ਗੁਰਦਾਸਪੁਰ: ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਿਹਤ ਵਿਭਾਗ ਬਟਾਲਾ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ।
ਇਸ ਬਾਰੇ ਦੱਸਦੇ ਹੋਏ ਸਿਵਲ ਹਸਪਤਾਲ ਬਟਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸੰਜੀਵ ਭੱਲਾ ਨੇ ਦੱਸਿਆ ਕਿ ਸਿਹਤ ਵਿਭਾਗ ਟੀਮ, ਪੁਲਿਸ ਪ੍ਰਸ਼ਾਸਨ ਨਾਲ ਮਿਲ ਕੇ ਕੋਵਿਡ -19 ਪ੍ਰਤੀ ਜਾਗਰੂਕਤਾ ਲਈ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਸ਼ਹਿਰ ਦੇ ਸੰਘਣੀ ਅਬਾਦੀ ਵਾਲੇ ਇਲਾਕਿਆਂ 'ਚ ਜਾ ਕੇ ਲੋਕਾਂ ਦੀ ਸਕ੍ਰੀਨਿੰਗ ਕਰ ਰਹੀ ਹੈ ਤੇ ਇਸ ਦੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਸਿਹਤ ਵਿਭਾਗ ਵੱਲੋਂ ਕੋਵਿਡ-19 ਤੋਂ ਬਚਾਅ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਘਰ-ਘਰ ਜਾ ਕੇ ਵੀ ਜਾਗਰੂਕ ਕਰ ਰਹੀ ਹੈ।
ਡਾ.ਭੱਲਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਸ਼ਹਿਰ ਦੇ ਗਾਂਧੀ ਕੈਂਪ, ਮੁਰਗੀ ਮੁਹੱਲਾ, ਲੇਬਰ ਕਲੌਨੀ ਅਤੇ ਗੈਸਪੁਰਾ ਵਰਗੇ ਸੰਘਣੀ ਅਬਾਦੀ ਵਾਲੇ ਇਲਾਕੇ 'ਚ ਲੋਕਾਂ ਦੀ ਸਕ੍ਰੀਨਿੰਗ ਕੀਤੀ ਜਾ ਰਹੀ ਹੈ ਵਾਇਰਸ ਦੇ ਵਿਸ਼ੇਸ਼ ਉਪਰਾਲੇ ਅਮਲ ਵਿੱਚ ਲਿਆਂਦੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਆਮ ਲੋਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਘਰ ਰਹਿਣ, ਵਾਰ-ਵਾਰ ਹੱਥ ਥੋਣ ਤੇ ਮਾਸਕ ਆਦਿ ਪਾਉਣ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ।