ਗੁਰਦਾਸਪੁਰ: ਅੱਜ ਪੰਜਾਬ ਭਰ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਤੇ ਕਾਂਗਰਸ ਪਾਰਟੀ ਖਿਲਾਫ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਕੜੀ 'ਚ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
ਇਸ ਰੋਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ 'ਚ ਅਕਾਲੀ ਵਰਕਰ 'ਤੇ ਆਗੂਆਂ ਨੇ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਵੱਲੋਂ ਬਟਾਲਾ ਐਸਡੀਐਮ ਦਫਤਰ ਦੇ ਬਾਹਰ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਪ੍ਰਦਰਸ਼ਨ ਕਰ ਰਹੇ ਅਕਾਲੀ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ 'ਤੇ ਹੋਰਨਾਂ ਸੂਬਿਆਂ ਨਾਲੋਂ ਵੱਧ ਵੈਟ ਟੈਕਸ ਲਗਾਇਆ ਹੈ। ਜਿਸ ਦੇ ਰੋਸ ਵਜੋਂ ਉਹ ਇਹ ਧਰਨਾ ਦੇ ਰਹੇ ਹਨ। ਉਨ੍ਹਾਂ ਆਖਿਆ ਕਿ ਪੰਜਾਬ ਦੀ ਸੱਤਾ 'ਚ ਬੈਠੀ ਕਾਂਗਰਸ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਧੋਖਾ ਦੇ ਰਹੀ ਹੈ ਤੇ ਅਸੀਂ ਇਸ ਦਾ ਵਿਰੋਧ ਕਰਦੇ ਹਾਂ।