ ਨੇ ਵੀ ਮਨਪ੍ਰੀਤ ਦੀ ਮੌਤ ਦਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਵੱਖ ਵੱਖ ਸਮਾਜ ਦੇ ਆਗੂਆਂ ਸੁਖਵਿੰਦਰ ਸਿੰਘ ਮੁੱਲਾਂਵਾਲ, ਦਵਿੰਦਰ ਸਿੰਘ ਮੁੱਲਾਵਾਲ, ਸੋਹਣ ਸਿੰਘ ਮਿੱਠਾ,ਸਾਬਕਾ ਚੇਅਰਮੈਨ ਠਾਕੁਰ ਬਲਰਾਜ ਸਿੰਘ, ਕਿਸਾਨ ਆਗੂ ਸਤਨਾਮ ਸਿੰਘ ਬਾਗੜੀਆਂ, ਬਲਵੰਤ ਸਿੰਘ ਕਾਕੂ, ਕਿਸਾਨ ਆਗੂ ਬਲਵਿੰਦਰ ਸਿੰਘ ਮੁੱਲਾਵਾਲ,ਸਾਬਕਾ ਸਰਪੰਚ ਨਿਸ਼ਾਨ ਸਿੰਘ, ਜਗਤਾਰ ਸਿੰਘ ਦਾਰਾ ਆਦਿ ਦਾ ਕਹਿਣਾ ਹੈ ਕਿ ਮਨਪ੍ਰੀਤ ਦੀ ਮੌਤ ਪਰਿਵਾਰ ਦੇ ਲਈ ਇੱਕ ਅਸਹਿ ਅਤੇ ਅਕਹਿ ਦੁੱਖ ਹੈ। ਇਸ ਮੌਕੇ ਪਹੁੰਚੇ ਫੌਜੀ ਅਧਿਕਾਰੀਆਂ ਨੇ ਵੀ ਪਰਿਵਾਰ ਨਾਲ ਮਨਪ੍ਰੀਤ ਦੀ ਮੌਤ ਦਾ ਦੁੱਖ ਸਾਂਝਾ ਕੀਤਾ
ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਇਲਾਕੇ ਦੇ ਲੋਕਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਮਨਪ੍ਰੀਤ ਦੇ ਪਰਿਵਾਰ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ। ਇਸ ਤੋਂ ਇਲਾਵਾ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇ।
ਇਸ ਮੌਕੇ ਸਾਬਕਾ ਸਰਪੰਚ ਡਾ ਰਣਜੀਤ ਸਿੰਘ ਨੇ ਕਿਹਾ ਕਿ ਮਨਪ੍ਰੀਤ ਬਹੁਤ ਹੀ ਹੋਣਹਾਰ ਅਤੇ ਮਿਹਨਤੀ ਨੌਜਵਾਨ ਸੀ। ਉਸ ਦੀ ਮੌਤ ਨਾਲ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ। ਮਨਪ੍ਰੀਤ ਮ੍ਰਿਤਕ ਦੇਹ ਘਰ ਪਹੁੰਚਣ ਉੱਤੇ ਫੌਜੀ ਸਨਮਾਨ ਨਾਲ ਅਤਿੰਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਨੇੜਲੇ ਤਿਬੜੀ ਕੈਂਟ ਤੋਂ ਇਕ ਫੌਜੀ ਟੁਕੜੀ ਨੇ ਪਹੁੰਚ ਕਿ ਉਸ ਨੂੰ ਅਤਿੰਮ ਸਲਾਮੀ ਦਿੱਤਾ। ਇਸ ਮੌਕੇ ਪਿੰਡ ਅਤੇ ਇਲਾਕੇ ਦੇ ਸੈਂਕੜੇ ਲੋਕ ਉਸ ਨੂੰ ਸ਼ਰਧਾਂਜਲੀ ਦੇਣ ਲਈ ਇਕੱਠੇ ਹੋਏ।
ਇਹ ਵੀ ਪੜ੍ਹੋ: ਜਾਣੋਂ ਕਿਸ ਅਨੋਖੇ ਤਰੀਕੇ ਨਾਲ ਬਣਾਏ ਗਏ ਹਨ ਸ਼ਹੀਦਾਂ ਦੇ ਪੋਰਟਰੇਟ