ਹੁਸ਼ਿਆਰਪੁਰ: ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਅੰਤਰਰਾਸ਼ਟਰੀ ਡਰੱਗ ਅਤੇ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਦਿਆਂ 20 ਕਿੱਲੋ 700 ਗ੍ਰਾਮ ਹੈਰੋਇਨ ਅਤੇ 40 ਲੱਖ 12 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 12 ਤਸਕਰਾਂ ਨੂੰ ਕਾਬੂ ਕੀਤਾ ਹੈ। ਇਹਨਾਂ ਮੁਲਜ਼ਮਾਂ ਨੂੰ ਦਿੱਲੀ, ਉੱਤਰ ਪ੍ਰਦੇਸ਼ ਤੇ ਜੰਡਿਆਲਾ ਗੁਰੂ ਤੋਂ ਕਾਬੂ ਕੀਤਾ ਗਿਆ ਹੈ। ਇਸ ਕਾਰਵਾਈ ਨਾਲ ਅੰਤਰਰਾਸ਼ਟਰੀ ਡਰੱਗ ਰੈਕੇਟ ਦੇ ਨਾਲ-ਨਾਲ ਜ਼ਿਲ੍ਹਾ ਪੁਲਿਸ ਅਤੇ ਅੰਤਰਰਾਜੀ ਨਸ਼ਿਆਂ ਦੀ ਸਪਲਾਈ ਚੇਨ ਦਾ ਲੱਕ ਤੋੜਨ ’ਚ ਕਾਮਯਾਬੀ ਹਾਸਲ ਹੋਈ ਹੈ।
ਇਹ ਵੀ ਪੜੋ: ਕਿਸਾਨ ਆਗੂਆਂ ਨੂੰ ਚੋਣਾਂ ਲੜਨ ਲਈ ਚਲਾਉਣਾ ਚਾਹੀਂਦਾ 'ਮਿਸ਼ਨ ਪੰਜਾਬ': ਚੜੂਨੀ
ਐੱਸਐੱਸਪੀ ਹੁਸ਼ਿਆਰਪੁਰ ਨਵਜੋਤ ਸਿੰਘ ਮਾਹਲ ਨੇ ਪ੍ਰੈਸ ਕਾਨਫਰੰਸ ਦੌਰਾਨ ਇਸ ਵੱਡੀ ਕਾਰਵਾਈ ਸਬੰਧੀ ਦੱਸਦਿਆਂ ਕਿਹਾ ਕਿ ਹੁਸ਼ਿਆਰਪੁਰ ਪੁਲਿਸ ਵੱਲੋਂ ਬੀਤੇ ਦਿਨੀਂ ਦਿੱਲੀ ਤੋਂ 4 ਅਫਗਾਨੀ ਨਾਗਰਿਕਾਂ ਨੂੰ 17 ਕਿਲੋ ਹੈਰੋਇਨ ਅਤੇ ਹੈਰੋਇਨ ਬਣਾਉਣ ਵਾਲੇ ਸਾਮਾਨ ਤੇ ਕੈਮੀਕਲ ਸਮੇਤ ਕਾਬੂ ਕੀਤਾ ਗਿਆ ਸੀ ਜਿਸ ਉਪਰੰਤ ਡੂੰਘਾਈ ਨਾਲ ਜਾਂਚ ਨੂੰ ਵਧਾਉਂਦਿਆਂ ਇਸ ਧੰਦੇ ਵਿੱਚ ਸ਼ਾਮਲ 6 ਵਿਅਕਤੀਆਂ ਨੂੰ ਤਿੰਨ ਕਿੱਲੋ 200 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵਿੱਚੋਂ 4 ਵਿਅਕਤੀ ਅਫ਼ਗ਼ਾਨਿਸਤਾਨ ਨਾਲ ਸਬੰਧ ਰੱਖਦੇ ਹਨ।
ਉਨ੍ਹਾਂ ਦੱਸਿਆ ਕਿ ਇੱਕ ਟੀਮ ਵੱਲੋਂ ਦਿੱਲੀ ਵਿਖੇ 5 ਜੁਲਾਈ ਨੂੰ ਕ੍ਰਿਸ਼ਨ ਲਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਸ ਪਾਸੋਂ 10 ਲੱਖ 20 ਹਜ਼ਾਰ ਰੁਪਏ ਡਰੱਗ ਮਨੀ ਅਤੇ 2 ਮੋਬਾਈਲ ਫੋਨ ਬਰਾਮਦ ਹੋਏ ਸਨ। ਇਸੇ ਤਰ੍ਹਾਂ ਅਭੈ ਪ੍ਰਤਾਪ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇੱਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਜਿਨ੍ਹਾਂ ਦੀ ਪੁੱਛਗਿੱਛ ਤੋਂ ਇਹ ਖੁਲਾਸਾ ਹੋਇਆ ਕਿ ਮੁਲਜ਼ਮ ਅਭੀ ਨੇ ਇੱਕ ਜੁਲਾਈ 2021 ਨੂੰ ਕ੍ਰਿਸ਼ਨ ਕੁਮਾਰ ਦੇ ਕਹਿਣ ਤੇ ਇਮਤਿਆਜ਼ ਕੋਲੋਂ 80 ਲੱਖ ਰੁਪਏ ਦੀ ਡਰੱਗ ਮਨੀ ਲਈ ਸੀ ਅਤੇ ਜੋ ਅੱਗੇ ਅਭੈ ਨੇ ਕ੍ਰਿਸ਼ਨ ਕੁਮਾਰ ਨੂੰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ 80 ਲੱਖ ਰੁਪਏ ਵਿੱਚੋਂ ਕ੍ਰਿਸ਼ਨ ਕੁਮਾਰ ਪਾਸੋਂ 10 ਲੱਖ 20 ਹਜ਼ਾਰ ਰੁਪਏ ਬਰਾਮਦ ਕਰ ਲਏ ਗਏ ਹਨ।
ਇਹ ਵੀ ਪੜੋ: ਕੁਲਵੀਰ ਨਰੂਆਣੇ ਦੇ ਕਤਲ ਦੀ ਇਸ ਸਖਸ਼ ਨੇ ਸੋਸ਼ਲ ਮੀਡੀਆ 'ਤੇ ਲਈ ਜਿੰਮੇਵਾਰ..