ਹੁਸ਼ਿਆਰਪੁਰ:ਪੁਲਿਸ ਨੇ ਮੁਸਤੈਦੀ ਵਿਖਾਉਂਦੇ ਹੋਏ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਤੋਂ ਇਕ 315 ਬੋਰ ਦਾ ਦੇਸੀ ਕੱਟਾ, ਸੋਨੇ ਅਤੇ ਚਾਂਦੀ ਦੇ ਗਹਿਣੇ, ਇਕ ਗੱਡੀ, 2 ਮੋਟਰਸਾਈਕਲ, 13 ਮੋਬਾਇਲ ਫੋਨ (13 mobile phone recovered) ਅਤੇ 2 ਮੋਟਰਸਾਇਕਲ ਸਮੇਤ ਹੋਰ ਵੀ ਸਾਮਾਨ ਲੁੱਟ-ਖੋਹ ਦਾ ਸਾਮਾਨ ਬਰਾਮਦ ਕੀਤਾ ਹੈ।
ਮੁਲਜ਼ਮਾਂ ਨੇ ਵਿਧਾਇਕ ਜੈ ਕ੍ਰਿਸ਼ਨ ਦੀ ਗੱਡੀ 'ਤੇ ਕੀਤਾ ਸੀ ਹਮਲਾ
ਇਸ ਬਾਰੇ ਐਸਐਸਪੀ ਕੁਲਵੰਤ ਸਿੰਘ ਹੀਰ ਨੇ ਦੱਸਿਆ ਕਿ ਬੀਤੀ 22 ਦਸੰਬਰ ਨੂੰ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਰੌੜੀ (MLA Jai Krishna Rori)ਦੀ ਗੱਡੀ ਉਤੇ ਕੁਝ ਨੌਜਵਾਨਾਂ ਵੱਲੋਂ ਲੁੱਟ ਖੋਹ ਦੀ ਨੀਅਤ ਨਾਲ ਹਮਲਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਲਈ ਟੀਮਾਂ ਗਠਿਤ ਕੀਤੀਆਂ ਗਈਆਂ ਸਨ।
ਤਿੰਨ ਵਿਅਕਤੀ ਕਾਬੂ
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨਾਂ ਤੇ 7 ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਮੰਨਿਆ ਗਿਆ ਹੈ ਅਤੇ ਇਨ੍ਹਾਂ ਉਤੇ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ ਜੱਸਾ ਵਾਸੀ ਪਿੰਡ ਸੀਚੇਵਾਲ (Village Seechewal) , ਹਰਪਾਲ ਸਿੰਘ ਪਾਲਾ ਵਾਸੀ ਪਿੰਡ ਸੀਚੇਵਾਲ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਵਾਸੀ ਢੀਡਸਾ ਵਜੋਂ ਹੋਈ ਹੈ।
ਹੋਰ ਕਈ ਖੁਲਾਸੇ ਹੋਣ ਦੀ ਆਸ
ਐਸਐਸਪੀ ਕੁਲਵੰਤ ਸਿੰਘ ਹੀਰ ਨੇ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਨਸ਼ਾ ਕਰਨ ਦੇ ਆਦੀ ਹਨ ਅਤੇੇ ਪੁਲਿਸ ਵੱਲੋਂ ਕਥਿਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਗਿਆ ਹੈ ਤਾਂ ਜੋ ਇਨ੍ਹਾਂ ਤੋਂ ਹੋਰ ਵੀ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਸਕੇ।
ਇਹ ਵੀ ਪੜੋ:ਬ੍ਰਹਮਪੁਰਾ ਸਾਹਿਬ ਨੇ ਕਦੀ ਵੀ ਨਹੀਂ ਦੱਸਿਆ ਕਿ ਉਹ ਅਕਾਲੀ ਦਲ ’ਚ ਸ਼ਾਮਲ ਹੋਣ ਜਾ ਰਹੇ ਹਨ: ਗੁਰਪ੍ਰੀਤ ਸਿੰਘ ਕਲਕੱਤਾ