ਹੁਸ਼ਿਆਰਪੁਰ: ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਚਰਚਾ ਚ ਆਇਆ ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਗੁਰਵਿੰਦਰ ਪਾਲ ਨੂੰ ਅਦਾਲਤ ਚ ਪੇਸ਼ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਹੁਸ਼ਿਆਰਪੁਰ ਪੁਲਿਸ ਨੇ ਅਸਲਾ ਐਕਟ ਦੇ ਪਰਚੇ ’ਚ ਹੁਸਿ਼ਆਰਪੁਰ ਦੀ ਅਦਾਲਤ ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵੱਲੋਂ ਗੁਰਵਿੰਦਰ ਪਾਲ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਗੁਰਵਿੰਦਰ ਪਾਲ ’ਤੇ ਵਕੀਲ ਨੇ ਦੱਸਿਆ ਕਿ ਸਾਲ 2021 ’ਚ ਹੁਸਿ਼ਆਰਪੁਰ ਦੇ ਥਾਣਾ ਮਾਡਲ ਟਾਊਨ ’ਚ ਗੁਰਵਿੰਦਰ ਪਾਲ ਅਤੇ ਨਰੇਸ ਖਿਲਾਫ ਅਸਲਾ ਐਕਟ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸਦੀ ਪੁੱਛਗਿੱਛ ਲਈ ਪੁਲਿਸ ਵਲੋਂ ਗੁਰਵਿੰਦਰ ਪਾਲ ਅਤੇ ਨਰੇਸ ਨੂੰ ਅਦਾਲਤ ਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਦੋਵਾਂ ਦਾ 2 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ। ਇਨ੍ਹਾਂ ਦੇ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਪੁਲਿਸ ਵਲੋਂ ਇਨ੍ਹਾਂ ਨੂੰ ਅਦਾਲਤ ਚ ਪੇਸ਼ ਕੀਤਾ ਗਿਆ। ਜਿੱਥੇ ਗੁਰਵਿੰਦਰ ਪਾਲ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਹੋਇਆ ਹੈ।
ਜਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ’ਚ ਗੁਰਵਿੰਦਰ ਗੋਰਾ ਨੂੰ ਬੀਤੇ ਦਿਨ ਖਰੜ ਸੀਆਈਏ ਸਟਾਫ ਵਿਖੇ ਪੁੱਛਗਿਛ ਲਈ ਲਿਜਾਇਆ ਗਿਆ ਸੀ ਅਤੇ ਗੁਰਵਿੰਦਰ ਪਾਲ ਕੈਨੇਡਾ ਚ ਬੈਠੇ ਗੈਂਗਸਟਰ ਗੋਲਡੀ ਬਰਾੜ ਦਾ ਰਿਸ਼ਤੇ ਚ ਜੀਜਾ ਲੱਗਦਾ ਹੈ।
ਇਹ ਵੀ ਪੜੋ: ਸਿੱਧੂ ਦੇ ਕਤਲ ਦੀ 5 ਗੈਂਗਸਟਰਾਂ ਨੇ ਰਚੀ ਸਾਜਿਸ਼, ਕੈਨੇਡਾ ਤੇ ਦੁਬਾਈ ਕੁਨੈਕਸ਼ਨ ਵੀ ਆਇਆ ਸਾਹਮਣੇ !
ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਕਾਬਿਲੇਗੌਰ ਹੈ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਸਿਆਸੀ ਹੰਗਾਮਾ ਹੋ ਗਿਆ। ਅਪਰਾਧੀਆਂ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ 6 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।