ETV Bharat / city

ਕਾਹਲੋਂ ਦੀ ਥਾਂ ਲੋਧੀਨੰਗਲ ਨੂੰ ਟਿਕਟ ਦੇ ਕੇ ਫਤਿਹਗੜ੍ਹ ਚੂੜੀਆਂ ਜਿੱਤਣਾ ਚਾਹੁੰਦੈ ਅਕਾਲੀ ਦਲ - ਕਾਹਲੋਂ ਦੀ ਥਾਂ ਲੋਧੀਨੰਗਲ ਨੂੰ ਟਿਕਟ

Punjab Assembly Election 2022: ਫਤਿਹਗੜ੍ਹ ਚੂੜੀਆਂ ਸੀਟ ’ਤੇ ਇਸ ਵਾਰ ਕਾਹਲੋਂ ਦੀ ਥਾਂ ਲਖਬੀਰ ਸਿੰਘ ਲੋਧੀਨੰਗਲ ਟਿਕਟ ਦੇ ਕੇ ਜਿੱਤਣ ਦੀ ਤਾਕ ਵਿੱਚ ਹੈ ਰਿਹੈ ਅਕਾਲੀ ਦਲ ਜਾਂ ਫੇਰ ਇਥੋਂ ਤ੍ਰਿਪਤ ਬਾਜਵਾ ਬਣਾਉਣਗੇ ਜਿੱਤ ਦੀ ਹੈਟ੍ਰਿਕ, ਜਾਣੋਂ ਇਥੋਂ ਦਾ ਸਿਆਸੀ ਹਾਲ...।Assembly Election 2022: ਵਿਧਾਨ ਸਭਾ ਚੋਣਾਂ 2017 ਵਿੱਚ ਫਤਿਹਗੜ੍ਹ ਚੂੜੀਆਂ (Fatehgarh Churian Assembly Constituency) ’ਤੇ ਕਾਂਗਰਸ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ (Tript Rajinder Singh Bajwa) ਨੇ ਜਿੱਤ ਹਾਸਲ ਕੀਤੀ ਸੀ। ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...

ਫਤਿਹਗੜ੍ਹ ਚੂੜੀਆਂ ਜਿੱਤਣਾ ਚਾਹੁੰਦੈ ਅਕਾਲੀ ਦਲ
ਫਤਿਹਗੜ੍ਹ ਚੂੜੀਆਂ ਜਿੱਤਣਾ ਚਾਹੁੰਦੈ ਅਕਾਲੀ ਦਲ
author img

By

Published : Jan 17, 2022, 6:30 PM IST

ਚੰਡੀਗੜ੍ਹ: ਪੰਜਾਬ ਵਿੱਚ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਹਰ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਦਾ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਫਤਿਹਗੜ੍ਹ ਚੂੜੀਆਂ ਸੀਟ (Fatehgarh Churian Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।

ਫਤਿਹਗੜ੍ਹ ਚੂੜੀਆਂ (Fatehgarh Churian Assembly Constituency)

ਜੇਕਰ ਫਤਿਹਗੜ੍ਹ ਚੂੜੀਆਂ ਸੀਟ (Fatehgarh Churian Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਹ ਜਨਰਲ ਸੀਟ ਹੈ, ਜਿੱਥੇ ਹੁਣ ਇਸ ਸਮੇਂ ਕਾਂਗਰਸ ਦੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ (Tript Rajinder Singh Bajwa) ਮੌਜੂਦਾ ਵਿਧਾਇਕ ਹਨ। ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਲਗਾਤਾਰ ਦੋ ਵਾਰ ਵਿਧਾਇਕ ਰਹੇ ਹਨ ਤੇ 2012 ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਨਿਰਮਲ ਸਿੰਘ ਕਾਹਲੋਂ ਨੂੰ ਥੋੜ੍ਹੇ ਫਰਕ ਨਾਲ ਹਰਾਇਆ ਸੀ ਤੇ 2017 ਵਿੱਚ ਉਹੀ ਦੋਵੇਂ ਫੇਰ ਆਮੋ ਸਾਹਮਣੇ ਸੀ ਤੇ ਬਾਜਵਾ ਨੇ ਮੁੜ ਕਾਹਲੋਂ ਨੂੰ ਪਟਕਣੀ ਦੇ ਦਿੱਤੀ ਸੀ। ਇਸ ਵਾਰ ਸ਼੍ਰੋਮਣੀ ਅਕਾਲੀ ਦਲ ਨੇ ਨਿਰਮਲ ਸਿੰਘ ਕਾਹਲੋਂ ਨੂੰ ਟਿਕਟ ਨਾ ਦੇ ਕੇ ਲਖਬੀਰ ਸਿੰਘ ਲੋਧੀਨੰਗਲ ਨੂੰ ਉਮੀਦਵਾਰ ਬਣਾਇਆ ਹੈ। ਜਿਕਰਯੋਗ ਹੈ ਕਿ ਨਿਰਮਲ ਸਿੰਘ ਕਾਹਲੋਂ ਪੰਚਾਇਤ ਸਕੱਤਰ ਭਰਤੀ ਮਾਮਲੇਵਿੱਚ ਵਿਜਿਲੈਂਸ ਕੇਸ ਵਿੱਚ ਫਸੇ ਰਹੇ ਤੇ ਇਸ ਵਾਰ ਅਕਾਲੀ ਦਲ ਨੇ ਲੋਧੀਨਗਲ ਨੂੰ ਉਮੀਦਵਾਰ ਬਣਾਇਆ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਉਥੋਂ ਅਕਾਲੀ ਦਲ ਲਈ ਉਮੀਦਵਾਰ ਬਦਲਨਾ ਕਿੰਨਾ ਲਾਹੇਵੰਦ ਹੋਵੇਗਾ।

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਫਤਿਹਗੜ੍ਹ ਚੂੜੀਆਂ ਸੀਟ (Fatehgarh Churian Assembly Constituency) ’ਤੇ 75.31 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ ਦੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ (Tript Rajinder Singh Bajwa) ਵਿਧਾਇਕ ਚੁਣੇ ਗਏ ਸੀ। ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਉਸ ਸਮੇਂ ਦੇ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਨਿਰਮਲ ਸਿਂਘ ਕਾਹਲੋਂ (Nirmal Singh Kahlon) ਨੂੰ ਹਰਾਇਆ ਸੀ।

ਇਸ ਦੌਰਾਨ ਕਾਂਗਰਸ ਦੇ ਉਮੀਦਵਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ 54348 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਅਕਾਲੀ ਭਾਜਪਾ ਦੇ ਗਠਜੋੜ ਦੇ ਉਮੀਦਵਾਰ ਨਿਰਮਲ ਸਿੰਘ ਕਾਹਲੋਂ ਨੂੰ 52349 ਵੋਟਾਂ ਤੇ ਤੀਜੇ ਨੰਬਰ 'ਤੇ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਵਿੰਦਰ ਸਿੰਘ ਸ਼ਾਮਪੁਰਾ ਨੂੰ 14665 ਵੋਟਾਂ ਪਈਆਂ ਸਨ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਕਾਂਗਰਸ (Congress) ਨੂੰ ਸਭ ਤੋਂ ਵੱਧ43.00ਫੀਸਦ ਵੋਟ ਸ਼ੇਅਰ ਰਿਹਾ, ਜਦਕਿ ਅਕਾਲੀ ਭਾਜਪਾ ਗਠਜੋੜ ਦਾ 42.37 ਫੀਸਦ ਵੋਟ ਸ਼ੇਅਰ ਤੇ ਆਮ ਆਦਮੀ ਪਾਰਟੀ ਦਾ 11.87 ਵੋਟ ਸ਼ੇਅਰ ਰਿਹਾ ਸੀ।

2012 ਵਿਧਾਨ ਸਭਾ ਦੇ ਚੋਣ ਨਤੀਜੇ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਫਤਿਹਗੜ੍ਹ ਚੂੜੀਆਂ (Fatehgarh Churian Assembly Constituency) 'ਤੇ 80.03 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਕਾਂਗਰਸ ਦੇ ਉਮੀਦਵਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਜਿੱਤ ਹੋਈ ਸੀ। ਉਨ੍ਹਾਂ ਨੂੰ 56176 ਵੋਟਾਂ ਪਈਆਂ ਸੀ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ (SAD-BJP) ਦੇ ਨਿਰਮਲ ਸਿੰਘ ਕਾਹਲੋਂ (Nirmal Singh Kahloan) ਦੂਜੇ ਨੰਬਰ ’ਤੇ ਰਹੇ ਸੀ ਤੇ ਉਨ੍ਹਾਂ ਨੂੰ 55537 ਵੋਟਾਂ ਪਈਆਂ ਸਨ। ਉਥੇ ਹੀ ਤੀਜੇ ਨੰਬਰ 'ਤੇ ਰਹੇ ਪੀਪੀਓਪੀ (PPOP) ਨੂੰ 831 ਵੋਟਾਂ ਮਿਲਆਂ ਸੀ।

2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਫਤਿਹਗੜ੍ਹ ਚੂੜੀਆਂ (Fatehgarh Churian Assembly Constituency) 'ਤੇ ਕਾਂਗਰਸ ਦਾ ਵੋਟ ਸ਼ੇਅਰ 48.84 ਫੀਸਦ ਸੀ, ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦਾ 48.28 ਫੀਸਦ ਤੇ ਪੀਪੀਓਪੀ(PPOP) ਦਾ .99 ਫੀਸਦੀ ਵੋਟ ਸ਼ੇਅਰ ਸੀ।

ਫਤਿਹਗੜ੍ਹ ਚੂੜੀਆਂ (Fatehgarh Churian Assembly Constituency) ਦਾ ਸਿਆਸੀ ਸਮੀਕਰਨ

ਜੇਕਰ ਇਸ ਸੀਟ ਦਾ ਮੌਜੂਦਾ ਸਮੀਕਰਨ ਦੇਖੀਏ ਤਾਂ ਹੁਣ ਤੱਕ ਕਾਂਗਰਸ ਨੇ ਇਸ ਸੀਟ 'ਤੇ ਤ੍ਰਿਪਤ ਬਾਜਵਾ ਨੂੰ ਤੀਜੀ ਵਾਰ ਆਪਣਾ ਉਮੀਦਵਾਰ ਬਣਾਇਆ ਹੈ। ਕਾਂਗਰਸ ਉਨ੍ਹਾਂ ਨੂੰ ਮਜਬੂਤ ਉਮੀਦਵਾਰ ਮੰਨ ਰਹੀ ਹੈ। ਉਹ ਕੈਬਨਿਟ ਮੰਤਰੀ ਵੀ ਹਨ ਤੇ ਇਹ ਵੀ ਵੱਡੀ ਗੱਲ ਹੈ ਕਿ ਉਨ੍ਹਾਂ ਦਾ ਮੁਕਾਬਲਾ ਇਸ ਵਾਰ ਵੀ ਸੀਨੀਅਰ ਆਗੂ ਲਖਬੀਰ ਸਿੰਘ ਲੋਧੀਨੰਗਲ ਨਾਲ ਹੋਵੇਗਾ। ਕਾਂਗਰਸ ਪੁਰਾਣੇ ਸਮੀਕਰਣਾਂ ’ਤੇ ਅਤੇ ਅਕਾਲੀ ਦਲ ਉਮੀਦਵਾਰ ਬਦਲ ਕੇ ਚੋਣ ਲੜ ਰਿਹਾ ਹੈ, ਜਦੋਂਕਿ ਆਮ ਆਦਮੀ ਪਾਰਟੀ ਵੱਲੋਂ ਬਲਬੀਰ ਸਿੰਘ ਪੰਨੂ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ:'ਪੰਜਾਬ 'ਚ ਚੋਣਾਂ ਦਾ ਬਦਲਿਆ ਦਿਨ, 20 ਫਰਵਰੀ ਨੂੰ ਪੈਣਗੀਆਂ ਵੋਟਾਂ'

ETV Bharat Logo

Copyright © 2025 Ushodaya Enterprises Pvt. Ltd., All Rights Reserved.