ਹੁਸ਼ਿਆਰਪੁਰ: ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਭੱਖਦੀ ਜਾ ਰਹੀ ਹੈ। ਤੀਕਸ਼ਣ ਸੂਦ ਦੇ ਘਰ ਗੋਹਾ ਸੁੱਟਣ ਵਾਲੇ ਨੌਜਵਾਨਾਂ ਦੇ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਪਿੰਡ ਵਾਸੀ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਵਿਵਾਦਿਤ ਬਿਆਨ ਤੇ ਰੋਸ ਪ੍ਰਦਰਸ਼ਨ
- ਭਾਜਪਾ ਦੇ ਸਾਬਕਾ ਮੰਤਰੀ ਤੀਕਸ਼ਣ ਸੂਦ ਨੇ ਇੱਕ ਬਿਆਨ 'ਚ ਸੰਘਰਸ਼ ਕਰ ਰਹੇ ਕਿਸਾਨਾਂ ਬਾਰੇ ਕਿਹਾ ਸੀ ਕਿ ਉਹ ਉੱਥੇ ਪਿਕਨਿਕ ਮਨਾਉਣ ਗਏ ਹਨ, ਜਿਸ ਤੋਂ ਬਾਅਦ ਵਿਵਾਦਾਂ ਦੇ ਘੇਰੇ 'ਚ ਉਹ ਫੱਸ ਗਏ।
- ਉਨ੍ਹਾਂ ਦੇ ਵਿਰੋਧ 'ਚ ਕੁੱਝ ਨੌਜਵਾਨਾਂ ਨੇ ਉਨ੍ਹਾਂ ਨੇ ਘਰ ਦੇ ਬਾਹਰ ਗੋਹਾ ਸੁੱਟ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ 'ਤੇ ਪੁਲਿਸ ਨੇ ਪਰਚਾ ਦਰਜ ਕੀਤਾ ਹੈ।
ਨਾਜਾਇਜ਼ ਪਰਚੇ ਨੂੰ ਰੱਦ ਕੀਤਾ ਜਾਵੇ
ਪਿੰਡ ਵਾਸੀਆਂ ਨੇ ਸੂਦ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਕਿਹਾ ਕਿ ਇਹ ਪਰਚਾ ਤੁਰੰਤ ਰੱਦ ਹੋਣਾ ਚਾਹੀਦਾ ਹੈ ਨਹੀਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।