ਹੁਸ਼ਿਆਰਪੁਰ: ਕੋਰੋਨਾ ਵਾਇਰਸ ਦੇ ਨਾਲ ਲੜਨ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਵੈਕਸੀਨ ਲਗਵਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਥੇ ਹੀ ਹੁਣ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲਿਆਂ ਘੱਟ ਰਹੇ ਹਨ ਤੇ ਸ਼ਹਿਰ ਗੜ੍ਹਸ਼ੰਕਰ ਕੋਰੋਨਾ ਮੁਕਤ ਹੋ ਚੁੱਕਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਗੜ੍ਹਸ਼ੰਕਰ ਦੇ ਐਸ.ਐਮ.ਓ. ਡਾ. ਚਰਨਜੀਤਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਹਤ ਵਿਭਾਗ ਦੇ ਵਧੀਆ ਉਪਰਾਲੇ ਅਤੇ ਇਸਦੇ ਨਾਲ ਹੀ ਲੋਕਾਂ ਦੀ ਜਾਗਰੂਕਤਾ ਦੇ ਮੱਦੇਨਜ਼ਰ ਸ਼ਹਿਰ ਗੜ੍ਹਸ਼ੰਕਰ ਕੋਰੋਨਾ ਮੁਕਤ ਹੋ ਚੁੱਕਾ ਹੈ।
ਇਹ ਵੀ ਪੜੋ: ਪੁੱਤ ਬਣਿਆ ਕਪੁੱਤ, ਪੁੱਤ-ਨੂੰਹ ਤੋਂ ਪਰੇਸ਼ਾਨ ਬਜ਼ੁਰਗ ਪਾਣੀ ਵਾਲੀ ਟੈਂਕੀ ’ਤੇ ਚੜ੍ਹਿਆ
ਇਸ ਮੌਕੇ ਡਾ. ਚਰਨਜੀਤਪਾਲ ਨੇ ਜਿੱਥੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ, ਉਥੇ ਹੀ ਉਨ੍ਹਾਂ ਨੇ ਲੋਕਾਂ ਨੂੰ ਜਾਗਰੂਕ ਰਹਿਣ ਦੀ ਅਪੀਲ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਗਾਈਡਲਾਈਨਜ਼ ਦੀ ਪਾਲਣਾ ਕਰਦੇ ਹੋਏ ਮਾਸਕ ਅਤੇ ਸੈਨੀਟਾਈਜ਼ਰ ਦੀ ਵਰਤੋਂ ਕਰਦੇ ਰਹਿਣ ਲਈ ਕਿਹਾ।
ਇਹ ਵੀ ਪੜੋ: ਬਜ਼ੁਰਗ ਦੀ ਦਰਦਭਰੀ ਦਾਸਤਾਂ, ਪਰਿਵਾਰ ਦੇ 5 ਮੈਂਬਰਾਂ ਨੂੰ ਕਾਲੇ ਦੌਰ ਦੌਰਾਨ ਉਤਾਰ ਦਿੱਤਾ ਸੀ ਮੌਤ ਦੇ ਘਾਟ