ਹੁਸ਼ਿਆਰਪੁਰ : ਸ਼ਹਿਰ ਦੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਜੰਗਲੀ ਜਾਨਵਰਾਂ ਦਾ ਸ਼ਿਕਾਰ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਬਾਰੇ ਜੰਗਲਾਤ ਵਿਭਾਗ ਦੇ ਅਧਿਕਾਰੀ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ ਜੰਗਲ ਤੋਂ ਬਾਹਰ ਨਾਕਾਬੰਦੀ ਕਰਕੇ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਿਤੇਸ਼ਵਰ ਸਿੰਘ , ਭੋਗਪੁਰ ਵਸਨੀਕ ਵਜੋਂ ਹੋਈ ਹੈ। ਮੁਲਜ਼ਮ ਕੋਲੋਂ ਇੱਕ ਮ੍ਰਿਤ ਸਾਂਭਰ ਅਤੇ ਦੋ ਜ਼ਿੰਦਾ ਭੇਡਾਂ ਬਰਮਾਦ ਕੀਤੀ ਗਈ ਹੈ। ਇਸ ਮੌਕੇ ਮੁਲਜ਼ਮ ਕੋਲੋਂ ਸ਼ਿਕਾਰ ਲਈ ਇਸਤੇਮਾਲ ਕੀਤੇ ਜਾਣ ਵਾਲੀ 32 ਬੋਰ ਦੀ ਰਾਈਫਲ ਤੇ ਦੋ ਨਲੀ , ਕੁੱਝ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਹੋਰ ਪੜ੍ਹੋ : ਧਰਮ ਤਬਦੀਲੀ ਦੇ ਵਿਰੁੱਧ ਆਵਾਜ਼ ਚੁੱਕਣਾ ਸਾਡਾ ਹੱਕ ਹੈ : ਕਰਨੈਲ ਪੀਰ ਮੁਹੰਮਦ
ਅਧਿਕਾਰੀ ਨੇ ਦੱਸਿਆ ਕਿ ਉਕਤ ਮੁਲਜ਼ਮ ਮ੍ਰਿਤਕ ਸਾਂਭਰ ਅਤੇ ਭੇਡਾਂ ਨੂੰ ਆਪਣੀ ਕਾਰ ਦੀ ਡਿੱਗੀ 'ਚ ਰੱਖ ਕੇ ਲਿਜਾ ਰਿਹਾ ਸੀ। ਜੰਗਲਾਤ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਦੇ ਵਿਰੁੱਧ ਵਾਈਲਡ ਲਾਇਫ਼ ਪ੍ਰੋਟੈਕਸ਼ਨ ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਮੁਲਜ਼ਮ ਦੇ ਜੰਗਲੀ ਜਾਨਵਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ 'ਚ ਸ਼ਾਮਲ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਗਿਆ ਹੈ। ਫਿਲਹਾਲ ਇਸ ਮਾਮਲੇ ਦੀ ਜਾਂਚ ਜਾਰੀ ਹੈ।