ਗੜ੍ਹਸ਼ੰਕਰ : ਬਸਪਾ ਦੀ ਹਾਈਕਮਾਨ ਵੱਲੋਂ ਪੰਜਾਬ ਬਸਪਾ ਦੇ ਸਾਬਕਾ ਪ੍ਰਧਾਨ ਰਛਪਾਲ ਸਿੰਘ ਰਾਜੂ ਨੂੰ ਪਾਰਟੀ ਤੋਂ ਹਟਾ ਦਿੱਤਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਨੂੰ ਲੈਕੇ ਉਨ੍ਹਾਂ ਮੀਟਿੰਗ ਕਰਕੇ ਹਾਈਕਮਾਨ ਤੋਂ ਰਛਪਾਲ ਸਿੰਘ ਰਾਜੂ ਨੂੰ ਪਾਰਟੀ 'ਚ ਮੁੜ ਸ਼ਾਮਲ ਕਰਨ ਦੀ ਮੰਗ ਕੀਤੀ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਬਸਪਾ ਦੇ ਸਾਬਕਾ ਪ੍ਰਧਾਨ ਰਛਪਾਲ ਸਿੰਘ ਰਾਜੂ ਨੇ ਕਿਹਾ ਕਿ ਉਨ੍ਹਾਂ ਨੂੰ ਵਟਸਐਪ 'ਤੇ ਪੰਜਾਬ ਬਸਪਾ ਦੇ ਮੌਜੂਦਾ ਪ੍ਰਧਾਨ ਜਸਵੀਰ ਗੜ੍ਹੀ ਦਾ ਮੈਸੇਜ ਆਇਆ ਸੀ ਕਿ ਉਨ੍ਹਾਂ ਨੂੰ ਪਾਰਟੀ ਤੋਂ ਹਟਾ ਦਿੱਤਾ ਗਿਆ ਹੈ। ਰਸ਼ਪਾਲ ਸਿੰਘ ਰਾਜੂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਗੱਠਜੋੜ ਤੋਂ ਬਾਅਦ ਹਲਕਾ ਗੜ੍ਹਸ਼ੰਕਰ ਵਿੱਚ ਬਸਪਾ ਦੇ ਪਾਰਟੀ ਵਰਕਰਾਂ ਵੱਲੋਂ ਮੀਟਿੰਗ ਦਾ ਆਯੋਜਨ ਕੀਤਾ ਗਿਆ ਸੀ, ਜਿਸ ਵਿੱਚ ਉਨ੍ਹਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੀਟਿੰਗ 'ਚ ਉਨ੍ਹਾਂ ਮੰਗ ਰੱਖੀ ਸੀ ਕਿ ਗੜ੍ਹਸ਼ੰਕਰ ਦੀ ਸੀਟ ਬਸਪਾ ਨੂੰ ਦਿੱਤੀ ਜਾਵੇ, ਕਿਉਂਕਿ ਬਸਪਾ ਇਥੋਂ ਦੋ ਵਾਰ ਜਿੱਤ ਚੁੱਕੀ ਹੈ। ਜਿਸ ਤੋਂ ਬਾਅਦ ਉਨ੍ਹਾਂ ਇਸ ਮੰਗ ਨੂੰ ਹਾਈਕਮਾਨ ਤੱਕ ਵੀ ਪਹੁੰਚਾਇਆ।
ਰਛਪਾਲ ਰਾਜੂ ਦਾ ਕਹਿਣਾ ਕਿ ਉਨ੍ਹਾਂ ਦੀ ਪਤਨੀ ਕੌਂਸਲਰ ਹੈ ਅਤੇ ਵਾਇਸ ਪ੍ਰਧਾਨ ਦੇ ਅਹੁਦੇ 'ਤੇ ਹੈ। ਉਨ੍ਹਾਂ ਕਿਹਾ ਕਿ ਕੌਂਸਲ ਪ੍ਰਧਾਨ ਵਲੋਂ ਸ਼ਹਿਰ ਦੇ ਵਿਕਾਸ ਲਈ ਗ੍ਰਾਂਟਾਂ ਵੰਡੀਆਂ ਗਈਆਂ ਸੀ, ਜਿਸ 'ਚ ਪਤਨੀ ਘਰ ਨਾ ਹੋਣ ਦੇ ਚੱਲਦਿਆਂ ਉਨ੍ਹਾਂ ਨੂੰ ਜਾਣਾ ਪਿਆ। ਰਛਪਾਲ ਰਾਜੂ ਦਾ ਕਹਿਣਾ ਕਿ ਉਥੇ ਸਾਰੀਆਂ ਪਾਰਟੀਆਂ ਦੇ ਆਗੂ ਸ਼ਾਮਲ ਸੀ, ਜਿਥੇ ਮੀਡੀਆ ਵਲੋਂ ਕਵਰੇਜ਼ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮੀਡੀਆ ਦੀ ਕਵਰੇਜ਼ ਨੂੰ ਤੋੜ ਮਰੋੜ ਕੇ ਪੇਸ਼ ਕਰਦਿਆਂ ਇਲਜ਼ਾਮ ਲਗਾਏ ਗਏ ਕਿ ਉਹ ਕਾਂਗਰਸ਼ 'ਚ ਸ਼ਾਮਲ ਹੋਣਾ ਚਾਹੁੰਦੇ ਹਨ, ਜਿਸ ਕਾਰਨ ਉਨ੍ਹਾਂ 'ਤੇ ਇਹ ਕਾਰਵਾਈ ਕੀਤੀ ਹੈ। ਉਨ੍ਹਾਂ ਦਾ ਕਹਿਣਾ ਕਿ ਉਹ ਪਾਰਟੀ ਦੇ ਇਮਾਨਦਾਰ ਸਿਪਾਹੀ ਵਾਂਗ ਅੱਗੇ ਵੀ ਕੰਮ ਜਾਰੀ ਰੱਖਣਗੇ।
ਇਹ ਵੀ ਪੜ੍ਹੋ:ਬਾਦਲਾਂ ਤੋਂ ਪੁੱਛਗਿੱਛ ਸਿਰਫ਼ ਚੋਣ ਸਟੰਟ : ਰਿਟਾ. ਜਸਟਿਸ ਜੋਰਾ ਸਿੰਘ