ETV Bharat / city

ਹੁਸ਼ਿਆਰਪੁਰ: ਸ਼ੂਗਰ ਮਿੱਲ ਸਾਹਮਣੇ ਕਿਸਾਨਾਂ ਨੇ ਲਗਾਇਆ ਧਰਨਾ

author img

By

Published : Sep 30, 2021, 12:59 PM IST

ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸ਼ੂਗਰ ਮਿੱਲ ਮੁਕੇਰੀਆਂ ਵੱਲੋਂ ਕਿਸਾਨਾਂ ਦੀ ਕਰੀਬ 20 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਨਾ ਅਦਾ ਕਰਨ ’ਤੇ ਕਿਸਾਨਾਂ ਨੇ ਸ਼ੂਗਰ ਮਿੱਲ ਅਤੇ ਪੰਜਾਬ ਸਰਕਾਰ (Punjab Government) ਦੇ ਖਿਲਾਫ ਨਾਅਰੇਬਾਜੀ ਕੀਤੀ ਅਤੇ ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ ਸ਼ੂਗਰ ਮਿੱਲ (Sugar Mills) ਮੁਕੇਰੀਆਂ ਸਾਹਮਣੇ ਜਾਮ ਲਗਾ ਦਿੱਤਾ।

ਸ਼ੂਗਰ ਮਿੱਲ ਸਾਹਮਣੇ ਕਿਸਾਨਾਂ ਨੇ ਲਗਾਇਆ ਧਰਨਾ
ਸ਼ੂਗਰ ਮਿੱਲ ਸਾਹਮਣੇ ਕਿਸਾਨਾਂ ਨੇ ਲਗਾਇਆ ਧਰਨਾ

ਹੁਸ਼ਿਆਰਪੁਰ: ਇੱਕ ਪਾਸੇ ਜਿੱਥੇ ਕਿਸਾਨ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਦੇ ਬਾਰਡਰ ’ਤੇ ਸੰਘਰਸ਼ ਕਰ ਰਹੇ ਹਨ। ਉੱਥੇ ਹੀ ਦੂਜੇ ਪਾਸੇ ਪੰਜਾਬ ’ਚ ਵੀ ਕਿਸਾਨਾਂ ਵੱਲੋਂ ਆਪਣੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਜ਼ਿਲ੍ਹੇ ’ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸ਼ੂਗਰ ਮਿੱਲ ਅਤੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।

ਮਿਲੀ ਜਾਣਕਾਰੀ ਮੁਤਾਬਿਕ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸ਼ੂਗਰ ਮਿੱਲ ਮੁਕੇਰੀਆਂ ਵੱਲੋਂ ਕਿਸਾਨਾਂ ਦੀ ਕਰੀਬ 20 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਨਾ ਅਦਾ ਕਰਨ ’ਤੇ ਕਿਸਾਨਾਂ ਨੇ ਸ਼ੂਗਰ ਮਿੱਲ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜੀ ਕਰਦੇ ਹੋਏ ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ ਸ਼ੂਗਰ ਮਿੱਲ ਮੁਕੇਰੀਆਂ ਸਾਹਮਣੇ ਜਾਮ ਲਗਾ ਦਿੱਤਾ।

ਸ਼ੂਗਰ ਮਿੱਲ ਸਾਹਮਣੇ ਕਿਸਾਨਾਂ ਨੇ ਲਗਾਇਆ ਧਰਨਾ

ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਮਿੱਲ ਦੇ ਅਧਿਕਾਰੀ ਅਤੇ ਪ੍ਰਸ਼ਾਸਨ ਕਿਸਾਨਾਂ ਤੋਂ ਝੂਠੇ ਵਾਅਦੇ ਕਰ ਰਹੇ ਹਨ। ਕਿ ਉਹ ਜਲਦ ਹੀ ਉਨ੍ਹਾਂ ਦੀ ਬਕਾਇਆ ਰਾਸ਼ੀ ਨੂੰ ਜਾਰੀ ਕਰ ਦੇਣਗੇ ਪਰ ਅਜੇ ਤੱਕ ਉਨ੍ਹਾਂ ਨੂੰ ਉਨ੍ਹਾਂ ਦੀ ਬਕਾਇਆ ਰਾਸ਼ੀ ਨਹੀਂ ਮਿਲੀ ਹੈ। ਜਿਸ ਕਾਰਨ ਮਜਬੂਰ ਹੋ ਕੇ ਉਨ੍ਹਾਂ ਨੂੰ ਜਾਮ ਲਗਾਉਣਾ ਪਿਆ।

ਪ੍ਰਦਰਸ਼ਨਕਾਰੀਆਂ ਕਿਸਾਨ ਜਥੇਬੰਦੀਆਂ ਨੇ ਸਾਫ ਕਹਿ ਦਿੱਤਾ ਹੈ ਕਿ ਉਹ ਇੱਥੇ ਪੱਕੇ ਤੌਰ ’ਤੇ ਬੈਠ ਗਏ ਹਾਂ। ਜਿਵੇਂ ਦਿੱਲੀ ਚ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਉਹ ਵੀ ਇੱਥੇ ਬੈਠ ਕੇ ਆਪਣੇ ਹੱਕੀ ਮੰਗਾਂ ਲਈ ਸੰਘਰਸ਼ ਕਰਨਗੇ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਆਪਣਾ ਪੂਰਾ ਇੰਤਜਾਮ ਕਰਕੇ ਆਏ ਹਨ ਅਤੇ ਜਦੋ ਤੱਕ ਉਨ੍ਹਾਂ ਨੂੰ ਆਪਣਾ ਬਕਾਇਆ ਨਹੀਂ ਮਿਲਦਾ ਉਸ ਸਮੇਂ ਤੱਕ ਉਹ ਇੱਥੇ ਆਪਣਾ ਧਰਨਾ ਨਹੀਂ ਚੁੱਕਣਗੇ।

ਕਾਬਿਲੇਗੌਰ ਹੈ ਕਿ ਇਸ ਵੱਖ-ਵੱਖ ਜਥੇਬੰਦੀਆਂ ਵੱਲੋਂ ਕੀਤਾ ਗਿਆ ਗਏ ਨੈਸ਼ਨਲ ਹਾਈਵੇ ’ਤੇ ਜਾਮ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨਕਾਰੀਆਂ ਵੱਲੋਂ ਜਾਮ ਕਰੀਬ ਕਈ ਕਿਲੋ ਮੀਟਰ ਲੰਬਾ ਲਗਾਇਆ ਗਿਆ ਸੀ। ਮੌਕੇ ’ਤੇ ਪਹੁੰਚੀ ਪੁਲਿਸ ਦੀ ਟੀਮ ਵੱਲੋਂ ਜਾਮ ਖੁੱਲ੍ਹਵਾਉਣ ਦੇ ਲਈ ਕਾਫੀ ਮਸ਼ੱਕਤ ਦਾ ਸਾਹਮਣਾ ਕਰਨਾ ਪਿਆ ਅਤੇ ਬਾਅਦ ’ਚ ਵਾਹਨਾ ਨੂੰ ਦਸੂਹਾ ਤੋਂ ਹਾਜੀ ਪੁਰ ਮਾਨਸਰ ਤੋਂ ਹੁੰਦੇ ਹੋਏ ਤਲਵਾੜਾ ਡਿਵਾਈਡ ਕਰਕੇ ਜਾਮ ਨੂੰ ਕੁਝ ਰਾਹਤ ਪ੍ਰਦਾਨ ਕੀਤੀ ਗਈ।

ਇਹ ਵੀ ਪੜੋ: ਪੰਜਾਬ ਕਾਂਗਰਸ ਕਲੇਸ਼: ਕੈਪਟਨ ਨੂੰ ਮਜਬੂਤੀ ਦੇ ਰਹੇ ਕੇਂਦਰੀ ਕਾਂਗਰਸੀ!

ETV Bharat Logo

Copyright © 2024 Ushodaya Enterprises Pvt. Ltd., All Rights Reserved.