ETV Bharat / city

ਵਿਆਹੁਤਾ ਨੂੰ 'ਬੁਆਏਫ੍ਰੈਂਡ' ਰੱਖਣਾ ਪਿਆ ਮਹਿੰਗਾ, ਪਿਆਰ ਨਹੀਂ.. ਮਿਲੀ ਕੁੱਟਮਾਰ - attack

ਹੁਸ਼ਿਆਰਪੁਰ ਵਿੱਚ ਨਜਾਇਜ਼ ਸਬੰਧਾਂ ਦੇ ਚੱਲਦੇ ਇੱਕ ਮਹਿਲਾ ਉੱਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿੱਚ ਮਹਿਲਾ ਗੰਭੀਰ ਜ਼ਖ਼ਮੀ ਹੋ ਗਈ ਹੈ ਅਤੇ ਉਸ ਨੂੰ ਜ਼ੇਰੇ ਇਲਾਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਕਾਨਸੈੱਪਟ ਫੋਟੋ।
author img

By

Published : May 22, 2019, 3:59 PM IST

Updated : May 22, 2019, 5:01 PM IST

ਹੁਸ਼ਿਆਰਪੁਰ: ਸ਼ਹਿਰ ਵਿੱਚ ਨਜਾਇਜ਼ ਸਬੰਧਾਂ ਨੂੰ ਲੈ ਕੇ ਮਹਿਲਾ ਉੱਤੇ ਜਾਨਲੇਵਾ ਹਮਲਾ ਕੀਤੇ ਜਾਣ ਦੀ ਖ਼ਬਰ ਹੈ।

ਪੀੜਤ ਮਹਿਲਾ ਨੇ ਪੁਲਿਸ ਨੂੰ ਬਿਆਨ ਦਰਜ ਕਰਾਉਂਦਿਆਂ ਦੱਸਿਆ ਕਿ ਉਹ ਵਿਆਹੀ ਹੋਈ ਹੈ। ਉਹ ਇੱਕ ਵਿਆਕਤੀ ਨਾਲ ਲੀਵਿੰਗ ਰਿਲੇਸ਼ਨ ਵਿੱਚ ਰਹਿ ਰਹੀ ਸੀ। ਉਕਤ ਵਿਅਕਤੀ ਨੇ ਉਸ ਨੂੰ ਸ਼ਾਦੀ ਦਾ ਝਾਂਸਾ ਦੇ ਕੇ ਉਸ ਨਾਲ ਸਬੰਧ ਬਣਾਏ ਸਨ। ਉਸ ਵਿਅਕਤੀ ਵੱਲੋਂ ਮਹਿਲਾ ਦੀਆਂ ਅਸ਼ਲੀਲ ਤਸਵੀਰਾਂ ਵੀ ਖਿੱਚੀਆਂ ਗਈਆਂ ਸਨ ਅਤੇ ਉਸ ਦੇ ਗਹਿਣੇ ਆਦਿ ਵੀ ਵੇਚ ਦਿੱਤੇ ਸਨ। ਇਸ ਦੇ ਚੱਲਦੇ ਉਸ ਨੇ ਇਸ ਸਬੰਧ ਵਿੱਚ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ।

ਵੀਡੀਓ।

ਮੁਲਜ਼ਮ ਨੌਜਵਾਨ ਵੱਲੋਂ ਮਹਿਲਾ ਉੱਤੇ ਲਗਾਤਾਰ ਸ਼ਿਕਾਇਤ ਵਾਪਿਸ ਲੈਣ ਦਾ ਦਬਾਅ ਬਣਾਇਆ ਜਾ ਰਿਹਾ ਸੀ ਪਰ ਜਦੋਂ ਮਹਿਲਾ ਨੇ ਆਪਣੀ ਸ਼ਿਕਾਇਤ ਵਾਪਸ ਨਹੀਂ ਲਈ ਤਾਂ ਉਕਤ ਵਿਅਕਤੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮਹਿਲਾ ਉੱਤੇ ਜਾਨਲੇਵਾ ਹਮਲਾ ਕੀਤਾ। ਇਸ ਹਮਲੇ ਵਿੱਚ ਮਹਿਲਾ ਗੰਭੀਰ ਜ਼ਖ਼ਮੀ ਹੋ ਗਈ ਹੈ ਅਤੇ ਉਸ ਨੂੰ ਹਸਪਤਾਲ ਵਿੱਚ ਜ਼ੇਰੇ ਇਲਾਜ ਰੱਖਿਆ ਗਿਆ ਹੈ। ਮਹਿਲਾ ਨੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।

ਘਟਨਾ ਦੀ ਜਾਣਕਾਰੀ ਮਿਲਣ 'ਤੇ ਮਹਿਲਾ ਦਾ ਬਿਆਨ ਦਰਜ ਕਰਨ ਪੁੱਜੇ ਪੁਲਿਸ ਅਧਿਕਾਰੀ ਭਰਤ ਮਸੀਹ ਨੇ ਦੱਸਿਆ ਕਿ ਮਹਿਲਾ ਦੀ ਸ਼ਿਕਾਇਤ ਦੇ ਆਧਾਰ ਉੱਤੇ ਹਮਲਾਵਾਰਾਂ ਉੱਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮਾਮਲੇ ਵਿੱਚ ਦੋਸ਼ੀ ਪਾਏ ਗਏ ਲੋਕਾਂ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

Intro:Body:

create

Conclusion:
Last Updated : May 22, 2019, 5:01 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.