ETV Bharat / city

ਖੌਫਨਾਕ: ਦਿੱਲੀ ਮੈਟਰੋ ਸਟੇਸ਼ਨ ਤੋਂ ਛਾਲ ਮਾਰਨ ਵਾਲੀ ਲੜਕੀ ਦੀ ਹੋਈ ਮੌਤ - ਲੜਕੀ ਦੇ ਖੁਦਕੁਸ਼ੀ ਕਰਨ ਦੇ ਕਾਰਨਾਂ

ਹੁਸ਼ਿਆਰਪੁਰ ਦੀ ਰਹਿਣ ਵਾਲੀ ਇੱਕ ਲੜਕੀ ਵੱਲੋਂ ਬੀਤੇ ਦਿਨ ਦਿੱਲੀ ਦੇ ਮੈਟਰੋ ਸਟੇਸ਼ਨ ਵਿਖੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਸ ਦੀ ਹਸਪਤਾਲ ਚ ਇਲਾਜ ਦੌਰਾਨ ਮੌਤ ਹੋ ਗਈ। ਫਿਲਹਾਲ ਲੜਕੀ ਦੇ ਖੁਦਕੁਸ਼ੀ ਕਰਨ ਦੇ ਕਾਰਨਾਂ ਬਾਰੇ ਅਜੇ ਕੁਝ ਵੀ ਪਤਾ ਨਹੀਂ ਚਲ ਸਕਿਆ ਹੈ।

ਦਿੱਲੀ ਮੈਟਰੋ ਸਟੇਸ਼ਨ ਤੋਂ ਛਾਲ ਮਾਰਨ ਵਾਲੀ ਲੜਕੀ ਦੀ ਹੋਈ ਮੌਤ

author img

By

Published : Apr 15, 2022, 1:21 PM IST

ਹੁਸ਼ਿਆਰਪੁਰ: ਬੀਤੇ ਦਿਨ ਦਿੱਲੀ ਦੇ ਇੱਕ ਮੈਟਰੋ ਸਟੇਸ਼ਨ ’ਤੇ ਇੱਕ ਲੜਕੀ ਵੱਲੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਦੀ ਤੜਕਸਾਰ ਦਿੱਲੀ ਦੇ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ ਹੈ। ਦੱਸ ਦਈਏ ਕਿ ਮ੍ਰਿਤਕ ਲੜਕੀ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਰਹਿਣ ਵਾਲੀ ਹੈ। ਇਸ ਮਾਮਲੇ ਤੋਂ ਬਾਅਦ ਪਰਿਵਾਰ ਚ ਮਾਤਮ ਛਾਇਆ ਹੋਇਆ ਹੈ।

ਦਿੱਲੀ ਮੈਟਰੋ ਸਟੇਸ਼ਨ ਤੋਂ ਛਾਲ ਮਾਰਨ ਵਾਲੀ ਲੜਕੀ ਦੀ ਹੋਈ ਮੌਤ

ਮਿਲੀ ਜਾਣਕਾਰੀ ਮੁਤਾਬਿਕ ਖੁਦਕੁਸ਼ੀ ਕਰਨ ਵਾਲੀ ਲੜਕੀ ਹੁਸ਼ਿਆਰਪੁਰ ਦੇ ਮੁਹੱਲਾ ਕਮਾਲਪੁਰ ਦੀ ਰਹਿਣ ਵਾਲੀ ਹੈ। ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਮ੍ਰਿਤਕ ਲੜਕੀ ਦੇ ਮਾਤਾ ਪਿਤਾ ਅਤੇ ਭੈਣ ਮ੍ਰਿਤਕ ਦੇਹ ਨੂੰ ਲਿਆਉਣ ਲਈ ਦਿੱਲੀ ਚੱਲੇ ਗਏ ਹਨ।

ਕੁੜੀ ਨੇ ਚੁੱਕਿਆ ਖੌਫਨਾਕ ਕਦਮ

ਮਾਮਲੇ ਸਬੰਧੀ ਜਦੋ ਸਾਡੀ ਟੀਮ ਨੇ ਮ੍ਰਿਤਕ ਲੜਕੀ ਦੀ ਦਾਦੀ ਦੇ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧ ਚ ਕੋਈ ਵੀ ਜਾਣਕਾਰੀ ਨਹੀਂ ਹੈ ਕਿ ਆਖਿਰ ਉਸਨੇ ਇਹ ਕਦਮ ਕਿਉਂ ਚੁੱਕਿਆ ਹੈ। ਉਨ੍ਹਾਂ ਨੂੰ ਕੁਝ ਵੀ ਨਹੀਂ ਪਤਾ ਹੈ।

ਦੂਜੇ ਪਾਸੇ ਮ੍ਰਿਤਕ ਲੜਕੀ ਦੇ ਗੁਆਂਢੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਲੜਕੀ ਦਾ ਪੂਰਾ ਪਰਿਵਾਰ ਹੀ ਨਾ ਤਾਂ ਸੁਣ ਸਕਦਾ ਹੈ ਅਤੇ ਨਾ ਹੀ ਬੋਲ ਸਕਦਾ ਹੈ। ਗੁਆਂਢੀਆਂ ਦੇ ਇਹ ਵੀ ਕਹਿਣਾ ਹੈ ਕਿ ਦਿੱਲੀ ਦੇ ਵਿੱਚ ਕੋਈ ਪ੍ਰਾਈਵੇਟ ਨੌਕਰੀ ਕਰਦੀ ਸੀ। ਫਿਲਹਾਲ ਲੜਕੀ ਵੱਲੋਂ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗਾ ਹੈ।

ਇਹ ਵੀ ਪੜੋ: ਹੈਰਾਨੀਜਨਕ ! ਧੀ ਨੂੰ ਦੁਕਾਨ ‘ਤੇ ਛੱਡ ਮਾਂ ਹੋਈ ਫਰਾਰ

ਕਾਬਿਲੇਗੌਰ ਹੈ ਕਿ ਬੀਤੇ ਦਿਨ ਰਾਜਧਾਨੀ ਦਿੱਲੀ ਦੇ ਅਕਸ਼ਰਧਾਮ ਮੈਟਰੋ ਸਟੇਸ਼ਨ 'ਤੇ ਇਕ ਲੜਕੀ ਨੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਸ ਸਮੇਂ ਮੌਕੇ ’ਤੇ ਮੌਜੂਦ ਲੋਕਾਂ ਨੇ ਉਸ ਨੂੰ ਹਸਪਤਾਲ ਪਹੁੰਚਿਆ। ਇਸ ਦੌਰਾਨ ਲੜਕੀ ਨੂੰ ਉਸ ਦੀਆਂ ਬਾਹਾਂ ਅਤੇ ਲੱਤਾਂ ਵਿੱਚ ਫਰੈਕਚਰ ਹੋ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਲੜਕੀ ਸੁਣਨ ਅਤੇ ਬੋਲਣ ਤੋਂ ਅਸਮਰਥ ਹੈ। ਉਸ ਦੇ ਮਾਤਾ-ਪਿਤਾ ਵੀ ਬੋਲੇ ​​ਅਤੇ ਗੂੰਗੇ ਦੱਸੇ ਜਾ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.