ਹੁਸ਼ਿਆਰਪੁਰ : ਪੰਜਾਬ ਸਟੇਟ ਪੈਨਸ਼ਨਰਜ਼ ਕੰਨਫੈਡਰੇਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਪੈਨਸ਼ਨਰਜ਼ ਦਿਹਾੜਾ ਮਨਾਇਆ ਗਿਆ। ਇਸ ਸਬੰਧੀ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਇਸ ਸਮਾਗਮ 'ਚ ਸੀਮਾ ਬਾਂਸਲ, ਚੀਫ਼ ਮੈਨੇਜਰ ਸੀ.ਪੀ.ਪੀ.ਸੀ. (ਐਸ.ਬੀ.ਆਈ.) ਪੰਚਕੂਲਾ ਨੇ ਮੁੱਖ ਮਹਿਮਾਨ ਅਤੇ ਮਹਿੰਦਰ ਸਿੰਘ ਪਰਵਾਨਾ, ਚੇਅਰਮੈਨ ਪੰਜਾਬ ਸਟੇਟ ਪੈਨਸ਼ਨਰਜ਼ ਕੰਨਫੈਡਰੇਸ਼ਨ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।
ਹੋਰ ਪੜ੍ਹੋ : ਨਾਗਰਿਕਤਾ ਸੋਧ ਕਾਨੂੰਨ ਲਾਗੂ ਨਾ ਕਰਨ 'ਤੇ ਜਲੰਧਰ ਭਾਜਪਾ ਵਰਕਰਾਂ ਨੇ ਪੰਜਾਬ ਸਰਕਾਰ ਦਾ ਸਾੜਿਆ ਪੁਤਲਾ
ਇਸ ਦੌਰਾਨ ਵੱਡੀ ਗਿਣਤੀ 'ਚ ਪੈਨਸ਼ਨਰਜ਼ ਅਤੇ ਸਥਾਨਕ ਬੈਂਕਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਪੈਨਸ਼ਨਰਜ਼ ਨੂੰ ਆ ਰਹੀ ਦਿੱਕਤਾਂ ਅਤੇ ਮੁਸ਼ਕਲਾਂ ਬਾਰੇ ਜਾਗਰੂਕ ਕੀਤਾ ਗਿਆ। ਪੈਨਸ਼ਨਰਜ਼ ਨੂੰ ਉਨ੍ਹਾਂ ਦੀ ਹੱਕਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਸਮਾਗਮ 'ਚ ਰਿਵਾਇਤੀ ਕਾਰਵਾਈ ਮੁਤਾਬਕ ਸਾਲਾਨਾ ਰਿਪੋਰਟ ਪੇਸ਼ ਕੀਤੀ ਗਈ। ਇਸ ਸਮਾਗਮ ਦੌਰਾਨ ਸਮਾਜ ਸੇਵਾ ਕਰਨ ਵਾਲੇ ਪੈਨਸ਼ਨਰਜ਼ ਨੂੰ ਸਨਮਾਨਿਤ ਕੀਤਾ ਗਿਆ।