ਹੁਸ਼ਿਆਰਪੁਰ: ਪੰਜਾਬ ਦੇ 4 ਹਲਕਿਆਂ ਵਿੱਚ 21 ਅਕਤੂਬਰ ਨੂੰ ਵੋਟਾਂ ਪਈਆਂ ਸਨ। ਮੁਕੇਰੀਆਂ ਸੀਟ ਤੋਂ ਕਾਂਗਰਸੀ ਉਮੀਦਵਾਰ ਇੰਦੂ ਬਾਲਾ ਨੇ ਜਿੱਤ ਹਾਸਲ ਕਰ ਲਈ ਹੈ। ਇੰਦੂ ਬਾਲਾ ਨੇ ਅਪਣੇ ਸਹੁਰੇ ਡਾ. ਕੇਵਲ ਕ੍ਰਿਸ਼ਨ ਅਤੇ ਪਤੀ ਰਜਨੀਸ਼ ਕੁਮਾਰ ਬੱਬੀ ਵੱਲੋਂ ਕੀਤੀਆਂ ਸੇਵਾਵਾਂ ਨੂੰ ਯਾਦ ਕੀਤਾ। ਮੁਕੇਰੀਆਂ ਸੀਟ ਤੋਂ ਕਾਂਗਰਸੀ ਉਮੀਦਵਾਰ ਇੰਦੂ ਬਾਲਾ ਕੁੱਲ ਨੂੰ 53910 ਵੋਟਾਂ ਪਈਆਂ। ਉਨ੍ਹਾਂ ਨੇ 3440 ਵੋਟਾਂ ਦੀ ਲੀਡ ਹਾਸਲ ਕਰਦਿਆਂ ਭਾਜਪਾ ਉਮੀਦਵਾਰ ਜੰਗੀ ਲਾਲ ਮਹਾਜਨ ਨੂੰ ਹਰਾਇਆ ਹੈ। ਇੰਦੂ ਬਾਲਾ ਨੇ ਕਿਹਾ ਕਿ ਜਿੱਤਣ ਤੋਂ ਬਾਅਦ ਸਭ ਤੋਂ ਪਹਿਲਾਂ ਮਕਸਦ ਆਪਣੇ ਖੇਤਰ ਦਾ ਵਿਕਾਸ ਕਰਵਾਉਣਾ ਹੈ।
ਈਟੀਵੀ ਭਾਰਤ ਨਾਲ ਗੱਲ ਕਰਦੇ ਹੋਏ ਇੰਦੂ ਬਾਲਾ ਨੇ ਕਿਹਾ ਕਿ ਉਹ ਆਪਣੀ ਜਿੱਤ ਲਈ ਸਮੁੱਚੇ ਹਲਕਾ ਵਾਸੀਆਂ ਦਾ ਧੰਨਵਾਦ ਕਰਦੀ ਹੈ, ਜਿਨ੍ਹਾਂ ਦੇ ਵਿਸ਼ਵਾਸ ਸਦਕਾ ਇਹ ਸੀਟ ਉਨ੍ਹਾਂ ਦੀ ਝੋਲੀ ਪਈ ਹੈ। ਨੌਜਵਾਨ ਦੇ ਰੁਜ਼ਗਾਰ 'ਤੇ ਗੱਲ ਕਰਦੇ ਹੋਏ ਇੰਦੂ ਬਾਲਾ ਨੇ ਕਿਹਾ ਕਿ ਕੁੜੀਆਂ- ਮੁੰਡਿਆਂ ਨੂੰ ਰੁਜ਼ਗਾਰ ਮੇਲੇ 'ਚ ਜਾ ਕੇ ਜ਼ਰੂਰ ਆਪਣਾ ਭਵਿੱਖ ਅਜਮਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਲੜਕੀਆਂ ਲਈ ਗੋਰਮੈਂਟ ਕਾਲਜ ਦਾ ਵੀ ਨਿਰਮਾਣ ਕੀਤਾ ਜਾਵੇਗਾ।