ਹੁਸ਼ਿਆਰਪੁਰ: ਅਕਾਲੀ ਭਾਜਪਾ ਗਠਜੋੜ ਟੁੱਟਣ ਕਾਰਨ ਪੰਜਾਬ ਦੀ ਸਿਆਸਤ ਭਖੀ ਹੋਈ ਹੈ। ਵੱਖ-ਵੱਖ ਪਾਰਟੀਆਂ ਦੇ ਸਿਆਸਤਦਾਨ ਅਕਾਲੀ ਦਲ 'ਤੇ ਨਿਸ਼ਾਨੇ ਵਿਨ੍ਹ ਰਹੇ ਹਨ। ਮਾਹਿਲਪੁਰ ਤੋਂ ਭਾਜਪਾ ਦੇ ਸੀਨੀਅਰ ਆਗੂ ਡਾ. ਦਿਲਬਾਗ ਰਾਏ ਨੇ ਕਿਹਾ ਕਿ ਭਾਜਪਾ-ਅਕਾਲੀ ਗਠਜੋੜ ਦਾ ਕੋਈ ਫਾਇਦਾ ਨਹੀਂ ਸੀ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਘੁਟ ਘੁਟ ਕੇ ਜੀਅ ਰਹੇ ਸਨ।
ਉਨ੍ਹਾਂ ਕਿਹਾ ਕਿ ਇਹ ਗਠਜੋੜ ਟੁੱਟਣ ਨਾਲ ਸਭ ਤੋਂ ਵੱਧ ਫ਼ਾਇਦਾ ਭਾਜਪਾ ਨੂੰ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੇ ਹੱਕ ਦੀ ਗੱਲ ਕਰਦੀ ਹੈ ਤੇ ਉਹ ਖ਼ੁਦ ਵੀ ਕਿਸਾਨ ਹਨ। ਉਨ੍ਹਾਂ ਕਿਹਾ ਕਿ ਖੇਤੀ ਆਰਡੀਨੈਂਸ ਬਿੱਲ ਕਿਸਾਨਾਂ ਦੇ ਹਿੱਤ 'ਚ ਹੈ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਦੇ ਨਾਲ ਗੱਠਜੋੜ ਤੋੜ ਦਿੱਤਾ ਹੈ। ਗਠਜੋੜ ਤੋੜਨ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਤੇ ਪੰਜਾਬੀ ਪ੍ਰਤੀ ਨੀਤੀਆਂ ਦੇ ਚਲਦਿਆਂ ਹੁਣ ਅਕਾਲੀ ਦਲ, ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਦਾ ਹਿੱਸਾ ਨਹੀਂ ਰਹਿ ਸਕਦਾ।
ਦੱਸ ਦੇਈਏ ਇਸ ਤੋਂ ਪਹਿਲਾਂ ਖੇਤੀ ਬਿੱਲਾਂ ਦਾ ਵਿਰੋਧ ਕਰਦੇ ਹੋਏ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅਸਤੀਫਾ ਦੇ ਦਿੱਤਾ ਸੀ।