ਗੁਰਦਾਸਪੁਰ: ਜ਼ਿਲ੍ਹੇ ਦੇ ਪਿੰਡ ਅਬਲਖੇਰ 'ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਘਰ ਦੀ ਛੱਡ 'ਤੇ ਇੱਕ ਮਹਿਲਾ ਘਰ ਦੇ ਉਪਰੋਂ ਨਿਕਲ ਰਹੀ 11000 ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆ ਗਈ। ਬਿਜਲੀ ਦੀ ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਕਾਰਨ ਬੂਰੀ ਤਰ੍ਹਾਂ ਝੁਲਸ ਗਈ। ਉਸ ਦੀ ਗੰਭੀਰ ਹਾਲਤ ਵੇਖਦੇ ਹੋਏ ਡਾਕਟਰਾਂ ਵੱਲੋਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਪੀੜਤ ਮਹਿਲਾ ਦੇ ਪਤੀ ਗੁਲਜਾਰ ਮਸੀਹ ਨੇ ਦੱਸਿਆ ਕਿ ਉਹ ਤੇ ਉਸ ਦੀ ਧੀ ਘਰ 'ਚ ਹੇਠਾਂ ਕੰਮ ਕਰ ਰਹੇ ਸਨ। ਉਸ ਦੀ ਪਤਨੀ ਕਿਸੇ ਕੰਮ ਲਈ ਛੱਤ 'ਤੇ ਗਈ ਸੀ ਤੇ ਅਚਾਨਕ ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆ ਗਈ। ਪਤਾ ਲੱਗਦੇ ਹੀ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਜਦੋਂਜਹਿਦ ਕਰ ਉਸ ਨੂੰ ਤਾਰਾਂ ਤੋਂ ਉਤਾਰਿਆ ਤੇ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜਿਆ।
ਪਿੰਡਵਾਸੀਆਂ ਦਾ ਕਹਿਣਾ ਹੈ ਕਿ ਪਿੰਡ ਵਿੱਚ ਹਾਈਵੋਲਟੇਜ ਤਾਰਾਂ ਬੇਹਦ ਹੇਠਾਂ ਲਟਕਦੀਆਂ ਹਨ। ਪਿੰਡਵਾਸੀਆਂ ਨੇ ਕਿਹਾ ਕਿ ਉਹ ਇਸ ਸਬੰਧ 'ਚ ਕਈ ਵਾਰ ਬਿਜਲੀ ਬੋਰਡ ਨੂੰ ਸ਼ਿਕਾਇਤ ਦੇ ਚੁੱਕੇ ਹਨ, ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੁੰਦੀ। ਲੋਕਾਂ ਨੇ ਇਸ ਘਟਨਾ ਲਈ ਬਿਜਲੀ ਬੋਰਡ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਸਿਵਲ ਹਸਪਤਾਲ ਗੁਰਦਾਸਪੁਰ ਦੇ ਐਮਰਜੈਂਸੀ ਵਾਰਡ 'ਚ ਮੌਜੂਦ ਡਾਕਟਰਾਂ ਨੇ ਮਹਿਲਾ ਨੂੰ ਫਰਸਟ ਏਡ ਦਿੱਤੀ। ਡਾਕਟਰ ਨੇ ਦੱਸਿਆ ਕਿ ਮਹਿਲਾ ਦੀ ਹਾਲਤ ਬੇਹਦ ਗੰਭੀਰ ਹੈ, ਇਸ ਦੇ ਚਲਦੇ ਉਸ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੁਰਾਣੀ ਰੰਜਿਸ਼ ਦੇ ਚਲਦੇ ਕੀਤਾ ਨੌਜਵਾਨਾਂ ਨੇ ਕੀਤਾ ਹਮਲਾ, ਘਟਨਾ ਸੀਸੀਟੀਵੀ 'ਚ ਕੈਦ