ਹੁਸ਼ਿਆਰਪੁਰ: ਸਾਂਸਦ ਸੋਮ ਪ੍ਰਕਾਸ਼ ਕਾਫੀ ਲੰਬੇ ਸਮੇਂ ਤੋਂ ਬਾਅਦ ਹੁਸ਼ਿਆਰਪੁਰ ਪਹੁੰਚੇ ਜਿਥੇ ਉਹਨਾਂ ਦਾ ਕਿਸਾਨਾਂ ਵੱਲੋਂ ਇੱਕ ਵਾਰ ਫੇਰ ਤੋਂ ਜ਼ਬਰਦਸਤ ਵਿਰੋਧ ਕੀਤਾ ਗਿਆ। ਦੱਸਦਈਏ ਕਿ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਹੁਸ਼ਿਆਰਪੁਰ ਦੇ ਪੀਡਬਲਯੂਡੀ ਰੈਸਟ ਹਾਊਸ ਵਿਖੇ ਪਹੁੰਚੇ ਸਨ ਜਿੱਥੇ ਉਨ੍ਹਾਂ ਵੱਲੋਂ ਹੁਸ਼ਿਆਰਪੁਰ ਲਈ ਲਿਆਂਦੇ ਗਏ ਪ੍ਰਾਜੈਕਟ ਦਾ ਐਲਾਨ ਕੀਤਾ ਜਾਣਾ ਸੀ, ਪ੍ਰੰਤੂ ਜਦੋਂ ਇਸ ਦੀ ਭਿਣਕ ਕਿਸਾਨ ਜਥੇਬੰਦੀਆਂ ਨੂੰ ਲੱਗੀ ਤਾਂ ਉਹ ਤੁਰੰਤ ਮੌਕੇ ’ਤੇ ਪਹੁੰਚ ਗਏ ’ਤੇ ਸੋਮ ਪ੍ਰਕਾਸ਼ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜੋ: ਖਿਡਾਰੀਆਂ ਦੇ ਹੱਕ ’ਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਪਹੁੰਚੇ ਆਪ ਵਰਕਰਾਂ ਤੇ ਪੁਲਿਸ ਵਿਚਾਲੇ ਝੜਪ
ਇਸ ਦੌਰਾਨ ਕਿਸਾਨਾਂ ਵੱਲੋਂ ਸੋਮ ਪ੍ਰਕਾਸ਼ ਦਾ ਪੁਤਲਾ ਵੀ ਸਾੜਿਆ ਗਿਆ ਹਾਲਾਂਕਿ ਪੁਲਿਸ ਵੱਲੋਂ ਪਹਿਲਾਂ ਤੋਂ ਹੀ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ ਤੇ ਕਈ ਥਾਈਂ ਬੈਰੀਕੇਡਿੰਗ ਕੀਤੀ ਹੋਈ ਸੀ ਤਾਂ ਜੋ ਕਿਸਾਨ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਇੱਕ ਛੋਟੇ ਜਿਹੇ ਸੱਦੇ ’ਤੇ ਕਿਸਾਨਾਂ ਵੱਲੋਂ ਇਕੱਠੇ ਹੋ ਕੇ ਸੋਮ ਪ੍ਰਕਾਸ਼ ਦਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਪਹਿਲਾਂ ਹੀ ਇਹ ਪ੍ਰੋਗਰਾਮ ਉਲੀਕਿਆ ਹੋਇਆ ਹੈ ਕਿ ਜਿਸ ਪਾਰਟੀ ਵੱਲੋਂ ਕਾਲੇ ਕਾਨੂੰਨ ਲਿਆਂਦੇ ਗਏ ਹਨ।
ਇਹ ਵੀ ਪੜੋ: Agricultural Law: ਕਿਸਾਨਾਂ ਨੇ ਘੇਰੀ ਭਾਜਪਾ ਆਗੂ ਸ਼ਵੇਤ ਮਲਿਕ ਦੀ ਕਾਰ