ਗੁਰਦਾਸਪੁਰ: ਸੰਯੁਕਤ ਕਿਸਾਨ ਮੋਰਚੇ ਨੇ ਐੱਮਐੱਸਪੀ ਹਫ਼ਤਾ ਮਨਾਉਂਦੇ ਹੋਏ ਅੱਜ ਕੇਂਦਰ ਸਰਕਾਰ ਦੇ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਕੀਤਾ ਹੈ। ਕਿਸਾਨ ਆਗੂਆਂ ਵੱਲੋਂ ਡੀਸੀ ਗੁਰਦਾਸਪੁਰ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਹੈ ਕਿ ਭਾਰਤ ਦੇ ਸਾਰੇ ਕਿਸਾਨਾਂ ਦੀਆਂ ਸਾਰੀਆਂ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਡਾ. ਸਵਾਮੀਨਾਥਨ ਅਤੇ ਰਮੇਸ਼ ਚੰਦ ਕਮੇਟੀ ਦੀਆਂ ਸਿਫ਼ਾਰਸ਼ਾਂ ਮੁਤਾਬਕ ਦੇਣ ਦੀ ਗਾਰੰਟੀ ਦਿੱਤੀ ਜਾਵੇ। ਨਾਲ ਹੀ ਮੰਡੀਆਂ ਵਿੱਚ ਜਿੱਥੇ ਵੀ ਪ੍ਰਾਈਵੇਟ ਵਪਾਰੀ ਜਿਸ ਫਸਲ ਨੂੰ ਵੀ ਖਰੀਦੇਗਾ ਉਸ ਦੀ ਬੋਲੀ ਐਲਾਨ ਕੀਤੇ ਗਏ ਘੱਟੋ ਘੱਟ ਸਮਰਥਨ ਮੁੱਲ ਤੋਂ ਹੀ ਸ਼ੁਰੂ ਕਰਨ ਦੀ ਗਰੰਟੀ ਦਿੱਤੀ ਜਾਵੇ।
ਕਿਸਾਨ ਆਗੂਆਂ ਵੱਲੋਂ ਕਿਹਾ ਗਿਆ ਕਿ ਅੱਜ ਇਨ੍ਹਾਂ ਮੇਨ ਮੁੱਖ ਮੰਗਾਂ ਨੂੰ ਲੈ ਕੇ ਡੀਸੀ ਗੁਰਦਾਸਪੁਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਐੱਮਐੱਸਪੀ ਹਫ਼ਤਾ ਮਨਾਇਆ ਗਿਆ ਹੈ ਅਤੇ ਆਪਣੀਆਂ ਮੰਗਾਂ ਸਬੰਧੀ ਡੀਸੀ ਗੁਰਦਾਸਪੁਰ ਰਾਹੀਂ ਦੇਸ਼ ਦੇ ਪ੍ਰਧਾਨਮੰਤਰੀ ਅਤੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ ਹੈ ਅਤੇ ਮੰਗ ਕੀਤੀ ਗਈ ਹੈ ਕਿ ਸਾਰੇ ਕਿਸਾਨਾਂ ਦੀਆਂ ਸਾਰੀਆਂ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਡਾ ਸਵਾਮੀਨਾਥਨ ਅਤੇ ਰਮੇਸ਼ ਚੰਦ ਕਮੇਟੀ ਦੀਆਂ ਸਿਫ਼ਾਰਸ਼ਾਂ ਮੁਤਾਬਕ ਦੇਣ ਦੀ ਗਾਰੰਟੀ ਦਿੱਤੀ ਜਾਵੇ।
ਉਨ੍ਹਾਂ ਵੱਲੋਂ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦਿਆ ਦੱਸਿਆ ਕਿ ਬੇਮੌਸਮੀ ਬਾਰਸ਼ਾਂ ਮੌਸਮ ਦੀ ਖ਼ਰਾਬੀ ਅਤੇ ਇਕਦਮ ਗਰਮੀ ਵਧਣ ਨਾਲ ਜਿੱਥੇ ਕਣਕ ਦਾ ਝਾੜ ਘਟ ਗਿਆ ਹੈ ਉਥੇ ਰੂਸ ਯੂਕਰੇਨ ਜੰਗ ਕਰਕੇ ਪ੍ਰਾਈਵੇਟ ਮੰਡੀ ਵਿਚ ਕਣਕ ਦਾ ਭਾਅ ਵਧ ਗਿਆ ਹੈ। ਇਸ ਲਈ ਕਿਸਾਨਾਂ ਨੇ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਨੂੰ 300 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਫੌਰੀ ਐਲਾਨ 'ਤੇ ਸਰਕਾਰੀ ਖ਼ਰੀਦ ਲਈ ਕਰੇ। ਉਨ੍ਹਾਂ ਨੀਤੀ ਆਯੋਗੀ ਦੀ ਰਿਪੋਰਟ ਨੂੰ ਲੈ ਕੇ ਵੀ ਕਿਹਾ ਕਿ ਇਹ 3 ਖੇਤੀ ਕਾਨੂੰਨਾਂ ਦੀ ਹਿਮਾਅਤੀ ਹਨ ਅਤੇ ਕਿਸਾਨ ਵਿਰੋਧੀ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ’ਚੋਂ ਮਿਲੀ ਬੰਬਨੂਮਾ ਚੀਜ਼, ਇਲਾਕੇ ’ਚ ਦਹਿਸ਼ਤ ਦਾ ਮਾਹੌਲ